Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ ਡੀ ਕਾਲਜ ਦੇ ਕਾਮਰਸ ਦੇ ਵਿਦਿਆਰਥੀਆਂ ਵੱਲੋਂ ਸਿਲਵਰ ਜੁਬਲੀ ਪੁਨਰ ਮਿਲਣੀ ਸਮਾਗਮ

Nirmal Pandori by Nirmal Pandori
04/02/2023
in ਬਰਨਾਲਾ ਆਸ-ਪਾਸ
Reading Time: 1 min read
A A
0
ਐੱਸ ਡੀ ਕਾਲਜ ਦੇ ਕਾਮਰਸ ਦੇ ਵਿਦਿਆਰਥੀਆਂ ਵੱਲੋਂ ਸਿਲਵਰ ਜੁਬਲੀ ਪੁਨਰ ਮਿਲਣੀ ਸਮਾਗਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 2 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-

ਐੱਸ ਡੀ ਕਾਲਜ ਦੇ 1993-98 ਬੈੱਚ ਦੇ ਕਾਮਰਸ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅੰਦਰ ਇਕ ਸਿਲਵਰ ਜੁਬਲੀ ਪੁਨਰ-ਮਿਲਣੀ  ਸਮਾਗਮ ਦਾ ਆਯੋਜਨ ਕੀਤਾ ਗਿਆ। ਆਪਣੇ ਪਰਿਵਾਰਾਂ ਨਾਲ ਪਹੁੰਚੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਬਹੁਤ ਸ਼ਿੱਦਤ ਨਾਲ ਕਾਲਜ ਵਿਚ ਬਿਤਾਏ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਕਾਲਜ ਦੀ ਐੱਨਸੀਸੀ ਟੁਕੜੀ ਇਹਨਾਂ ਵਿਦਿਆਰਥੀਆਂ ਨੂੰ ਗਾਰਡ ਆਫ਼ ਆਨਰ ਦੇ ਕੇ ਕਾਲਜ ਹਾਲ ਤੱਕ ਲੈ ਕੇ ਗਈ। ਸੀਏ ਰਾਹੁਲ ਦੇਵ ਗਰਗ, ਗਗਨ ਚੀਮਾ, ਰਾਕੇਸ਼ ਕੁਮਾਰ ਕੇਸੀ, ਵਿਪਨ ਗੁਪਤਾ, ਵਿਨੈ ਸਿੰਗਲਾ, ਰੀਤੂ, ਬਿੰਦੀਆ ਅਤੇ ਸਪਨਾ ਦੀ ਅਗਵਾਈ ਵਿਚ ਹੋਈ ਇਸ ਪੁਨਰ ਮਿਲਣੀ ਸਮਾਗਮ ਵਿਚ ਸਾਬਕਾ ਵਿਦਿਆਰਥੀਆਂ ਨੇ ਬੇਹੱਦ ਭਾਵੁਕ ਅੰਦਾਜ਼ ‘ਚ ਆਪਣੇ ਅਧਿਆਪਕਾਂ ਅਤੇ ਸਾਥੀਆਂ ਨਾਲ ਬਿਤਾਏ ਦਿਨਾਂ ਦਾ ਜ਼ਿਕਰ ਕਰਦਿਆਂ ਹਰ ਤਰ੍ਹਾਂ ਦੀਆਂ ਖੱਟੀਆਂ ਮਿੱਠੀਆਂ ਯਾਦਾਂ ਨੂੰ ਸਾਂਝਾ ਕੀਤਾ। ਵਿਦਿਆਰਥੀਆਂ ਨੇ ਸਮੁੱਚੇ ਕੈਂਪਸ ਦਾ ਦੌਰਾ ਕੀਤਾ ਅਤੇ ਆਪਣੇ ਪੁਰਾਣੇ ਕਲਾਸ ਰੂਮ ਵੇਖਕੇ ਉਹਨਾਂ ਨੂੰ ਖਾਸ ਤੌਰ ‘ਤੇ ਖੁਸ਼ੀ ਹੋਈ ਜਿੱਥੇ ਉਹਨਾਂ ਨੇ ਆਪਣੇ ਪਰਿਵਾਰ ਅਤੇ ਸਹਿਪਾਠੀਆਂ ਨਾਲ ਮਿਲਕੇ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ। ਐੱਸ ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਇਸ ਮੌਕੇ ਹਾਜ਼ਰ ਹੋ ਕੇ ਆਪਣੇ ਪੁਰਾਣੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਖੁਸ਼ੀ ਪ੍ਰਗਟ ਕੀਤੀ ਕਿ ਉਸ ਬੈੱਚ ਦੇ ਸਾਰੇ ਵਿਦਿਆਰਥੀ ਕਾਲਜ ਤੋਂ ਵਿੱਦਿਆ ਹਾਸਲ ਕਰਨ ਤੋਂ ਬਾਅਦ ਆਪਣੇ ਆਪਣੇ ਖੇਤਰ ਵਿਚ ਬਹੁਤ ਕਾਮਯਾਬੀ ਨਾਲ ਵਿਚਰ ਰਹੇ ਹਨ। ਵਿਭਾਗ ਦੇ ਮੁਖੀ ਪ੍ਰੋ. ਅਮਰੀਸ਼ ਕੁਮਾਰ, ਪ੍ਰੋ. ਰੇਣੂ ਧਰਨੀ ਅਤੇ ਪ੍ਰੋ. ਨਿਰਮਲ ਗੁਪਤਾ ਨੇ ਕਿਹਾ ਕਿ ਇੱਥੋਂ ਦੇ ਸਾਰੇ ਵਿਦਿਆਰਥੀ ਐੱਸ ਡੀ ਪਰਿਵਾਰ ਦਾ ਹਿੱਸਾ ਹਨ ਅਤੇ ਸੰਸਥਾ ਨੂੰ ਹਮੇਸ਼ਾ ਆਪਣੇ ਵਿਦਿਆਰਥੀਆਂ ‘ਤੇ ਮਾਣ ਰਿਹਾ ਹੈ। ਇਸ ਮੌਕੇ ਸ੍ਰੀਮਤੀ ਸਰੋਜ ਸ਼ਰਮਾ, ਸ੍ਰੀਮਤੀ ਸੀਮਾ ਬਾਂਸਲ, ਪ੍ਰੋ. ਬਲਵਿੰਦਰ ਸ਼ਰਮਾ, ਕਾਮਰਸ ਵਿਭਾਗ ‘ਚ ਰਿਟਾਇਰ ਹੋਏ ਪ੍ਰੋ. ਮਨਮੋਹਨ ਸਿੰਘ ਅਤੇ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਵੀ ਮੌਜੂਦ ਸਨ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਅਤੇ ਹਾਜ਼ਰ ਸਨਮਾਨਿਤ ਸ਼ਖਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#punjabnews
Previous Post

ਬੀਕੇਯੂ ਡਕੌਂਦਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

Next Post

ਅੰਮ੍ਰਿਤਪਾਲ ਸਿੰਘ ਦਾ ਸਾਥ ਕਦੇ ਵੀ ਨਹੀਂ ਛੱਡਾਂਗੀ – ਪਤਨੀ ਕਿਰਨਦੀਪ ਕੌਰ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਅੰਮ੍ਰਿਤਪਾਲ ਸਿੰਘ ਦਾ ਸਾਥ ਕਦੇ ਵੀ ਨਹੀਂ ਛੱਡਾਂਗੀ – ਪਤਨੀ ਕਿਰਨਦੀਪ ਕੌਰ

ਅੰਮ੍ਰਿਤਪਾਲ ਸਿੰਘ ਦਾ ਸਾਥ ਕਦੇ ਵੀ ਨਹੀਂ ਛੱਡਾਂਗੀ - ਪਤਨੀ ਕਿਰਨਦੀਪ ਕੌਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend