Gee 98News

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਪਵਨ ਸੇਵਾ ਸਮਿਤੀ ਸਕੂਲ ਦਾ ਦੌਰਾ

-ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਬਰਨਾਲਾ 13 ਮਾਰਚ ( ਨਿਰਮਲ ਸਿੰਘ ਪੰਡੋਰੀ)-

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਬੋਲਣ ਅਤੇ ਸੁਣਨ ਤੋਂ ਅਸਮਰੱਥ ਬੱਚਿਆਂ ਲਈ ਬਣੇ ਪਵਨ ਸੇਵਾ ਸਮਿਤੀ ਸਕੂਲ ਬਰਨਾਲਾ ਦਾ ਅੱਜ ਦੌਰਾ ਕੀਤਾ ਗਿਆ ਅਤੇ ਬੱਚਿਆਂ ਲਈ ਜਿੱਥੇ ਸਹੂਲਤਾਂ ਦਾ ਜਾਇਜ਼ਾ ਲਿਆ, ਉਥੇ ਸਟੇਸ਼ਨਰੀ ਅਤੇ ਰਿਫਰੈਸ਼ਮੈਂਟ ਵੰਡੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਮਾਤਾਂ ਦਾ ਦੌਰਾ ਕੀਤਾ ਅਤੇ ਬੱਚਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਬੇਹੱਦ ਸਿਰਜਨਾਤਮਕ ਪੇਂਟਿੰਗਜ਼ ਬਣਾਈਆਂ, ਜਿਸ ਦੀ ਡਿਪਟੀ ਕਮਿਸ਼ਨਰ ਵੱਲੋਂ ਸ਼ਲਾਘਾ ਕੀਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਦੀਪਤੀ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਪੜਦੇ ਸੁਣਨ ਅਤੇ ਬੋਲਣ ਤੋਂ ਅਸਮਰੱਥ ਬੱਚਿਆਂ ਨੂੰ ਇਸ਼ਾਰਿਆਂ ਦੀ ਭਾਸ਼ਾ (ਸਾਈਨ ਲੈਂਗੁਏਜ) ਰਾਹੀਂ ਪੜ੍ਹਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਸਕੂਲ ਵਿਚ 100 ਤੋਂ ਵੱਧ ਵਿਦਿਆਰਥੀ ਹਨ ਤੇ ਕਈ ਹੋਰ ਜ਼ਿਲਿਆਂ ਤੋਂ ਵਿਦਿਆਰਥੀ ਪੜਨ ਆਉਦੇ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਸਮਿਤੀ ਦੇ ਅਹੁਦੇਦਾਰ ਤੇ ਸਕੂਲ ਸਟਾਫ ਹਾਜ਼ਰ ਸੀ।

Gee98 Ads


   

error: Content is protected !!