ਬਰਨਾਲਾ 07 ਮਾਰਚ (ਨਿਰਮਲ ਸਿੰਘ ਪੰਡੋਰੀ)-
ਪੰਜਾਬ ਸਰਕਾਰ “ਵਾਰਿਸ ਪੰਜਾਬ ਦੇ” ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨਿੱਜੀ ਸੁਰੱਖਿਆ ਕਰਮਚਾਰੀਆਂ ਦੇ ਅਸਲਾ ਲਾਇਸੈਂਸਾਂ ‘ਤੇ ਕਾਰਵਾਈ ਕਰਨ ਦੇ ਰੌਂਅ ਵਿਚ ਹੈ । ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ ‘ਤੇ ਕਈ ਹਥਿਆਰ ਦਰਜ ਹਨ। ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ।ਉਸ ਤੋਂ ਬਾਅਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਸਾਰਿਆਂ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਦੇ ਸੁਰੱਖਿਆ ਗਾਰਡ ਵਜੋਂ ਵਰਤਣ ਲਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਡੀਸੀ ਫਰੀਦਕੋਟ ਨੇ ਗੁਰਬੇਜ ਸਿੰਘ ਵਾਸੀ ਪਿੰਡ ਗੋਂਦਰਾ ਜ਼ਿਲ੍ਹਾ ਫਰੀਦਕੋਟ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।