Gee 98News

ਪੰਜਾਬ ਪੁਲਿਸ ਇਨ ਐਕਸ਼ਨ ਮੋਡ.. ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ -ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ 14 ਅਪ੍ਰੈਲ ਤੱਕ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਨੂੰ ਭੇਜੇ ਇੱਕ ਜ਼ਰੂਰੀ ਮੈਸਿਜ ਵਿੱਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਲਈ ਕਿਹਾ ਹੈ। ਇਹ ਵੀ ਕਿਹਾ ਗਿਆ ਹੈ ਕਿ 14 ਅਪ੍ਰੈਲ, 2023 ਤੱਕ ਕਿਸੇ ਵੀ ਕਿਸਮ ਦੀ ਨਵੀਂ ਛੁੱਟੀ ਨੂੰ ਮਨਜ਼ੂਰ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਪਹਿਲਾਂ ਤੋਂ ਮਨਜ਼ੂਰ ਹੋਈਆਂ ਹਰ ਤਰ੍ਹਾਂ ਦੀਆਂ ਛੁੱਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਲਈ ਕਿਹਾ ਗਿਆ ਹੈ।

error: Content is protected !!