Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲ ਕਲਾਂ : ਦੁੱਧ ਦਾ ਸੜਿਆ,ਲੱਸੀ ਵੀ ਫੂਕ ਮਾਰ ਕੇ ਪੀ ਰਿਹੈ ਅਕਾਲੀ ਦਲ

Nirmal Pandori by Nirmal Pandori
02/28/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਲਕਾ ਮਹਿਲ ਕਲਾਂ : ਦੁੱਧ ਦਾ ਸੜਿਆ,ਲੱਸੀ ਵੀ ਫੂਕ ਮਾਰ ਕੇ ਪੀ ਰਿਹੈ ਅਕਾਲੀ ਦਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਲਕਾ ਵਿਧਾਇਕ ਨੂੰ ਘਰੇਲੂ ਖੇਤਰ ‘ਚ ਚੁਣੌਤੀ ਦੇਣ ਦੀ ਬਣਾਈ ਜਾ ਰਹੀ ਹੈ ਨੀਤੀ

ਬਰਨਾਲਾ 28 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਸ਼੍ਰੋਮਣੀ ਅਕਾਲੀ ਦਲ ਨੇ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਅਣਕਿਆਸੀ ਹਾਰ ਤੋਂ ਬਾਅਦ ਮੁੜ ਪੈਰਾਂ ਸਿਰ ਹੋਣ ਲਈ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ । ਪਾਰਟੀ ਵੱਲੋਂ ਨਿਯੁਕਤ ਕੀਤੇ ਜ਼ਿਲ੍ਹਾ ਅਬਜਰਵਰਾਂ ਨੇ ਹਲਕਾਵਾਈਜ਼ ਸਥਾਨਕ ਆਗੂਆਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਪਾਰਟੀ ਨਾਲ ਪੱਕੇ ਤੌਰ ‘ਤੇ ਡੱਟ ਕੇ ਖੜੇ ਸਥਾਨਕ ਆਗੂਆਂ ਤੋਂ ਰਾਇ ਲੈ ਕੇ ਪਾਰਟੀ ਨੂੰ ਲੱਗੇ ਖੋਰੇ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀਆਂ ਸਰਗਰਮੀਆਂ ਸ਼ੁਰੂ ਕੀਤੀਆ ਜਾਣ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਅਬਜਰਵਰ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸਥਾਨਕ ਚੋਟੀ ਦੇ ਆਗੂਆਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਪਾਰਟੀ ਨੂੰ ਪਿੰਡ ਪੱਧਰ ‘ਤੇ ਮਜ਼ਬੂਤ ਕਰਨ ਦੇ ਨੁਕਤਿਆਂ ਸਮੇਤ ਹਲਕਾ ਇੰਚਾਰਜ ਲਗਾਉਣ ਦੀ ਵੀ ਗੰਭੀਰਤਾ ਨਾਲ ਵਿਚਾਰ ਹੋਈ ਦੱਸੀ ਜਾਂਦੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਾੜੀ ਹਾਲਤ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹੁਣ “ਗਰਮ ਦੁੱਧ ਨਾਲ ਬੁੱਲ੍ਹ ਸੜਨ ਤੋਂ ਬਾਅਦ, ਫੂਕਾਂ ਮਾਰ-ਮਾਰ ਲੱਸੀ ਪੀਣ” ਦੀ ਨੀਤੀ ‘ਤੇ ਚੱਲ ਰਿਹਾ ਜਾਪਦਾ ਹੈ, ਨਹੀਂ ਤਾਂ ਪਹਿਲਾਂ ਮਾਰਕੀਟ ਕਮੇਟੀ ਦੀ ਚੇਅਰਮੈਨੀ ਤੋਂ ਲੈ ਕੇ ਹਲਕਾ ਇੰਚਾਰਜ ਤੱਕ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਟਕਸਾਲੀ ਆਗੂਆਂ ਦੀ ਬਲੀ ਦੇ ਕੇ ਉਪਰੋਂ ਹੀ ਫ਼ੈਸਲੇ ਥੋਪੇ ਜਾਂਦੇ ਸਨ । ਭਰੋਸੇਯੋਗ ਸੂਤਰਾਂ ਅਨੁਸਾਰ ਇਕਬਾਲ ਸਿੰਘ ਝੂੰਦਾਂ ਨੇ ਸਥਾਨਕ ਆਗੂਆਂ ਤੋਂ ਹਲਕਾ ਇੰਚਾਰਜ ਲਗਾਉਣ ਸਬੰਧੀ ਰਾਏ ਮੰਗੀ ਜਿਸ ਤੋਂ ਬਾਅਦ ਮੀਟਿੰਗ ਵਿੱਚ ਸ਼ਾਮਲ ਬਹੁਤੇ ਆਗੂਆਂ ਨੇ ਮਹਿਲ ਕਲਾਂ ਪਿੰਡ ਦੇ ਪਟੜੀਫੇਰ ਇਕ ਵੱਡੇ ਪਿੰਡ ਦੇ ਇੱਕ ਸਰਗਰਮ ਨੌਜਵਾਨ ਦੇ ਨਾਮ ‘ਤੇ ਗ਼ੌਰ ਕਰਨ ਦੀ ਸਲਾਹ ਦਿੱਤੀ। ਧਿਆਨਦੇਣ ਯੋਗ ਹੈ ਕਿ ਜ਼ਿਲ੍ਹੇ ਦੇ ਅਬਜਰਵਰ ਵੱਲੋਂ ਬੁਲਾਈ ਵਿਸ਼ੇਸ਼ ਮੀਟਿੰਗ ਵਿੱਚ ਹਲਕਾ ਇੰਚਾਰਜੀ/ ਆਉਣ ਵਾਲੀਆਂ ਚੋਣਾਂ ਵਿੱਚ ਟਿਕਟ ਦੇ ਦਾਅਵੇਦਾਰ ਦਲਿਤ ਆਗੂ ਹਾਜ਼ਰ ਨਹੀਂ ਸਨ ।‌ ਇਹ ਵੀ ਪਤਾ ਲੱਗਿਆ ਹੈ ਕਿ ਚਲਦੀ ਮੀਟਿੰਗ ਵਿੱਚ ਜਦ ਹਲਕਾ ਇੰਚਾਰਜ ਦਾ ਦਾਅਵੇਦਾਰ ਇੱਕ ਦਲਿਤ ਆਗੂ ਸ਼ਾਮਲ ਹੋਇਆ ਤਾਂ ਅਬਜਰਵਰ ਨੇ ਉਸ ਨੂੰ ਮੀਟਿੰਗ ਤੋਂ ਬਾਹਰ ਜਾਣ ਲਈ ਕਿਹਾ, ਜਿਸ ਤੋਂ ਬਾਅਦ ਉਹ ਦਲਿਤ ਆਗੂ ਮੀਟਿੰਗ ਤੋਂ ਬਾਹਰ ਚਲਾ ਗਿਆ । ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੀ ਨਿਯੁਕਤੀ ਸਬੰਧੀ ਸਥਾਨਕ ਆਗੂਆਂ ਵਿਚੋਂ ਬਹੁਤੇ ਆਗੂਆਂ ਦੀ ਇਹੋ ਰਾਇ ਰਹੀ ਕਿ ਬਤੌਰ ਹਲਕਾ ਇੰਚਾਰਜ ਮਹਿਲ ਕਲਾਂ ਖੇਤਰ ਦੇ ਕਿਸੇ ਨੌਜਵਾਨ ਆਗੂ ਨੂੰ ਇਹ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ । ਹਲਕਾ ਮਹਿਲ ਕਲਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਵਿਧਾਇਕ ਦੀਆਂ ਸਰਗਰਮੀਆਂ ਉਪਰ ਨੇੜੇ ਤੋਂ ਨਜ਼ਰ ਰੱਖ ਰਿਹਾ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਨੂੰ ਮਹਿਲਕਲਾਂ ਖੇਤਰ ਵਿੱਚ ਉਲਝਾਉਣ ਲਈ ਬਰਾਬਰ ਦਾ ਨੌਜਵਾਨ ਆਗੂ ਮੈਦਾਨ ਵਿੱਚ ਉਤਾਰਿਆ ਜਾਵੇ।‌ ਸ਼੍ਰੋਮਣੀ ਅਕਾਲੀ ਦਲ ਜੇਕਰ ਹਲਕੇ ਦੇ ਆਗੂ ਦੀ ਚੋਣ ਸਬੰਧੀ ਸਹੀ ਫ਼ੈਸਲਾ ਲੈ ਲੈਂਦਾ ਹੈ ਤਾਂ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੇ ਨਾਮ ‘ਤੇ ਦੋ ਵਾਰ ਜਿੱਤ ਦਰਜ ਕਰਨ ਵਾਲੇ ਹਲਕਾ ਵਿਧਾਇਕ ਨੂੰ ਤਕੜੀ ਚਣੌਤੀ ਮਿਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#punjabnews
Previous Post

ਅਕਾਲੀ ਦਲ ਦੇ ਸੰਮਤੀ ਮੈਂਬਰ ‘ਤੇ ਬਲਾਤਕਾਰ ਦਾ ਮਾਮਲਾ ਦਰਜ

Next Post

ਮਹਿਲ ਕਲਾਂ ਗਰਿੱਡ ਦੇ ਮੁਲਾਜ਼ਮਾਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਮਹਿਲ ਕਲਾਂ ਗਰਿੱਡ ਦੇ ਮੁਲਾਜ਼ਮਾਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਮਹਿਲ ਕਲਾਂ ਗਰਿੱਡ ਦੇ ਮੁਲਾਜ਼ਮਾਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend