Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਦੀ ਹਰ ਸਕੀਮ ਵਿਚ ਔਰਤਾਂ ਦੀ  50 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ-ਡਾ. ਬਲਜੀਤ ਕੌਰ

Nirmal Pandori by Nirmal Pandori
03/13/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਸਰਕਾਰ ਦੀ ਹਰ ਸਕੀਮ ਵਿਚ ਔਰਤਾਂ ਦੀ  50 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ-ਡਾ. ਬਲਜੀਤ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 13 ਮਾਰਚ ( ਜੀ98 ਨਿਊਜ਼ ਸਰਵਿਸ)-

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਟ੍ਰਿਕ ਸਕਾਲਰਸ਼ਿਪ ਸਕੀਮ ਜੋ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦੇ ਘੇਰੇ ਵਿੱਚ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਟੂ ਸਰਕਾਰਾਂ ਦੀ ਲੁੱਟ ਕਾਰਨ   ਸਕਾਲਰਸ਼ਿਪ ਉਤੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕੀਮਤੀ ਸਮਾਂ ਬਹੁਤ ਬਰਬਾਦ ਹੋਣ ਤੋਂ ਇਲਾਵਾ ਉਨ੍ਹਾਂ ਨੂੰ ਆਪਣੀਆਂ ਡਿਗਰੀਆਂ ਹਾਸਲ ਕਰਨ ਲਈ ਦਰ ਦਰ ਦੀਆਂ ਠੋਕਰਾਂ ਖਾਣੀਆਂ ਪਈਆਂ ਸਨ ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਡਿਊਲਡ ਕਾਸਟ ਵਿਦਿਆਰਥੀਆਂ ਲਈ ਇਸ ਸਕੀਮ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਅਤੇ ਨਾਲ ਹੀ  ਵਧੀਆ ਢੰਗ ਨਾਲ ਸਕੀਮ ਚਲਾਉਣ ਲਈ ਦੇਸ਼ ਭਰ ਵਿਚ ਪੰਜਵਾਂ ਸਥਾਨ ਵੀ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਬੀ.ਆਰ. ਅੰਬੇਡਕਰ ਪੋਰਟਲ ਖੋਲਿਆ ਗਿਆ। ਜਿਸ ਤੇ ਵਿਦਿਆਰਥੀ ਆਨ ਲਾਈਨ ਅਪਲਾਈ ਕਰਕੇ ਸਕੀਮ ਦਾ ਲਾਭ ਲੈ ਸਕਦੇ ਹਨ। ਇਹ ਪੋਰਟਲ ਸਾਰਾ ਸਾਲ ਖੁਲਿਆ ਰਿਹਾ, ਜਿਹੜੀ ਸਕੀਮ ਪਿਛਲੇ ਸਾਲਾਂ ਦੌਰਾਨ ਡੁਬਦੀ ਨਜ਼ਰ ਆ ਰਹੀ ਸੀ, ਇਸ ਸਾਲ ਇਸ ਪੋਰਟਲ ਤੇ 2 ਲੱਖ 20 ਹਜ਼ਾਰ ਤੋਂ ਉਪਰ ਵਿਦਿਆਰਥੀਆਂ ਰਜਿਸ਼ਟਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸ਼ੀਰਵਾਦ ਸਕੀਮ ਨੂੰ ਸਿਰਫ ਵਾਹੋਵਾਹੀ ਖੱਟਣ ਦਾ ਹੀ ਸਾਧਨ ਸਮਝ ਰੱਖਿਆ ਸੀ ਜਦੋਂ ਭਗਵੰਤ ਮਾਨ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਉਸ ਦਿਨ ਤੋਂ ਬਾਅਦ ਸਹੀ ਮਾਅਨਿਆਂ ਵਿੱਚ ਇਸ ਸਕੀਮ ਅਧੀਨ 51, 000 ਸ਼ਗਨ ਦਿੱਤਾ ਜਾਣ ਲੱਗਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ  35000 ਤੋਂ ਵੱਧ ਬੱਚੀਆ ਦੇ ਪੈਡਿੰਗ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੁਣ ਤੱਕ 175 ਕਰੋੜ ਦੀ ਰਾਸ਼ੀ ਅਸ਼ੀਰਵਾਦ ਸਕੀਮ ਅਧੀਨ ਜਾਰੀ ਕੀਤੀ ਹੈ। ਉਨ੍ਹਾਂ ਵਿੱਤ ਮੰਤਰੀ ਦਾ ਪੋਸਟ ਮੈਟ੍ਰਿਕ ਸਕੀਮ ਅਤੇ ਆਦਰਸ਼ ਗ੍ਰਾਮ ਯੋਜਨਾ ਲਈ  850 ਕਰੋੜ ਦਾ ਪ੍ਰਸਤਾਵ ਰੱਖਣ ਤੇ ਧੰਨਵਾਦ ਕਰਦਿਆ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ਵਿੱਚ ਉਨ੍ਹਾਂ ਪਿੰਡਾਂ ਵਿੱਚ ਸਹੂਲਤਾਂ ਪ੍ਰਦਾਨ ਕਰਦੇ ਹਾਂ ਜਿਨ੍ਹਾਂ ਦੀ ਅਨੁਸੂਚਿਤ ਜਾਤੀ ਆਬਾਦੀ 50 ਫੀਸਦੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ 5700 ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ ਬਦਲੀਆਂ ਸਬੰਧੀ ਨੀਤੀ ਦੀ ਅਣਹੋਂਦ ਕਾਰਨ ਪਿਛਲੇ 20 ਸਾਲਾਂ ਤੋ ਆਂਗਣਵਾੜੀ ਵਰਕਰਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੂੰ ਸਾਡੀ ਸਰਕਾਰ ਨੇ ਖ਼ਤਮ ਕੀਤਾ ਹੈ। ਜਿਸ ਕਾਰਨ ਅੱਜ  ਆਂਗਣਵਾੜੀ ਵਰਕਰ ਆਪਣੇ ਘਰਾਂ ਦੇ ਨੇੜੇ ਕੰਮ ਕਰ ਰਹੀਆਂ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ 47 ਸਾਲਾਂ ਬਾਅਦ ਸਾਡੀ  ਸਰਕਾਰ ਨੇ ਰਾਖਵਾਂਕਰਨ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਬਜਟ ਹੈ ਜਿਸ ਵਿਚ ਜੈਂਡਰ ਬਰਾਬਰਤਾ ਦਾ  ਪੂਰਾ ਖਿਆਲ ਰੱਖਿਆ ਗਿਆ ਹੈ,  ਜਿਸ ਸਦਕੇ 7172 ਕਰੋੜ ਰੁਪਏ ਦਾ ਬਜਟ ੳਪਬੰਧ ਕੀਤਾ ਹੈ। ੳਨ੍ਹਾਂ ਕਿਹਾ ਕਿ ਵਿਧਵਾ ਪੈਨਸ਼ਨ, ਮੁਫ਼ਤ ਬੱਸ ਸਫਰ ਸਹੂਲਤ ਰਾਹੀਂ ਸੂਬੇ ਦੀਆਂ ਔਰਤਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਰ ਇਕ ਸਕੀਮ ਵਿਚ ਔਰਤਾਂ ਦੀ  50 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
Load More
Tags: #barnalanews#punjabnews
Previous Post

ਮੰਤਰੀ ਬੈਂਸ ਅਤੇ ਜਯੋਤੀ ਯਾਦਵ ਦੀ ਪਹਿਲੀ ਸਾਂਝੀ ਤਸਵੀਰ

Next Post

PSTET ‘ਚ ਗੜਬੜੀ ਦੀ ਜਾਂਚ ਦੇ ਹੁਕਮ, ਦੁਬਾਰਾ ਹੋਵੇਗਾ ਪੇਪਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More
Next Post
PSTET ‘ਚ ਗੜਬੜੀ ਦੀ ਜਾਂਚ ਦੇ ਹੁਕਮ, ਦੁਬਾਰਾ ਹੋਵੇਗਾ ਪੇਪਰ

PSTET 'ਚ ਗੜਬੜੀ ਦੀ ਜਾਂਚ ਦੇ ਹੁਕਮ, ਦੁਬਾਰਾ ਹੋਵੇਗਾ ਪੇਪਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend