Skip to main content

Gee 98News

ਆਖਿਰ ! ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹੀ ਹਟਾ ਦਿੱਤਾ

ਚੰਡੀਗੜ੍ਹ 11 ਮਾਰਚ (ਜੀ98 ਨਿਊਜ਼ ਸਰਵਿਸ)-

ਭਗਵੰਤ ਮਾਨ ਸਰਕਾਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੁਖੀ ਵਜੋਂ ਆਪਣੇ ਚਹੇਤੇ ਨੂੰ ਨਿਯੁਕਤ ਕਰਨ ਲਈ ਪੱਬਾਂ ਭਾਰ ਹੈ ਅਤੇ ਆਖਿਰ ਸਰਕਾਰ ਨੇ ਇਸ ਅਹੁਦੇ ‘ਤੇ ਆਪਣੇ ਕਿਸੇ ਚਹੇਤੇ ਨੂੰ ਨਿਯੁਕਤ ਕਰਨ ਲਈ ਰਾਹ ਪੱਧਰਾ ਕਰ ਹੀ ਲਿਆ ਹੈ । ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਫਿਰ ਪੰਜਾਬ ਸਰਕਾਰ ਵੱਲੋਂ ਉਸਨੂੰ ਹਟਾਉਣ ਦਾ ਫੈਸਲਾ ਲਿਆ ਹੈ।

error: Content is protected !!