Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਕਾਦੀਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰ

Nirmal Pandori by Nirmal Pandori
03/27/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬੀਕੇਯੂ ਕਾਦੀਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 27 ਮਾਰਚ (ਸੋਨੀ ਧਨੌਲਾ)-
ਪਿਛਲੇ ਦਿਨੀਂ ਲਗਾਤਾਰ ਹੋਈ ਬੇਮੌਸਮੀ ਬਰਸਾਤ ਨਾਲ ਜਿ਼ਲ੍ਹਾ ਬਰਨਾਲਾ ਅੰਦਰ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਜਿ਼ਲ੍ਹਾ ਮੀਤ ਪ੍ਰਧਾਨ ਊਦੈ ਸਿੰਘ ਹਮੀਦੀ, ਬਲਾਕ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਸੇਖਾ, ਜ਼ਿਲ੍ਹਾ ਆਗੂ ਬਲਦੇਵ ਸਿੰਘ ਬਿੱਟੂ ਝਲੂਰ ਆਦਿ ਨੇ ਕਿਹਾ ਕਿ ਪੰਜਾਬ ‘ਚ ਇੱਕ ਵਾਰ ਫਿ਼ਰ ਬੇਮੌਸਮੀ ਬਰਸਾਤ, ਹਨ੍ਹੇਰੀ, ਝੱਖੜ, ਗੜੇਮਾਰੀ ਨੇ ਕਿਸਾਨਾਂ ਦੀ ਪੱਕੀ ਫ਼ਸਲ,ਕਣਕ, ਸਰ੍ਹੋ ਤੇ ਸਬਜੀਆਂ ਆਦਿ ‘ਤੇ ਕਹਿਰ ਢਾਹ ਦਿੱਤਾ ਹੈ। ਜਿਸ ਕਾਰਨ ਅਨੁਮਾਨ ਲਗਭਗ 4 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਕਣਕ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਤੇ ਕੁੱਝ ਖ਼ਰਾਬ ਹੋ ਚੁੱਕੀ ਹੈ।ਇਸ ਨਾਲ ਬਿਨ੍ਹਾਂ ਸ਼ੱਕ ਕਣਕ ਦਾ ਝਾੜ ਵੀ ਘਟੇਗਾ ਤੇ ਕਣਕ ਦਾ ਉਤਪਾਦਨ ਵੀ ਘੱਟ ਹੋਵੇਗਾ, ਕਈ ਥਾਵਾਂ ਤੇ ਇਸ ਆਫ਼ਤ ਕਾਰਨ ਪੂਰੀ ਕਣਕ ਤਾਂ ਖ਼ਰਾਬ ਨਹੀਂ ਹੋਈ ਪਰ ਬੇਮੌਸਮੀ ਹਨ੍ਹੇਰੀ ਤੇ ਝੱਖੜ ਕਾਰਨ ਕਣਕ ਧਰਤੀ ਉੱਪਰ ਵਿਛ ਗਈ ਹੈ। ਜਿਸ ਕਾਰਨ ਕਣਕ ਦੀ ਕਟਾਈ ‘ਚ ਮੁਸ਼ਕਿਲ ਪੇਸ਼ ਆਵੇਗੀ ਤੇ ਇਸ ਤੋਂ ਪ੍ਰਾਪਤ ਹੋਣ ਵਾਲਾ ਝਾੜ ਵੀ ਘੱਟ ਨਿੱਕਲੇਗਾ, ਪੱਕੀ ਹੋਈ ਕਣਕ ਦੋ ਹੇਠਾਂ ਵਿਛ ਗਈ ਹੈ ਤੇ ਉਹ ਮਿੱਟੀ ਤੇ ਪਾਣੀ ਨਾਲ ਭਿੱਜਣ ਕਾਰਨ ਕਣਕ ਦਾ ਦਾਣਾ ਖ਼ਰਾਬ/ਕਾਲਾ ਵੀ ਪੈ ਸਕਦਾ ਹੈ। ਆਗੂਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਕਿਸਾਨਾਂ ਦੀ ਮੰਗ ਅਨੁਸਾਰ ਸਰਕਾਰ ਤੁਰੰਤ ਗਿਰਦਾਵਰੀ ਕਰਕੇ ਸਮਾਂਬੱਧ 10 ਦਿਨਾਂ ਅੰਦਰ ਪ੍ਰਤੀ ਏਕੜ 50 ਹਜ਼ਾਰ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ ਤਾਂ ਜੋ ਆਰਥਿਕ ਤੰਗੀ ਤੇ ਮੌਸਮ ਕਾਰਨ ਪਈ ਮੁਸੀਬਤ ਕਾਰਨ ਕਿਸਾਨਾਂ ਦੀ ਆਰਥਿਕ ਸਹਾਇਤਾ ਹੋ ਸਕੇ।ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ, ਬਲਾਕ ਪ੍ਰਘਾਨ ਸ਼ਹਿਣਾ ਜ਼ਸਵੀਰ ਸਿੰਘ ਸੁਖਪੁਰਾ ਮੌੜ, ਬਲਾਕ ਪ੍ਰਘਾਨ ਮਹਿਲ ਕਲਾਂ ਗੁਰਧਿਆਨ ਸਿੰਘ ਸਹਿਜੜਾ, ਕੁਲਦੀਪ ਸਿੰਘ ਹਮੀਦੀ, ਬੇਅੰਤ ਸਿੰਘ ਸੁਖਪੁਰਾ, ਅਮਰੀਕ ਸਿੰਘ ਰਾਜਗੜ੍ਹ ਆਦ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਬੀਕੇਯੂ ਏਕਤਾ ਉਗਰਾਹਾਂ ਨੇ ਫਸਲਾਂ ਦੇ ਯੋਗ ਮੁਆਵਜ਼ੇ ਲਈ ਦਿੱਤਾ ਮੰਗ- ਪੱਤਰ

Next Post

ਪਿੰਡ ਛਾਪਾ ਵਿਖੇ ਕਿਸਾਨਾਂ ਨੂੰ ਹੈਪੀਸੀਡਰ ਵਿਧੀ ਨਾਲ ਬੀਜੀ ਗਈ ਕਣਕ ਦੀ ਫਸਲ ਦਾ ਵਖਾਈ ਗਈ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਪਿੰਡ ਛਾਪਾ ਵਿਖੇ ਕਿਸਾਨਾਂ ਨੂੰ ਹੈਪੀਸੀਡਰ ਵਿਧੀ ਨਾਲ ਬੀਜੀ ਗਈ ਕਣਕ ਦੀ ਫਸਲ ਦਾ ਵਖਾਈ ਗਈ

ਪਿੰਡ ਛਾਪਾ ਵਿਖੇ ਕਿਸਾਨਾਂ ਨੂੰ ਹੈਪੀਸੀਡਰ ਵਿਧੀ ਨਾਲ ਬੀਜੀ ਗਈ ਕਣਕ ਦੀ ਫਸਲ ਦਾ ਵਖਾਈ ਗਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend