ਚੰਡੀਗੜ੍ਹ 14 ਮਾਰਚ (ਜੀ98 ਨਿਊਜ਼ ਸਰਵਿਸ)-ਇੱਕ ਸਾਲ ਦੇ ਅੰਦਰ-ਅੰਦਰ ਦੇਸ਼ ਦੇ ਸਾਰੇ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ । ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਸੰਸਦ ਵਿੱਚ ਦੱਸਿਆ ਕਿ ਇੱਕ ਸਾਲ ਦੇ ਅੰਦਰ-ਅੰਦਰ ਦੇਸ਼ ਦੇ ਸਾਰੇ ਹਾਈਵੇਜ਼ ਤੋਂ ਟੋਲ ਪਲਾਜ਼ੇ ਹਟਾ ਦਿੱਤੇ ਜਾਣਗੇ ਅਤੇ ਫਾਸਟੈਗ ਵੀ ਹਟਾ ਦਿੱਤਾ ਜਾਵੇਗਾ । ਮੰਤਰੀ ਨੇ ਜਾਣਕਾਰੀ ਦਿੱਤੀ ਕਿ ਟੋਲ ਪਲਾਜ਼ੇ ਬੰਦ ਕਰਕੇ ਨਵੀਂ ਤਕਨੀਕ ਨਾਲ ਟੋਲ ਵਸੂਲ ਕੀਤਾ ਜਾਵੇਗਾ ਜਿਸ ਨਾਲ ਟੋਲ ਦੀ ਵਸੂਲੀ ਵਿੱਚ ਪਾਰਦਰਸ਼ਤਾ ਆਵੇਗੀ । ਮੰਤਰੀ ਨੇ ਦੱਸਿਆ ਕਿ ਨਵੀਂ ਤਕਨੀਕ ਨਾਲ ਟੋਲ ਵਸੂਲ ਕਰਨ ਸਬੰਧੀ ਤਕਨੀਕੀ ‘ਤੇ ਪਿਛਲੇ ਸਾਲ ਤੋਂ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਤਕਨੀਕ ਰਾਹੀਂ ਟੋਲ ਵਸੂਲਿਆ ਜਾਵੇਗਾ । ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਸ਼ੁਰੂ ਹੋ ਜਾਵੇਗਾ ।