Gee 98News

LK YADAV SIT : ਦੋਵੇਂ ਬਾਦਲ ਪਿਓ-ਪੁੱਤ ਅਤੇ ਸੁਮੇਧ ਸੈਣੀ ਦਾ ਨਾਮ ਸ਼ਾਮਲ

-ਸਿਟ ਵੱਲੋਂ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਅਦਾਲਤ ਵਿੱਚ ਪੇਸ਼

ਚੰਡੀਗੜ੍ਹ-ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸ੍ਰੀ ਐਲ ਕੇ ਯਾਦਵ ਆਈਪੀਐਸ ਦੀ ਅਗਵਾਈ ਵਾਲੀ ਸਿਟ ਨੇ ਅਦਾਲਤ ਵਿਚ ਚਲਾਨ ਪੇਸ਼ ਕਰ ਦਿਤਾ। ਜਾਂਚ ਟੀਮ ਵੱਲੋਂ ਪੇਸ਼ ਕੀਤੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਹੈ ਜਿਨ੍ਹਾਂ ਵਿੱਚ 4 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਹੈ ਜਦ ਕਿ ਬਾਕੀ ਪੰਨੇ ਸਬੂਤ ਵਜੋਂ ਕੁਝ ਦਸਤਾਵੇਜ਼ਾਂ ਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਸਟਰਮਾਈਂਡ ਦੋਸ਼ੀਆਂ ਵਿੱਚ ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਵੀ ਚਲਾਨ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਵੇਲੇ ਵੱਖ-ਵੱਖ ਪੋਸਟਾਂ ‘ਤੇ ਤਾਇਨਾਤ ਪੁਲਿਸ ਅਫਸਰਾਂ ਦੇ ਨਾਮ ਵੀ ਚਲਾਨ ਵਿੱਚ ਸ਼ਾਮਲ ਹਨ । ਸਿਟ ਵੱਲੋਂ ਉਕਤ ਮਾਮਲੇ ਵਿੱਚ ਚਲਾਨ ਪੇਸ਼ ਕਰਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਗਰਮਾਹਟ ਆਉਣ ਦੇ ਆਸਾਰ ਹਨ। ‌

error: Content is protected !!