Gee 98News

ਪਿੰਡ ਫਰਵਾਹੀ ਵਿੱਚ ਕੂੜੇ ਦਾ ਹੋਵੇਗਾ ਢੁਕਵਾਂ ਨਿਬੇੜਾ

— ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਦੀ ਸ਼ੁਰੂਆਤ

ਬਰਨਾਲਾ 19 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦਫ਼ਤਰ ਬਰਨਾਲਾ ਤੇ ਰਾਊਂਡਗਲਾਸ ਫਾਊਂਡੇਸ਼ਨ ਸੰਸਥਾ ਦੇ ਸਾਂਝੇ ਉਪਰਾਲੇ ਨਾਲ ਪਿੰਡ ਫਰਵਾਹੀ ਵਿਖੇ ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਸੰਸਥਾ ਤੋਂ ਡਾ. ਰਜਨੀਸ਼ ਵਰਮਾ ਦੀ ਟੀਮ ਵੱਲੋਂ ਪਿੰਡ ਵਾਸੀਆਂ ਨੂੰ ਕੂੜੇ ਨੂੰ ਵੱਖੋ ਵੱਖ ਕਰਨ ਦੀ ਪ੍ਰਕਿਰਿਆ ਦੀ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਨੁਮਾਇੰਦੇ ਭਰਪੂਰ ਸਿੰਘ ਅਤੇ ਤਵਪ੍ਰੀਤ ਸਿੰਘ ਵੱਲੋਂ ਇਸ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ। ਉਨ੍ਹਾਂ ਆਸ ਜਤਾਈ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਇਸ ਪ੍ਰੋਜੈਕਟ ਸਦਕਾ ਪਿੰਡ ਨੂੰ ਸਵੱਛਤਾ ਦੇ ਖੇਤਰ ’ਚ ਮੋਹਰੀ ਬਣਾਇਆ ਜਾਵੇਗਾ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਬਲਾਕ ਕੋਆਰਡੀਨੇਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਪਿੰਡਾਂ ਵਿੱਚ ਫੰਡ ਦਿੱਤੇ ਜਾ ਰਹੇ ਹਨ, ਜਿਸ ਨਾਲ ਪਿੰਡਾਂ ਵਿਚ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਪ੍ਰੋਜੈਕਟ ਲਗਾ ਕੇ ਪਿੰਡਾਂ ਨੂੰ ਸਵੱਛਤਾ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈੇ।ਇਸ ਸਮੇਂ ਪੰਚਾਇਤ ਸਕੱਤਰ ਕ੍ਰਿਸ਼ਨ ਭਗਵਾਨ, ਬਲਾਕ ਕੋਆਰਡੀਨੇਟਰ ਬਲਵਿੰਦਰ ਸਿੰਘ, ਸਰਪੰਚ ਨਰਿੰਦਰ ਕੁਮਾਰ, ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।

Gee98 Ads
error: Content is protected !!