Gee 98News

ਪੰਜਾਬ ਬਜਟ- ਪੁਲਿਸ ਤੇ ਕਾਨੂੰਨ ਵਿਵਸਥਾ ਲਈ 10523 ਕਰੋੜ ਦਾ ਪ੍ਰਸਤਾਵ

ਬਰਨਾਲਾ 10 ਮਾਰਚ (ਜੀ98 ਨਿਊਜ਼ ਸਰਵਿਸ)-

ਪੰਜਾਬ ਵਿੱਚ ਅਮਨ ਕਾਨੂੰਨ ਦੀ ਪੁਲਿਸ ਢਾਂਚੇ ਨੂੰ ਹੋਰ ਮਜ਼ਬੁਤ ਕਰਨ ਲਈ ਸਰਕਾਰ ਨੇ 2023-24 ਦੇ ਬਜਟ ਵਿੱਚ ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10, 523 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਹ ਬਜਟ ਬੀਤੇ ਵਿੱਤੀ ਸਾਲ 2022-23 ਦੇ ਮੁਕਾਬਲੇ 11 ਫੀਸਦੀ ਵੱਧ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇਨਟੈਲੀਜੈਂਸ ਵਿੰਗ ਨੂੰ ਨਵੇਂ ਉਪਕਰਣਾਂ ਅਤੇ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਬਣਾਇਆ ਜਾ ਰਿਹਾ ਹੈ। ਵਿੱਤੀ ਸਾਲ 2023-24 ਵਿੱਚ 40 ਕਰੋੜ ਰੁਪਏ ਦੇ ਖਰਚੇ ਦੀ ਤਜਵੀਜ਼ ਰੱਖੀ ਗਈ ਹੈ। ਗੈਂਗਸਟਰਾਂ ਨਜਿੱਠਣ ਅਤੇ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ 64 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। 40 ਕਰੋੜ ਰੁਪਏ ਅੰਤਰ ਰਾਸ਼ਟਰੀ ਸਰਹੱਦ ਦੇ ਨੇੜਲੇ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ, ਰੌਸ਼ਨੀ ਦੇ ਚੰਗੇ ਪ੍ਰਬੰਧ ਕਰਨ ਲਈ ਰੱਖੇ ਗਏ ਹਨ। ਪੁਲਿਸ ਲਾਈਨ, ਪੁਲਿਸ ਸਟੇਸ਼ਨਾਂ ਅਤੇ ਹੋਰ ਪੁਲਿਸ ਦਫ਼ਤਰਾਂ ਲਈ ਜ਼ਮੀਨ ਖਰੀਦਣ ਵਾਸਤੇ 33 ਕਰੋੜ ਰੁਪਏ ਅਤੇ ਪੁਲਿਸ ਕੰਪਲੈਕਸ਼ਾਂ ਅਤੇ ਇਮਾਰਤਾਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 10 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

error: Content is protected !!