Gee 98News

ਦੇਸ਼ ਲਈ ਡਾ. ਬੀ. ਆਰ. ਅੰਬੇਦਕਰ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ-ਡੀਸੀ ਪੂਨਮਦੀਪ ਕੌਰ

ਬਰਨਾਲਾ 14 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸੰਵਿਧਾਨ ਨਿਰਮਾਤਾ ਅਤੇ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਡਾ. ਬੀ ਆਰ ਅੰਬੇਦਕਰ ਨੂੰ ਉਨ੍ਹਾਂ ਦੇ 132ਵੇਂ ਜਨਮ ਦਿਹਾੜੇ ਮੌਕੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲਮਾਲਾ ਭੇਟ ਕੀਤੀ ਗਈ। ਉਨ੍ਹਾਂ ਬਾਬਾ ਸਾਹਿਬ ਦੇ ਦੇਸ਼ ਨੂੰ ਮਜ਼ਬੂਤ ਗਣਤੰਤਰ ਦੇ ਰੂਪ ’ਚ ਦੁਨੀਆਂ ਭਰ ’ਚ ਵਿਲੱਖਣ ਪਛਾਣ ਦੇਣ ਲਈ ਸੰਵਿਧਾਨ ਕਮੇਟੀ ਦੇ ਮੁਖੀ ਵਜੋਂ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਲੋਕਰਾਜੀ, ਧਰਮ ਨਿਰਪੱਖ ਅਤੇ ਸਮਾਜਵਾਦੀ ਰੂਪ ਦੇਣ ’ਚ ਉਨ੍ਹਾਂ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਵੀ ਡਾ. ਬੀ ਆਰ ਅੰਬੇਦਕਰ ਦੇ ਬੁੱਤ ’ਤੇ ਫੁੱਲ ਮਾਲਾ ਅਰਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸ਼ਖ਼ਸੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ, ਭਾਰਤੀ ਸੰਵਿਧਾਨ ਚੇਤਨਾ ਮੰਚ ਬਰਨਾਲਾ ਦੇ ਆਗੂ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

error: Content is protected !!