Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਲੈ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ – ਵਰਿੰਦਰ ਮੋਮੀ

Nirmal Pandori by Nirmal Pandori
04/06/2023
in ਪੰਜਾਬ
Reading Time: 1 min read
A A
0
ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਲੈ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ – ਵਰਿੰਦਰ ਮੋਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 6 ਅਪ੍ਰੈਲ ( ਜੀ98 ਨਿਊਜ਼ ਸਰਵਿਸ )-

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਆਗੂਆਂ ਨਾਲ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਦੇ ਹਵਾਲੇ ਅਧੀਨ ਗਠਿਤ ‘ਸਬ-ਕਮੇਟੀ’ ਮੈਂਬਰ-ਕਮ- ਕੈਬਨਿਟ ਮੰਤਰੀਆਂ ਦੇ ਨਾਲ ਪੈਨਲ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਹੋਈ। ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਮੰਤਰੀ ਅਮਨ ਅਰੋੜਾ, ਜਲ ਸਪਲਾਈ ਮੰਤਰੀ ਬ੍ਰਹਮ ਸੰਕਰ ਜਿੰਪਾ ਅਤੇ ਜਲ ਸਪਲਾਈ ਮਹਿਕਮੇ ਦੇ ਪ੍ਰਮੁੱਖ ਸਕੱਤਰ, ਵਿਭਾਗੀ ਮੁੱਖੀ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਆਦਿ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਧਨੇਠਾ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਅਤੇ ਜਸਬੀਰ ਸਿੰਘ ਜਿੰਦਬੜੀ ਨੇ ਕਿਹਾ ਕਿ ਇਸ ਪੈਨਲ ਮੀਟਿੰਗ ’ਚ ਜਥੇਬੰਦੀ ਵਲੋਂ ਸਬ-ਕਮੇਟੀ ਮੰਤਰੀਆਂ ਦੇ ਕੋਲ ਮੰਗ ਰੱਖੀ ਗਈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ ਪਿਛਲੇ 10 ਤੋਂ 15 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਰੈਗੂਲਰ ਕਰਨ ਸਮੇਤ ਯੂਨੀਅਨ ਦੇ ‘ਮੰਗ-ਪੱਤਰ’ ’ਚ ਦਰਜ ਮੰਗਾਂ ਦਾ ਹੱਲ ਕਰਨ ਸਬੰਧੀ ਵਿਚਾਰ- ਚਰਚਾ ਹੋਈ ਸੀ। ਇਸ ਮੀਟਿੰਗ ’ਚ ਵਿਭਾਗੀ ਅਧਿਕਾਰੀਆਂ ਵਲੋਂ ਵੀ ਉਕਤ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਸ਼ਾਮਲ ਕਰਨ ਸਬੰਧੀ ‘ਸਬ ਕਮੇਟੀ’ ਦੇ ਮੰਤਰੀਆਂ ਕੋਲ ਸੁਝਾਅ ਪੇਸ਼ ਕੀਤੇ ਗਏ। ਜਿਸ ’ਤੇ ‘ਸਬ-ਕਮੇਟੀ’ ਦੇ ਮੰਤਰੀਆਂ ਵਲੋਂ ਵਿਭਾਗੀ ਮੰਤਰੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਆਪਸੀ ਤਾਲਮੇਲ ਕਰਕੇ ਵਰਕਰਾਂ ਦੇ ਹਿੱਤ ਵਿਚ ਪਾਲਸੀ (ਤਜਵੀਜ) ਤਿਆਰ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਯੂਨੀਅਨ ਦੇ ਨਾਲ ਵੀ ਮੀਟਿੰਗਾਂ ਆਪਣੇ ਪੱਧਰ ਤੇ ਵੀ ਕੀਤੀਆਂ ਜਾਣ ਤਾਂ ਜੋ ਜਲ ਸਪਲਾਈ ਵਿਭਾਗ ’ਚ ਸੇਵਾਵਾਂ ਦੇ ਰਹੇ 4500 ਦੇ ਕਰੀਬ ਠੇਕਾ ਕਾਮਿਆਂ ਦਾ ਰੁਜਗਾਰ ਨੂੰ ਪੱਕਾ ਕੀਤਾ ਜਾ ਸਕੇ। ਯੂਨੀਅਨ ਦੇ ਸੂਬਾ ਆਗੂਆਂ ਨੇ ਕਿਹਾ ਕਿ ਭਾਵੇ ਕਿ ਸਬ ਕਮੇਟੀ ਮੰਤਰੀਆਂ ਵਲੋਂ ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਨੂੰ ਵਿਭਾਗ ’ਚ ਲੈ ਕੇ ਰੈਗੂਲਰ ਕਰਨ ਵਾਲੀ ਤਜਵੀਜ ਲਿਆਉਣ ਦਾ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਪ੍ਰੰਤੂ ਯੂਨੀਅਨ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋ ਤੱਕ ਵਰਕਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਲਈ ਰੈਗੂਲਰ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਯੂਨੀਅਨ ਵਲੋਂ ਭਵਿੱਖ ਵਿਚ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਲੋੜ ਪੈਣ ’ਤੇ ਇਸ ਸੰਘਰਸ਼ ਨੂੰ ਤਿੱਖਾ ਵੀ ਕੀਤਾ ਜਾ ਸਕਦਾ ਹੈ।
ਇਸ ਲਈ ਯੂਨੀਅਨ ਦੀ ਮੰਗ ਹੈ ਕਿ ਜਲ ਸਪਲਾਈ ਵਿਭਾਗ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਰਸੋਰਸ ਵਰਕਰਨੂੰ ਵਿਭਾਗ ’ਚ ਲੈ ਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਲਈ ਤੁਰੰਤ ਫੈਸਲਾ ਲਿਆ ਜਾਵੇ। ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਜੇਕਰ ਸਕਾਡਾ ਸਿਸਟਮ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਥੇ ਜਥੇਬੰਦੀ ਵਲੋਂ ਉਸਦਾ ਵਿਰੋਧ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
Load More
Tags: #barnalanews#punjabnews
Previous Post

ਸੇਵਾ ਮੁਕਤ ਹੋਏ ਜੇਈ ਜਗਰਾਜ ਸਿੰਘ ਚੰਨਣਵਾਲ ਨੂੰ ਸਮੂਹ ਸਟਾਫ ਵੱਲੋਂ ਦਿੱਤੀ ਵਿਦਾਇਗੀ ਪਾਰਟੀ

Next Post

ਪੰਜਵੀਂ ਦਾ ਨਤੀਜਾ- ਬਰਨਾਲਾ ਜ਼ਿਲ੍ਹਾ 99.86 ਫ਼ੀਸਦੀ ਨਾਲ ਸਾਰੇ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ’ਤੇ ਰਿਹਾ

Nirmal Pandori

Nirmal Pandori

Related Posts

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
Load More
Next Post
ਪੰਜਵੀਂ ਦਾ ਨਤੀਜਾ- ਬਰਨਾਲਾ ਜ਼ਿਲ੍ਹਾ 99.86 ਫ਼ੀਸਦੀ ਨਾਲ ਸਾਰੇ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ’ਤੇ ਰਿਹਾ

ਪੰਜਵੀਂ ਦਾ ਨਤੀਜਾ- ਬਰਨਾਲਾ ਜ਼ਿਲ੍ਹਾ 99.86 ਫ਼ੀਸਦੀ ਨਾਲ ਸਾਰੇ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ’ਤੇ ਰਿਹਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend