Skip to main content

Gee 98News

ਵਿੱਤੀ ਸਾਲ ਦੇ ਪਹਿਲੇ ਦਿਨ ਗੈਸ ਸਿਲੰਡਰ ਹੋਇਆ ਸਸਤਾ

ਜੀ98 ਨਿਊਜ਼ ਸਰਵਿਸ,01 ਅਪ੍ਰੈਲ-

ਵਿੱਤੀ ਸਾਲ ਦੇ ਪਹਿਲੇ ਦਿਨ ਗੈਸ ਸਿਲੰਡਰਾਂ ਦੀ ਕੀਮਤ ਦੇ ਮਾਮਲੇ ਵਿੱਚ ਰਾਹਤ ਭਰੀ ਖ਼ਬਰ ਆਈ ਹੈ ।‌ ਪੈਟਰੋਲੀਅਮ ਕੰਪਨੀਆਂ ਨੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ । ਗੌਰਤਲਬ ਹੈ ਕਿ ਪੈਟਰੋਲੀਅਮ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਪਦਾਰਥਾਂ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ ਅਤੇ ਉਨ੍ਹਾਂ ਵਿੱਚ ਬਦਲਾਅ ਕਰਦੀਆਂ ਹਨ ਜਿਸ ਤਹਿਤ ਕਮਰਸ਼ੀਅਲ ਸਿਲੰਡਰ ਦੀ ਕੀਮਤ 92 ਰੁਪਏ ਤੱਕ ਘਟਾਈ ਗਈ ਹੈ । 19 ਕਿਲੋ ਦੇ ਕਮਰਸੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 92 ਰੂਪੈ ਤੱਕ ਦੀ ਕਟੌਤੀ ਕੀਤੀ ਗਈ ਹੈ । ਦੂਜੇ ਪਾਸੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ।

error: Content is protected !!