Skip to main content

Gee 98News

‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਪਿੰਡ ਧੌਲਾ ’ਚ ਲੱਗਿਆ ਕੈਂਪ

ਬਰਨਾਲਾ 04 ਮਾਰਚ (ਰਾਜਿੰਦਰ ਸ਼ਰਮਾ)-

ਪੰਜਾਬ ਸਰਕਾਰ ਦੀ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਿੰਡ ਧੌਲਾ ਵਿਚ ਲੋਕ ਮੁਸ਼ਕਿਲਾਂ ਦੀ ਸੁਣਵਾਈ ਲਈ ਕੈਂਪ ਲਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਜ਼ਿਲ੍ਹਾ ਬਰਨਾਲਾ ਵਿੱਚ ਹਰੇਕ ਹਫਤੇ ਇਹ ਕੈਂਪ ਲਾਇਆ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ। ਉਨ੍ਹਾਂ ਕੈਂਪ ’ਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।
ਇਸ ਮੌਕੇ ਐੱਸਐੱਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਕੈਂਪ ਵਿੱਚ ਪੁਲਿਸ ਵਿਭਾਗ ਦੀਆਂ ਸੇਵਾਵਾਂ ਬਾਰੇ, ਸਾਂਝ ਕੇਂਦਰ ਆਦਿ ਬਾਰੇ ਹੈਲਪ ਡੈਸਕ ਲਾਏ ਗਏ ਹਨ, ਜਿਨ੍ਹਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ। ਇਸ ਕੈਂਪ ਵਿੱਚ ਮਾਲ ਵਿਭਾਗ, ਫੂਡ ਸਪਲਾਈ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕਿਰਤ ਵਿਭਾਗ, ਪੀਐਸਪੀਸੀਐਲ, ਆਜੀਵਿਕਾ ਮਿਸ਼ਨ, ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਦੇ ਹੈਲਪ ਡੈਸਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਾਰੀ ਤੇ ਕਰਮਚਾਰੀ, ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।

error: Content is protected !!