Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਦੇ ਮਹਿਲਾ ਵਿੰਗ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

Nirmal Pandori by Nirmal Pandori
03/07/2023
in ਬਰਨਾਲਾ ਆਸ-ਪਾਸ
Reading Time: 1 min read
A A
0
ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਦੇ ਮਹਿਲਾ ਵਿੰਗ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਮਾਰਚ (ਰਾਜਿੰਦਰ ਸ਼ਰਮਾ)-

ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਬਰਨਾਲਾ ਦੇ ਮਹਿਲਾ ਵਿੰਗ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸੂਰਿਆਵੰਸ਼ੀ ਖੱਤਰੀ ਸਭਾ ਰਜਿ ਬਰਨਾਲਾ ਦੇ ਸਹਿਯੋਗ ਨਾਲ ਚੇਅਰਪਰਸਨ ਨੀਰਜ ਬਾਲਾ ਦਾਨੀਆ ਅਤੇ ਮੁੱਖ ਸਰਪ੍ਰਸਤ ਪਿਆਰਾ ਲਾਲ ਰਾਏਸਰ ਵਾਲੇ ਦੀ ਅਗਵਾਈ ‘ਚ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸ਼ਾਨਦਾਰ ਟਰਾਫ਼ੀਆਂ, ਮੈਡਲ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਲ ਬੀ ਐਸ ਕਾਲਜ ਦੀ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਬਤੌਰ ਮੁੱਖ ਮਹਿਮਾਨ ਪਹੁੰਚੇ ਮਾਨਵਜੀਤ ਸਿੱਧੂ ਉਪ ਪੁਲਿਸ ਕਪਤਾਨ (ਡੀ) ਬਰਨਾਲਾ ਨੇ ਕਿਹਾ ਕਿ ਔਰਤਾਂ ਨੇ ਵੱਖ-ਵੱਖ ਖੇਤਰਾਂ ‘ਚ ਅਹਿਮ ਪ੍ਰਾਪਤੀਆਂ ਅਤੇ ਸਨਮਾਨਯੋਗ ਅਹੁਦੇ ਪ੍ਰਾਪਤ ਕੀਤੇ ਹਨ। ਪਹਿਲਾਂ ਨਾਲੋਂ ਔਰਤਾਂ ਦਾ ਸਸ਼ਕਤੀਕਰਣ ਕਾਫ਼ੀ ਹੋਇਆ ਹੈ ਪਰ ਅਜੇ ਵੀ ਔਰਤਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਦੀ ਸਖ਼ਤ ਲੋੜ ਹੈ। ਉਨ੍ਹਾਂ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹੋਣ ਲਈ ਪ੍ਰੇਰਿਤ ਕੀਤਾ । ਗੈਸਟ ਆਫ਼ ਆਨਰ ਬਲਜੀਤ ਸਿੰਘ ਇੰਚਾਰਜ਼ ਸੀ ਆਈ ਸਟਾਫ਼ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਰੋਕਥਾਮ ਲਈ ਪੁਲੀਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਕਿਉਂਕਿ ਨਸ਼ਿਆਂ ਦਾ ਸੰਤਾਪ ਸਭ ਤੋਂ ਜ਼ਿਆਦਾ ਨੌਜਵਾਨਾਂ ਦੇ ਨਾਲ ਨਾਲ ਔਰਤਾਂ ਨੂੰ ਵੀ ਭੁਗਤਣਾ ਪੈਂਦਾ ਹੈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਧਰਮ ਸਿੰਘ ਫੌਜੀ ਨਗਰ ਕੌਂਸਲਰ ਅਤੇ ਪੱਤਰਕਾਰ ਬਲਜਿੰਦਰ ਸ਼ਰਮਾ ਨੇ ਮਾਪਿਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਤੇ ਅਮਲ ਕਰਨ ਅਤੇ ਸਮਾਜਿਕ ਬੁਰਾਈਆਂ ਦੀ ਰੋਕਥਾਮ ਦਾ ਸੱਦਾ ਦਿੱਤਾ। ਇਸ ਦੌਰਾਨ ਲੈਕਚਰਰ ਕਵਿਤਾ ਰੰਪਾਲ ਡਾਕਟਰ ਹਰਜਿੰਦਰ ਕੌਰ, ਡਾਕਟਰ ਸ਼ਿਖਾ, ਰਮੇਸ਼ ਰਾਣੀ ਨੇ ਵੀ ਵਿਚਾਰ ਪੇਸ਼ ਕਰਦਿਆਂ ਔਰਤਾਂ ਦੇ ਸਸ਼ਕਤੀਕਰਣ ਤੇ ਜ਼ੋਰ ਦਿੱਤਾ। ਮੰਚ ਸੰਚਾਲਨ ਕਰਦਿਆਂ ਸਮਾਜਸੇਵੀ ਸੁਖਵਿੰਦਰ ਸਿੰਘ ਭੰਡਾਰੀ ਨੇ ਜਾਣਕਾਰੀ ਦਿੱਤੀ ਕਿ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਨਾਲ-ਨਾਲ ਕੰਨਿਆ ਭਰੂਣ ਹੱਤਿਆ ਅਤੇ ਲਿੰਗ ਵਿਤਕਰੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਬਰਨਾਲਾ ਸੁਰਿੰਦਰ ਪੱਬੀ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਦੌਰਾਨ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਐਲ ਬੀ ਐਸ ਆਰੀਆ ਮਹਿਲਾ ਕਾਲਜ ਬਰਨਾਲਾ, ਕਵਿਤਾ ਰੰਪਾਲ ਲੈਕਚਰਰ ਸ ਸ ਸ ਸ ਭੱਦਲਵੱਡ, ਡਾਕਟਰ ਸ਼ਿਖਾ ਅਤੇ ਡਾਕਟਰ ਹਰਜਿੰਦਰ ਕੌਰ ਸਿਵਲ ਹਸਪਤਾਲ ਬਰਨਾਲਾ, ਹੈੱਡ ਕਾਂਸਟੇਬਲ ਨਵਦੀਪ ਕੌਰ ਮਹਿਲਾ ਮਿੱਤਰ ਪੁਲਿਸ ਸਟੇਸ਼ਨ ਟੱਲੇਵਾਲ, ਰਮੇਸ਼ ਦੇਵੀ, ਸਮਾਜ ਸੇਵੀ ਰਾਣੀ ਕੌਰ ਠੀਕਰੀਵਾਲ, ਲੈਕਚਰਰ ਡਾਕਟਰ ਕਿਰਨ ਸੀਕਰੀ ਆਰੀਆ ਮਹਿਲਾ ਕਾਲਜ , ਖੀਪਇੰਦਰ ਪਾਲ ਕੌਰ ਟੀਚਰ ਸ ਪ ਸ ਹੰਡਿਆਇਆ, ਸਮਾਜ ਸੇਵੀ ਹਰਵਿੰਦਰ ਕੌਰ ਅਤੇ ਕਵਿਤਾ ਰਾਣੀ ਟੀਚਰ ਸ ਪ ਸ ਜੁਮਲਾ ਮਾਲਕਿਨ ਸਕੂਲ ਬਰਨਾਲਾ ਆਦਿ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਪਹੁੰਚੇ ਹੋਏ ਸਾਰੇ ਮਹਿਮਾਨਾਂ ਦਾ ਵੀ ਸਿਰੋਪੇ ਅਤੇ ਮੈਡਲ ਭੇਂਟ ਕਰਕੇ ਸਨਮਾਨ ਕੀਤਾ ਗਿਆ।ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਰਜਿ ਬਰਨਾਲਾ ਦੇ ਮਹਿਲਾ ਵਿੰਗ ਦੀ ਪ੍ਰਧਾਨ ਬਬੀਤਾ ਜਿੰਦਲ ਨੇ ਗੀਤ ਗਾ ਕੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਰਾਜੇਸ਼ ਭੂਟਾਨੀ, ਹੇਮ ਰਾਜ ਵਰਮਾ, ਗੁਰਮੀਤ ਸਿੰਘ ਮੀਮਸਾ, ਰਾਕੇਸ਼ ਜਿੰਦਲ ਅਤੇ ਕੇਵਲ ਕ੍ਰਿਸ਼ਨ ਗਰਗ ਨੇ ਸਮਾਗਮ ਦੇ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ। ਇਸ ਦੌਰਾਨ ਪੱਤਰਕਾਰ ਜਨਕ ਰਾਜ ਗੋਇਲ,ਮਹਿੰਦਰਪਾਲ ਗਰਗ, ਸੋਮਾ ਭੰਡਾਰੀ, ਸਪਨਾ ਗਰਗ, ਅਸ਼ਵਨੀ ਸ਼ਰਮਾ, ਮੋਨਿਕਾ ਗਰਗ, ਆਸ਼ਾ ਵਰਮਾ, ਰਮੇਸ਼ ਕੌਸ਼ਲ, ਕਮਲਾ ਰਾਣੀ, ਸਾਹਿਲ ਗਰਗ,ਸਰੂਪ ਚੰਦ ਵਰਮਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Tags: #barnalanews#punjabnews
Previous Post

ਭਾਈ ਅੰਮ੍ਰਿਤਪਾਲ ਸਿੰਘ ਦੇ ਨਿੱਜੀ ਸੁਰੱਖਿਆ ਕਰਮੀਆਂ ਦੇ ਅਸਲਾ ਲਾਇਸੈਂਸਾਂ ‘ਤੇ ਸਰਕਾਰ ਦੀ ਟੇਢੀ ਅੱਖ

Next Post

ਲੁੱਟਾਂ-ਖੋਹਾਂ ਵਾਲੇ ਗਰੋਹ ਤੋਂ ਆਲਟੋ ਕਾਰ, 8 ਮੋਟਰਸਾਇਕਲ, 3 ਸਕੂਟਰੀਆਂ ਸਮੇਤ ਵੱਡੀ ਪੱਧਰ ‘ਤੇ ਬਰਾਮਦਗੀ

Nirmal Pandori

Nirmal Pandori

Related Posts

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post

ਲੁੱਟਾਂ-ਖੋਹਾਂ ਵਾਲੇ ਗਰੋਹ ਤੋਂ ਆਲਟੋ ਕਾਰ, 8 ਮੋਟਰਸਾਇਕਲ, 3 ਸਕੂਟਰੀਆਂ ਸਮੇਤ ਵੱਡੀ ਪੱਧਰ ‘ਤੇ ਬਰਾਮਦਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend