Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਪਰੇਸ਼ਨ ਅੰਮ੍ਰਿਤਪਾਲ ਬਨਾਮ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ

Nirmal Pandori by Nirmal Pandori
03/19/2023
in ਪੰਜਾਬ
Reading Time: 1 min read
A A
0
ਅਪਰੇਸ਼ਨ ਅੰਮ੍ਰਿਤਪਾਲ ਬਨਾਮ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਜਾਬ ਦੇ ਚੋਟੀ ਦੇ ਪੁਲਿਸ ਅਫਸਰਾਂ ਦੀ ਨਿਗਰਾਨੀ ਹੇਠ ਹੈ ਅਪਰੇਸ਼ਨ AP

ਚੰਡੀਗੜ੍ਹ 19 ਮਾਰਚ ( ਜੀ98 ਨਿਊਜ਼ ਸਰਵਿਸ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਸਬੰਧੀ ਵਾਪਰਿਆਂ ਘਟਨਾਕ੍ਰਮ ਕੋਈ ਅਚਾਨਕ ਪੈਦਾ ਹੋਈ ਸਥਿਤੀ ਨਹੀਂ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ “ਅਪਰੇਸ਼ਨ ਅੰਮ੍ਰਿਤਪਾਲ” ਤਿਆਰ ਕੀਤਾ ਜਿਸ ਤਹਿਤ ਪੂਰੀ ਯੋਜਨਾ ਬਣਾਈ ਗਈ । ਇਸ ਯੋਜਨਾ ਵਿੱਚ ਪੰਜਾਬ ਪੁਲਿਸ ਦੇ ਚੋਟੀ ਦੇ ਅਫਸਰ, ਸੂਬੇ ਦੇ ਮੁੱਖ ਸਕੱਤਰ ਦੀ ਸ਼ਮੂਲੀਅਤ ਵੀ ਮੰਨੀ ਜਾ ਰਹੀ ਹੈ ਜਿਨ੍ਹਾਂ ਨੇ ਕਈ ਮੀਟਿੰਗਾਂ ਕੀਤੀਆਂ ਅਤੇ ਹਰ ਮੀਟਿੰਗ ਦੀ ਫੀਡਬੈਕ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਦਿੱਤੀ ਜਾਂਦੀ ਰਹੀ ਹੈ । ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਵਿਚ ਅਚਾਨਕ ਵਾਧਾ ਹੋਇਆ। ਪਿੰਡ ਰੋਡੇ ਵਿਖੇ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਗਰਮ ਬਿਆਨ ਦੇਣੇ ਸ਼ੁਰੂ ਕਰ ਦਿੱਤੇ । ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨ ਦੀ ਮੰਗ ਨੂੰ ਉਭਾਰਿਆ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨ ਲਈ ਆਪਣੀਆਂ ਸਰਗਰਮੀਆਂ ਸ਼ੁਰੂ ਕੀਤੀਆ। ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨਾਂ ਦਾ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜਨਾ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਨਜ਼ਰਾਂ ਵਿੱਚ ਆਇਆ । ਫਿਰ ਅਚਾਨਕ ਦੇਸ਼ ਦੇ ਗ੍ਰਹਿ ਮੰਤਰੀ ਨੂੰ ਅੰਮ੍ਰਿਤਪਾਲ ਸਿੰਘ ਦੀ ਧਮਕੀ ਅਤੇ ਉਸ ਤੋਂ ਬਾਅਦ ਅਜਨਾਲਾ ਥਾਣੇ ਵਿਚ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਸਮੇ ਦੀਆਂ ਸਰਕਾਰਾਂ ਨੂੰ ਆਪਣੇ ਲਈ ਸਿਰਦਰਦੀ ਪੈਦਾ ਕਰਦੀਆਂ ਲੱਗੀਆਂ । ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੀ ਦੇਸ਼ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੇਂਦਰੀ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਦਾ ਪੰਜਾਬ ਪੁੱਜਣਾ ਕੋਈ ਅਚਾਨਕ ਵਾਪਰੀ ਘਟਨਾ ਨਹੀਂ ਹੈ ।

ਮੰਨਿਆ ਜਾ ਰਿਹਾ ਹੈ ਕਿ ਇਹ ਸਾਰੀ ਯੋਜਨਾ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੀ ਜੁੜੀ ਹੋਈ ਹੈ । ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਖਾਲਸਾ ਵਹੀਰ ਸਬੰਧੀ ਸਮਾਗਮਾਂ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਪਹਿਲਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਯੋਜਨਾ ਬਣਾਈ । ਅੰਮ੍ਰਿਤਪਾਲ ਸਿੰਘ 19 ਮਾਰਚ ਤੋਂ ਖਾਲਸਾ ਵਹੀਰ ਦਾ ਦੂਜਾ ਪੜਾਅ ਸ਼ੁਰੂ ਕਰਨ ਜਾ ਰਿਹਾ ਸੀ । ਖਾਲਸਾ ਵਹੀਰ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਨਾਲ ਨੌਜਵਾਨਾਂ ਅਤੇ ਆਮ ਲੋਕਾਂ ਦੀ ਗਿਣਤੀ ਕਾਫ਼ੀ ਮਾਤਰਾ ਵਿੱਚ ਹਾਜ਼ਰ ਹੁੰਦੀ ਹੈ । ਜਿਸ ਦੌਰਾਨ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਜੋਖ਼ਮ ਮੁੱਲ ਨਹੀਂ ਲੈਣਾ ਚਾਹੁੰਦੀ ਸੀ ਇਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ 19 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ । ਜਿਸ ਤੋਂ ਬਾਅਦ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਦੇ ਰੂਟ ਨੂੰ ਟਰੇਸ ਕਰਕੇ ਸਾਰੇ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ । ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਨਾਲ ਰਹੇ ਹਥਿਆਰਬੰਦ ਨੌਜਵਾਨਾਂ ਦੀ ਸੂਚੀ ਤਿਆਰ ਕਰਕੇ ਸਾਰਿਆਂ ਨੂੰ ਕਵਰ ਕੀਤਾ ਗਿਆ । ਪੁਲਿਸ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੇ ਦੌਰਾਨ ਕਿਸੇ ਤਰਾਂ ਦਾ ਜੋਖ਼ਮ ਵੀ ਮੁੱਲ ਨਹੀਂ ਲੈਣਾ ਚਾਹੁੰਦੀ ਸੀ ਜਿਸ ਕਰਕੇ ਅੰਮ੍ਰਿਤਪਾਲ ਸਿੰਘ ਦੇ ਹਰ ਸਮੇਂ ਨਾਲ ਰਹਿਣ ਵਾਲੇ ਹਥਿਆਰਬੰਦ ਨੌਜਵਾਨਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਕਵਰ ਕੀਤਾ ਗਿਆ । ਬਹਿਰਹਾਲ ! ਪੁਲਿਸ ਦਾ ਦਾਅਵਾ ਹੈ ਕਿ ਅੰਮ੍ਰਿਤਪਾਲ ਸਿੰਘ ਭਗੌੜਾ ਹੋਣ ਵਿੱਚ ਕਾਮਯਾਬ ਹੋ ਗਿਆ ਜਿਸ ਦੀ ਭਾਲ ਸਮੁੱਚੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ । ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਲੱਗੀ ਹੋਈ ਹੈ ਇੱਥੇ ਪੁਲਿਸ ਦੀ ਬਾਜ਼ ਅੱਖ ਅਫਵਾਹਾਂ ਫੈਲਾਉਣ ਵਾਲਿਆਂ ‘ਤੇ ਵੀ ਹੈ । ਸੂਬੇ ਵਿੱਚ ਇੰਟਰਨੈਟ ਸੇਵਾਵਾਂ 20 ਮਾਰਚ 12 ਵਜੇ ਤੱਕ ਬੰਦ ਕੀਤੀਆਂ ਗਈਆਂ ਹਨ । ਉੰਝ ਭਾਵੇਂ ਕੁੱਲ ਮਿਲਾ ਕੇ ਸੂਬੇ ਦੇ ਹਾਲਾਤ ਸਰਕਾਰ ਤੇ ਪੁਲਸ ਦੇ ਕੰਟਰੋਲ ਅਧੀਨ ਹਨ ਪ੍ਰੰਤੂ ਪਿੰਡਾਂ ਦੀਆਂ ਸੱਥਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਸਬੰਧੀ ਤਰ੍ਹਾਂ-ਤਰ੍ਹਾਂ ਦੀ ਚਰਚਾ ਹੋ ਰਹੀ ਹੈ । ਪੰਜਾਬ ਪੁਲਿਸ ਲੋਕਾਂ ਨੂੰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕਰ ਰਹੀ ਹੈ ਪ੍ਰੰਤੂ ਬਾਵਜੂਦ ਇਸਦੇ ਕਿਤੇ ਨਾ ਕਿਤੇ ਲੋਕਾਂ ਦੇ ਮਨਾਂ ਵਿਚ ਇਕ ਸਹਿਮ ਜ਼ਰੂਰ ਹੈ। ਪੁਲਿਸ ਨੇ ਇੰਟਰਨੇਟ ‘ਤੇ ਪਾਬੰਦੀ ਭਾਵੇਂ ਅਫਵਾਹਾਂ ਦੇ ਫੈਲਾਅ ਨੂੰ ਰੋਕਣ ਸਬੰਧੀ ਲਾਈ ਹੈ ਪ੍ਰੰਤੂ ਪੁਲਿਸ ਨੂੰ ਇਸ ਗੱਲੋਂ ਵੀ ਸੁਚੇਤ ਰਹਿਣਾ ਪਵੇਗਾ ਕਿ ਇੰਟਰਨੈਟ ਤੇ ਪਾਬੰਦੀ ਨੂੰ ਬਹੁਤਾ ਲੰਮਾ ਸਮਾਂ ਲਾਗੂ ਨਾ ਰੱਖਿਆ ਜਾਵੇ ਕਿਉਂਕਿ ਇਹ ਆਮ ਲੋਕਾਂ ਲਈ ਪਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews#punjabpolice #barnalapolice
Previous Post

ਸ਼੍ਰੋਮਣੀ ਅਕਾਲੀ ਦਲ ਨਾਲੋਂ ਗੱਠਜੋੜ ਦਾ ਟੁੱਟਣਾ ਭਾਜਪਾ ਲਈ ਚੰਗਾ ਸੰਕੇਤ-ਅਸ਼ਵਨੀ ਸ਼ਰਮਾ

Next Post

ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਖ਼ਾਤਾ ਭਾਰਤ ਵਿੱਚ ਬੰਦ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਖ਼ਾਤਾ ਭਾਰਤ ਵਿੱਚ ਬੰਦ

ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਖ਼ਾਤਾ ਭਾਰਤ ਵਿੱਚ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend