Gee 98News

ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਨੇ ਫੂਕੀ ਸਰਕਾਰ ਦੀ ਅਰਥੀ

-ਮੰਗਾਂ ਨਾ ਮੰਨਣ ‘ਤੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ 17 ਮਾਰਚ (ਸੋਨੀ ਧਨੌਲਾ)-
ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਦੀ ਅਗਵਾਈ ਹੇਠ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੁੱਖ—ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਪਿਆ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਤੇ ਸੀਟੂ ਦੇ ਸੂਬਾ ਆਗੂ ਸ਼ੇਰ ਸਿੰਘ ਫ਼ਰਵਾਹੀ ਨੇ ਕਿਹਾ ਕਿ ਚੌਕੀਦਾਰਾ ਦਾ ਸਬੰਧ ਮਾਲ ਮਹਿਕਮੇ ਦੇ ਨਾਲ ਹੈ ਉਨਾਂ ਨੂੰ ਪਿਛਲੇ ਪੰਜ ਸਾਲਾਂ ਤੋ ਸਰਕਾਰ ਵੱਲੋਂ ਮਨਜ਼ੂਰ ਸਿਰਫ਼ 1250 ਰੂਪੈ ਮਾਣ ਭੱਤਾ ਦਿੱਤਾ ਜਾ ਰਿਹਾ ਹੈ ।ਜੇਕਰ ਅੱਜ ਦੇ ਹਾਲਾਤਾਂ ਦੀ ਗੱਲ ਕੀਤੀ ਜਾਵੇ ਤਾਂ ਰੋਜਾਨਾ ਖਾਣ-ਪੀਣ ਵਾਲੀਆਂ ਵਸਤਾਂ ਦੇ ਭਾਅ ਆਸਮਾਨੀ ਚੜ੍ਹ ਚੁੱਕੇ ਹਨ, ਨਿਗੂਣੇ ਮਾਣ ਭੱਤੇ ਨਾਲ ਚੌਕੀਦਾਰਾਂ ਵੱਲੋਂ ਆਪਣਾ ਗੁਜ਼ਾਰਾ ਕਰਨਾ ਔਖਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਰਾਜ ਹਰਿਆਣਾ ‘ਚ ਚੌਕੀਦਾਰਾਂ ਨੂੰ 7500 ਮਾਸਿਕ ਭੱਤਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਚੌਕੀਦਾਰਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਚੌਕੀਦਾਰਾਂ ਨੂੰ ਦਿੱਤਾ ਜਾ ਰਿਹਾ ਨਿਗੁਣਾ ਮਾਣ ਭੱਤਾ ਕੋਝਾ ਮਜ਼ਾਕ ਹੈ। ਆਗੂਆਂ ਮੰਗ ਕੀਤੀ ਚੌਂਕੀਦਾਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੇਣਾ ਯਕੀਨੀ ਬਣਾਇਆ ਜਾਵੇ। ਚੌਂਕੀਦਾਰਾਂ ਨੂੰ ਹਰਿਆਣਾ ਦੀ ਤਰਜ਼ ‘ਤੇ ਮਾਣ ਭੱਤੇ ‘ਚ ਵਾਧਾ ਕੀਤਾ ਜਾਵੇ, ਪੇਂਡੂ ਚੌਂਕੀਦਾਰਾਂ ਨੂੰ ਜਨਮ ਮੌਤ ਦੇ ਰਿਕਾਰਡ ਲਈ ਪਹਿਲਾਂ ਵਾਂਗ ਅਧਿਕਾਰ ਦਿੱਤਾ ਜਾਵੇ । ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲ਼ਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਆਗੂਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਪਾਲ ਸਿੰਘ, ਬਲਦੇਵ ਸਿੰਘ, ਜਗਦੇਵ ਸਿੰਘ ਹੰਡਿਆਇਆ, ਸਰਦਾਰਾ ਸਿੰਘ, ਗੁਰਸੇਵਕ ਸਿੰਘ, ਅਮਰ ਸਿੰਘ, ਮਿੱਠੂ ਸਿੰਘ, ਜੰਗ ਸਿੰਘ, ਦਰਸ਼ਨ ਸਿੰਘ, ਭੋਲਾ ਸਿੰਘ, ਦਲੀਪ ਸਿੰਘ, ਗੁਰਦੇਵ ਸਿੰਘ, ਸਮਸ਼ੇਰ ਸਿੰਘ, ਮਹਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

error: Content is protected !!