Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਭਾਜਪਾ ਨੇ ਮੁੱਖ ਦਫਤਰ ਵਿਖੇ ਮਨਾਇਆ 44ਵਾਂ ਸਥਾਪਨਾ ਦਿਵਸ

Nirmal Pandori by Nirmal Pandori
04/06/2023
in ਪੰਜਾਬ
Reading Time: 1 min read
A A
0
ਪੰਜਾਬ ਭਾਜਪਾ ਨੇ ਮੁੱਖ ਦਫਤਰ ਵਿਖੇ ਮਨਾਇਆ 44ਵਾਂ ਸਥਾਪਨਾ ਦਿਵਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਭਾਜਪਾ ਨੇ ਸ੍ਰੀ ਨਰਿੰਦਰ ਮੋਦੀ ਵਰਗੇ ਮਹਾਨ ਆਗੂ ਦੇਸ਼ ਨੂੰ ਦਿੱਤੇ : ਢਿੱਲੋਂ

ਚੰਡੀਗੜ੍ 6 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

ਭਾਜਪਾ ਦਾ 44ਵਾਂ ਸਥਾਪਨਾ ਦਿਵਸ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਅਤੇ ਕੌਮੀ ਸਕੱਤਰ ਨਰਿੰਦਰ ਰੈਨਾ ਸ਼ਾਮਲ ਹੋਏ ਅਤੇ ਪਾਰਟੀ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ ਤੇ ਹੋਰ ਪਾਰਟੀ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ 44ਵੇਂ ਸਥਾਪਨਾ ਦਿਵਸ ਦੀ ਪਾਰਟੀ ਦੇ ਹਰੇਕ ਵਰਕਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਗਠਨ ਦੀ ਸਥਾਪਨਾ ਦਾ ਦਿਨ ਕਿਸੇ ਵੀ ਸੰਗਠਨ ਦੇ ਵਰਕਰਾਂ ਲਈ ਬਹੁਤ ਖਾਸ ਹੁੰਦਾ ਹੈ। ਰਾਸ਼ਟਰਵਾਦ ਦੇ ਸੰਕਲਪ ਨੂੰ ਪੂਰਾ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਦਾ ਅੱਜ ਸਥਾਪਨਾ ਦਿਵਸ ਹੈ। ਪਾਰਟੀ ਦਾ ਹਰ ਵਰਕਰ ਸੱਚਾ ਰਾਸ਼ਟਰਵਾਦੀ ਅਤੇ ਦੇਸ਼ਭਗਤ ਹੈ­ ਜੋ ਭਾਰਤ ਮਾਤਾ ਅਤੇ ਦੇਸ਼ ਦੇ ਸੰਵਿਧਾਨ ਨੂੰ ਸਮਰਪਿੱਤ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਸਥਾਪਨਾ ਤੋਂ ਲੈ ਕੇ ਅੱਜ ਤੱਕ ਜਿਨ੍ਹਾਂ ਮਹਾਨ ਸ਼ਖ਼ਸੀਅਤਾਂ ਨੇ ਪਾਰਟੀ ਨੂੰ ਸਿੰਜਿਆ ਹੈ­ ਪਾਰਟੀ ਨੂੰ ਤਿਆਰ ਕੀਤਾ ਗਿਆ ਹੈ, ਤਾਕਤ ਦਿੱਤੀ ਗਈ ਹੈ, ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਅੱਗੇ ਸਿਰ ਝੁਕਦਾ ਹੈ। ਜਿਨ੍ਹਾਂ ਨੇ ਛੋਟੇ ਤੋਂ ਛੋਟੇ ਵਰਕਰ ਤੋਂ ਲੈ ਕੇ ਸੀਨੀਅਰ ਅਹੁਦੇ ਤੱਕ ਦੇਸ਼ ਅਤੇ ਪਾਰਟੀ ਦੀ ਸੇਵਾ ਕੀਤੀ ਹੈ। ਖਾਸ ਕਰਕੇ ਭਾਜਪਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਰਗੇ ਮਹਾਨ ਅਗਵਾਈਕਰਤਾ ਦੇਸ਼ ਨੂੰ ਦਿੱਤੇ ਹਨ­ ਜਿਹਨਾਂ ਦੀ ਅਗਵਾਈ ਵਿੱਚ ਭਾਰਤ ਦੁਨੀਆਂ ਭਰ ਵਿੱਚ ਇੱਕ ਵੱਡੀ ਤਾਕਤ ਬਣ ਕੇ ਸਾਹਮਣੇ ਆਇਆ ਹੈ। ਅਸੀਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਇੱਕ ਪਲ ਵੀ ਬੈਠਣ ਵਾਲੇ ਨਹੀਂ ਹਾਂ ਅਤੇ ਪਾਰਟੀ ਪੀਐਮ ਮੋਦੀ ਦੀ ਅਗਵਾਈ ਇਸ ਨੂੰ ਹੋਰ ਅੱਗੇ ਲੈ ਜਾਵੇਗੀ। ਜਿੱਥੇ ਦੇਸ਼ ਦੇ ਅਲੱਗ ਅਲੱਗ ਸੂਬਿਆਂ ਵਿੱਚ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰਾਂ ਬਣੀਆਂ ਹਨ­ ਉਥੇ 2024 ਵਿੱਚ ਮੁੜ ਤੀਜੀ ਵਾਰ ਭਾਜਪਾ ਦਾ ਪਰਚਮ ਭਾਰਤ ਵਿੱਚ ਲਹਿਰਾਵੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ। ਇਸੇ ਸ਼ਕਤੀ ਨਾਲ ਹੀ ਪੰਜਾਬ ਦੇ ਹਰ ਸ਼ਹਿਰ­ ਪਿੰਡ ਤੋਂ ਲੈ ਕੇ ਬੂਥ ਪੱਧਰ ਤੱਕ ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕਰਾਂਗੇ ਅਤੇ 2027 ਦੀ ਵਿਧਾਨ ਸਭਾ ਵਿੱਚ ਵੀ ਭਾਜਪਾ ਦੀ ਸਰਕਾਰ ਬਣਾਵਾਂਗੇ।  ਉਥੇ ਕੇਵਲ ਸਿੰਘ ਢਿੱਲੋਂ ਨੇ ਭਗਵਾਨ ਹਨੂੰਮਾਨ ਜੀ ਦੀ ਜਯੰਤੀ ਦੀ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਨੂੰਮਾਨ ਜੀ ਦਾ ਜੀਵਨ ਅਤੇ ਉਨ੍ਹਾਂ ਦੇ ਜੀਵਨ ਦੀਆਂ ਪ੍ਰਮੁੱਖ ਘਟਨਾਵਾਂ ਸਾਨੂੰ ਅੱਜ ਵੀ ਪ੍ਰੇਰਿਤ ਕਰਦੀਆਂ ਹਨ। 2014 ਤੋਂ ਪਹਿਲਾਂ ਭਾਰਤ ਦੀ ਸਥਿਤੀ ਬਹੁਤ ਮਾੜੀ ਸੀ, ਪਰ ਅੱਜ ਬਜਰੰਗਬਲੀ ਜੀ ਵਾਂਗ ਭਾਰਤ ਨੂੰ ਆਪਣੇ ਅੰਦਰ ਛੁਪੀਆਂ ਸ਼ਕਤੀਆਂ ਦਾ ਅਹਿਸਾਸ ਹੋਇਆ ਹੈ। ਅੱਜ ਭਾਰਤ ਸਮੁੰਦਰ ਵਰਗੀਆਂ ਵੱਡੀਆਂ ਚੁਣੌਤੀਆਂ ਨੂੰ ਪਾਰ ਕਰਨ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਸਮਰੱਥ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews
Previous Post

ਪੱਤਰਕਾਰ ਸੁਖਨੈਬ ਸਿੰਘ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਇਨਕਲਾਬੀ ਕੇਂਦਰ ਵੱਲੋਂ ਸਖ਼ਤ ਨਿਖੇਧੀ

Next Post

ਪੰਜਾਬ ਪੁਲਿਸ ਇਨ ਐਕਸ਼ਨ ਮੋਡ.. ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਪੰਜਾਬ ਪੁਲਿਸ ਇਨ ਐਕਸ਼ਨ ਮੋਡ.. ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਪੰਜਾਬ ਪੁਲਿਸ ਇਨ ਐਕਸ਼ਨ ਮੋਡ.. ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend