Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਿਰਾਸ਼ਤਾ : “ਝਾੜੂ” ਦੇ ਝੰਡੇ ਤੇ ਸਟਿਕਰ ਹਲਕਾ ਵਿਧਾਇਕ ਨੂੰ ਮੋੜਨ ਦਾ ਫ਼ੈਸਲਾ

Nirmal Pandori by Nirmal Pandori
04/15/2023
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਿਰਾਸ਼ਤਾ : “ਝਾੜੂ” ਦੇ ਝੰਡੇ ਤੇ ਸਟਿਕਰ ਹਲਕਾ ਵਿਧਾਇਕ ਨੂੰ ਮੋੜਨ ਦਾ ਫ਼ੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਿੰਡ ਦੇ ਸਾਂਝੇ ਕੰਮ ਖ਼ਾਤਰ ਵੀ ਨਹੀਂ ਹੋ ਰਹੀ ਸੁਣਵਾਈ-ਵਰਕਰ

ਬਰਨਾਲਾ 15 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-ਪਿੰਡ ਦੇ ਇੱਕ ਸਾਂਝੇ ਕੰਮ ਦੀ ਖ਼ਾਤਰ ਹਲਕਾ ਵਿਧਾਇਕ ਨੂੰ ਮਿਲਣ ਤੋਂ ਬਾਅਦ ਵੀ ਜਦੋਂ ਕਿਸੇ ਅਫ਼ਸਰ ਨੇ ਗੱਲ ਨਾ ਸੁਣੀ ਤਾਂ “ਆਪ” ਦੇ ਇੱਕ ਟਕਸਾਲੀ ਵਰਕਰ ਨੇ ਨਿਰਾਸ਼ ਹੋ ਕੇ ਆਪਣੇ ਘਰ ਪਏ ਪਾਰਟੀ ਦੇ ਝੰਡੇ ਅਤੇ ਹੋਰ ਸਮਾਨ ਹਲਕਾ ਵਿਧਾਇਕ ਨੂੰ ਮੋੜਨ ਦਾ ਮਨ ਬਣਾ ਲਿਆ । ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਸਹਿਜੜਾ ਦੇ ਵਸਨੀਕ ਅਤੇ 2013 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਸ਼ਾਮਲਾਟ ਜਗ੍ਹਾ ਉਪਰ ਕੁਝ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਸਬੰਧੀ ਉਸ ਨੇ ਬੀਡੀਪੀਓ ਤੋਂ ਲੈ ਕੇ ਡੀਸੀ ਤੱਕ ਦਰਖ਼ਾਸਤਾਂ ਦਿੱਤੀਆਂ ਪ੍ਰੰਤੂ ਕੋਈ ਗੱਲ ਨਹੀਂ ਸੁਣ ਰਿਹਾ । ਮੇਜਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਇਹ ਮਸਲਾ ਕਈ ਵਾਰ ਹਲਕਾ ਵਿਧਾਇਕ ਦੇ ਧਿਆਨ ਵਿੱਚ ਵੀ ਲਿਆਂਦਾ ਪ੍ਰੰਤੂ ਕੋਈ ਗੱਲ ਨਹੀਂ ਬਣੀ । ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਮੌਕੇ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ਬਦਲੇ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਰਹੀਆਂ ਅਤੇ ਇੱਕ ਝੂਠਾ ਮੁਕੱਦਮਾ ਵੀ ਉਸ ਉਪਰ ਦਰਜ ਕਰਵਾਇਆ ਗਿਆ ਸੀ ਪ੍ਰੰਤੂ ਉਹ ਡਰਿਆ ਨਹੀ ਅਤੇ ਉਸਨੇ ਝਾੜੂ ਨਹੀਂ ਛੱਡਿਆ ਤੇ ਅੱਜ ਤੱਕ ਉਹ ਪਾਰਟੀ ਦਾ ਵਰਕਰ ਬਣਿਆ ਹੋਇਆ ਹੈ ਪ੍ਰੰਤੂ ਹੁਣ ਜਦੋਂ ਪਿੰਡ ਦੇ ਸਾਂਝੇ ਕੰਮਾਂ ਖਾਤਰ ਵੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ ਤਾਂ ਉਸ ਦਾ ਮਨ ਦੁਖੀ ਹੈ ਅਤੇ ਉਸ ਨੇ ਪਾਰਟੀ ਦੇ ਹਲਕਾ ਵਿਧਾਇਕ ਨੂੰ ਸਤਿਕਾਰ ਸਹਿਤ ਝੰਡੇ ਵਾਪਸ ਕਰਨ ਦਾ ਮਨ ਬਣਾਇਆ ਹੈ । ਮੇਜਰ ਸਿੰਘ ਨੇ ਇਹ ਵੀ ਕਿਹਾ ਕਿ ਉਸਨੇ 2014 ਦੀਆਂ ਲੋਕ ਸਭਾ ਚੋਣਾਂ ਤੋਂ ਲੈ ਕੇ ਹੁਣ ਤੱਕ ਚੋਣਾਂ ਦੇ ਵਿਚ ਆਪਣੇ ਵਿਤ ਮੁਤਾਬਕ ਫੰਡ ਵੀ ਦਿੱਤਾ ਅਤੇ ਪਾਰਟੀ ਦੀਆਂ ਪਿੰਡ ਵਿਚੋਂ ਪਰਚੀਆਂ ਵੀ ਕੱਟੀਆਂ ਪ੍ਰੰਤੂ ਹੁਣ ਸਾਰੇ ਪਿੰਡ ਦਾ ਸਾਂਝੇ ਮਸਲੇ ਦੇ ਮਾਮਲੇ ਵਿੱਚ ਵੀ ਉਸ ਦੀ ਗੱਲ ਨਹੀਂ ਸੁਣੀ ਜਾ ਰਹੀ । ਮੇਜਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਕੁਝ ਵੀ ਨਹੀ ਬਦਲਿਆ ਸਾਰਾ ਕੁਝ ਪਹਿਲਾਂ ਵਰਗਾ ਹੀ ਹੈ । ਉਨ੍ਹਾਂ ਕਿਹਾ ਕਿ ਉਹ ਆਪਣੇ ਘਰ ਸੰਭਾਲ ਕੇ ਰੱਖੇ ਪਾਰਟੀ ਦੇ ਝੰਡੇ ਅਤੇ ਹੋਰ ਸਮਾਨ ਹਲਕਾ ਵਿਧਾਇਕ ਦੇ ਘਰ ਜਾ ਕੇ ਮੋੜ ਕੇ ਆਵੇਗਾ ਅਤੇ ਪਿੰਡ ਦੀ ਸਾਂਝੀ ਜਗ੍ਹਾ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਲਈ ਕਨੂੰਨੀ ਲੜਾਈ ਲੜੇਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#punjabnews
Previous Post

ਸਿਹਤ ਵਿਭਾਗ ਬਰਨਾਲਾ ਵੰਡ ਰਿਹਾ ਰੌਸ਼ਨੀ-ਸੀਐਮਓ ਔਲਖ

Next Post

ਪਿੰਡ ਛਾਪਾ ਵਿਖੇ ਕਰਵਾਏ ਦਸਤਾਰ ਮੁਕਾਬਲੇ

Nirmal Pandori

Nirmal Pandori

Related Posts

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
Load More
Next Post
ਪਿੰਡ ਛਾਪਾ ਵਿਖੇ ਕਰਵਾਏ ਦਸਤਾਰ ਮੁਕਾਬਲੇ

ਪਿੰਡ ਛਾਪਾ ਵਿਖੇ ਕਰਵਾਏ ਦਸਤਾਰ ਮੁਕਾਬਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend