Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਤੌਰ ਤਰੀਕਿਆਂ ‘ਤੇ ਉੱਠੀ ਉਂਗਲ

Nirmal Pandori by Nirmal Pandori
03/02/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਰਾਜ ਸੂਚਨਾ ਕਮਿਸ਼ਨਰ ਦੇ ਤੌਰ ਤਰੀਕਿਆਂ ‘ਤੇ ਉੱਠੀ ਉਂਗਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਆਰਟੀਆਈ ਵਲੰਟੀਅਰਾਂ ਨੇ ਹੈਡਕੁਆਰਟਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ 02 ਮਾਰਚ (ਨਿਰਮਲ ਸਿੰਘ ਪੰਡੋਰੀ)- ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕੰਮਕਾਜ ਉਪਰ ਉਂਗਲਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਕਾਫ਼ੀ ਸਮੇਂ ਤੋਂ ਸੂਚਨਾ ਅਧਿਕਾਰ ਐਕਟ ਅਧੀਨ ਜਾਣਕਾਰੀ ਪ੍ਰਾਪਤ ਕਰਨ ਵਾਲੇ ਨਾਗਰਿਕਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਚਰਚਾ ਛੇੜੀ ਹੋਈ ਹੈ। ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਵਿੱਚ ਵੀ ਅਕਸਰ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਦੀਆਂ ਗਤੀਵਿਧੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਕਿਸੇ ਸਰਕਾਰ ਨੇ ਕਮਿਸ਼ਨ ਦੇ ਕੰਮਕਾਜ ਵੱਲ ਧਿਆਨ ਦੇਣ ਦੀ ਖੇਚਲ ਨਹੀਂ ਕੀਤੀ। ਬੀਤੇ ਕੱਲ੍ਹ ਆਰਟੀਆਈ ਐਕਟੀਵਿਸਟਸ ਨੇ ਸੂਚਨਾ ਕਮਿਸ਼ਨ ਦੇ ਹੈੱਡ ਕੁਆਟਰ ‘ਤੇ ਧਰਨਾ ਦਿੱਤਾ। ਇਸ ਮੌਕੇ ਆਰਟੀਆਈ ਐਕਟੀਵਿਸਟਸ ਨੇ ਕਿਹਾ ਕਿ ਸਰਕਾਰ ਵੱਲੋਂ ਨਿਯੁਕਤ ਕੀਤੇ ਸੂਚਨਾ ਕਮਿਸ਼ਨਰ ਆਪਣੇ ਅੱਗੇ ਦਾਇਰ ਕੀਤੀ ਅਪੀਲ ਦੀ ਸਹੀ ਤਰੀਕੇ ਨਾਲ ਸੁਣਵਾਈ ਨਹੀ ਕਰਦੇ। ਆਰਟੀਆਈ ਐਕਟੀਵਿਸਟਸ ਨੇ ਇੱਥੋਂ ਤੱਕ ਕਿਹਾ ਕਿ ਹੇਠਲੇ ਪੱਧਰ ‘ਤੇ ਸੂਚਨਾ ਮੰਗਣ ਵਾਲੇ ਨੂੰ ਹੈਰਾਨ, ਪਰੇਸ਼ਾਨ ਕਰਨ ਵਾਲੇ ਅਫਸਰਾਂ ਦਾ ਪੱਖ ਪੂਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਪੀਲ ਸਬੰਧੀ ਕਈ ਕਈ ਮਹੀਨੇ ਦੀ ਤਰੀਕ ਮੁਕੱਰਰ ਕਰ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਹੇਠਲੇ ਪੱਧਰ ‘ਤੇ ਕਰਮਚਾਰੀਆਂ/ਅਫਸਰਾਂ ਦੇ ਦੋਸ਼ ਸਿੱਧ ਹੋਣ ਤੋਂ ਬਾਅਦ ਵੀ ਕੋਈ ਪੈਨਲਿਟੀ ਜਾਂ ਸਜ਼ਾ ਨਹੀਂ ਦਿੱਤੀ ਜਾਂਦੀ। ਜ਼ਿਕਰਯੋਗ ਹੈ ਕਿ ਸਰਕਾਰ ਨੇ ਸੂਚਨਾ ਅਧਿਕਾਰ ਐਕਟ ਪਾਸ ਕੀਤਾ ਹੋਇਆ ਹੈ ਜਿਸ ਤਹਿਤ ਕੋਈ ਵੀ ਨਾਗਰਿਕ ਅਰਜ਼ੀ ਦੇ ਕੇ ਕਿਸੇ ਦੀ ਕੰਮ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਇਹ ਸੂਚਨਾ ਸਬੰਧਤ ਵਿਭਾਗ ਵੱਲੋਂ 30 ਦਿਨਾਂ ਦੇ ਵਿੱਚ-ਵਿੱਚ ਦੇਣੀ ਹੁੰਦੀ ਹੈ ਪਰੰਤੂ ਕਈ ਵਿਭਾਗ ਜਾਣ-ਬੁਝ ਕੇ ਸੂਚਨਾ ਦੇਣ ਦੇ ਕੰਮ ਵਿੱਚ ਦੇਰੀ ਕਰਦੇ ਹਨ ।‌

ਜਿਸ ਤੋਂ ਬਾਅਦ ਸੂਚਨਾ ਮੰਗਣ ਵਾਲੇ ਵੱਲੋਂ ਜ਼ਿਲ੍ਹਾ ਪੱਧਰ ਦੀ ਅਪੀਲ ਦਫਤਰ ਤੋਂ ਲੈ ਕੇ ਹੈਡਕੁਆਟਰ ਤੱਕ ਸੂਚਨਾ ਕਮਿਸ਼ਨਰ ਅੱਗੇ ਅਪੀਲ ਦਾਇਰ ਕੀਤੀ ਜਾਂਦੀ ਹੈ। ਸਿਤਮਜ਼ਰੀਫੀ ਇਹ ਹੈ ਕਿ ਸੂਚਨਾ ਕਮਿਸ਼ਨਰ ਵੱਲੋਂ ਵੀ ਸੂਚਨਾ ਮੰਗਣ ਵਾਲੇ ਵਰਕਰਾਂ ਦੀਆਂ ਅਪੀਲਾਂ ਦਾ ਸਹੀ ਤਰੀਕੇ ਨਾਲ ਨਿਪਟਾਰਾ ਨਹੀਂ ਕੀਤਾ ਜਾਂਦਾ ਹੈ। ਬਲਾਕ ਅਤੇ ਜਿਲ੍ਹਾ ਪੱਧਰ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕਰਮਚਾਰੀਆਂ ਵੱਲੋਂ ਸੂਚਨਾ ਮੰਗਣ ਵਾਲਿਆਂ ਨੂੰ ਕਈ ਕਈ ਹਜ਼ਾਰ ਰੁਪਏ ਭਰਨ ਲਈ ਪੱਤਰ ਕੱਢੇ ਜਾਂਦੇ ਹਨ ਅਤੇ ਸੂਚਨਾ ਦਾ ਖਰਚਾ ਭਰਨ ਸਬੰਧੀ ਸੂਚਨਾ ਅਧਿਕਾਰ ਐਕਟ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ । ਆਰਟੀਆਈ ਐਕਟੀਵਿਸਟਸ ਨੇ ਇਹ ਵੀ ਦੋਸ਼ ਲਗਾਇਆ ਹੈ ਜਾਣ-ਬੁੱਝ ਕੇ ਕਈ ਕਈ ਮਹੀਨੇ ਸੂਚਨਾ ਨਹੀਂ ਦਿੱਤੀ ਜਾਂਦੀ ਹੈ ਤੇ ਸੂਚਨਾ ਮੰਗਣ ਵਾਲਿਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਜੋ ਉਹ ਹਾਰ-ਹੰਭ ਕੇ ਘਰ ਬੈਠ ਜਾਣ ਅਤੇ ਸੂਚਨਾ ਨਾ ਹੀ ਮੰਗਣ। ਬੀਤੇ ਕੱਲ੍ਹ ਸਮੁੱਚੇ ਪੰਜਾਬ ਭਰ ਤੋਂ ਆਏ ਆਰਟੀਆਈ ਐਕਟੀਵਿਸਟਸ ਨੇ ਇਕੱਠੇ ਹੋ ਕੇ ਹੈਡਕੁਆਟਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਚਨਾ ਕਮਿਸ਼ਨਰ ਦੇ ਕੰਮ ਕਰਨ ਦੇ ਢੰਗ ਤਰੀਕਿਆਂ ‘ਤੇ ਗ਼ੌਰ ਕੀਤੀ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#punjabnews
Previous Post

ਬਰਨਾਲਾ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕਾਬੂ

Next Post

ਦੰਦ ਪੰਦਰਵਾੜਾ: ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਨੇ ਦੰਦਾਂ ਦੇ ਸੈੱਟ ਵੰਡੇ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
ਦੰਦ ਪੰਦਰਵਾੜਾ: ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਨੇ ਦੰਦਾਂ ਦੇ ਸੈੱਟ ਵੰਡੇ

ਦੰਦ ਪੰਦਰਵਾੜਾ: ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਨੇ ਦੰਦਾਂ ਦੇ ਸੈੱਟ ਵੰਡੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend