Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੜਕ ਹਾਦਸੇ : ਅਧਿਕਾਰੀਆਂ ਤੇ ਕੁਝ ਗੈਰ ਜ਼ਿੰਮੇਵਾਰ ਲੋਕਾਂ ਦੀ ਲਾਪਰਵਾਹੀ ਸਦਕਾ ਜਾ ਰਹੀਆਂ ਬੇਸ਼ਕੀਮਤੀ ਜਾਨਾਂ

Nirmal Pandori by Nirmal Pandori
04/21/2023
in ਪੰਜਾਬ
Reading Time: 1 min read
A A
0
ਸੜਕ ਹਾਦਸੇ : ਅਧਿਕਾਰੀਆਂ ਤੇ ਕੁਝ ਗੈਰ ਜ਼ਿੰਮੇਵਾਰ ਲੋਕਾਂ ਦੀ ਲਾਪਰਵਾਹੀ ਸਦਕਾ ਜਾ ਰਹੀਆਂ ਬੇਸ਼ਕੀਮਤੀ ਜਾਨਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪ੍ਰਸ਼ਾਸਨਿਕ ਜ਼ਿੰਮੇਵਾਰੀ : ਕੋਈ ਮਰੇ ਕੋਈ ਜੀਵੇ, ਸੁਥਰਾ ਘੋਲ ਪਤਾਸੇ ਪੀਵੇ…!

-ਟਰਾਲਾ ਚਾਲਕ ਤੇ ਦੁਕਾਨਦਾਰ ਦੀ ਲਾਪਰਵਾਹੀ ਸੜਕਾ 28 ਵਰ੍ਹਿਆਂ ਦੇ ਨੌਜਵਾਨ ਦੀ ਮੌਤ

ਬਰਨਾਲਾ 21 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-

Gee98 Ads

ਲੋਕਾਂ ਵੱਲੋਂ ਅਤੇ ਕੁਝ ਵੱਡੇ ਦੁਕਾਨਦਾਰਾਂ ਵੱਲੋਂ ਸੜਕ ਦੇ ਕਿਨਾਰੇ ਰੱਖੇ ਸਮਾਨ ਕਾਰਨ ਟ੍ਰੈਫਿਕ ਸਮੱਸਿਆ ਅਤੇ ਹਾਦਸਿਆਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਪ੍ਰਸ਼ਾਸਨ ਤੇ ਉੱਚ ਪੁਲਸ ਅਧਿਕਾਰੀਆਂ ਦੀਆਂ ਮੀਟਿੰਗਾਂ ਤਾਂ ਹੁੰਦੀਆਂ ਹਨ ਪ੍ਰੰਤੂ ਇਹ ਮੀਟਿੰਗਾਂ “ਚਾਹ ਦੀ ਪਿਆਲੀ” ਤੱਕ ਹੀ ਸੀਮਤ ਹੋ ਕੇ ਰਹਿ ਜਾਂਦੀਆਂ ਹਨ ਜਦਕਿ ਅਮਲ ਵਿਚ ਕਾਰਵਾਈ ਕੋਈ ਨਹੀਂ ਕੀਤੀ ਜਾਂਦੀ । ਅਧਿਕਾਰੀਆਂ ਦੀ ਲਾਪਰਵਾਹੀ ਸਦਕਾ ਬੇਸ਼ਕੀਮਤੀ ਜਾਨਾਂ ਦਾ ਸੜਕ ਹਾਦਸਿਆਂ ਵਿਚ ਚਲੇ ਜਾਣਾ ਬਦਸਤੂਰ ਜਾਰੀ ਹੈ । ਅਜਿਹੀ ਇੱਕ ਦਰਦਨਾਕ ਘਟਨਾ ਬਰਨਾਲਾ-ਹੰਡਿਆਇਆ ਰੋਡ ‘ਤੇ ਗੁਰਦੁਆਰਾ ਪ੍ਰਗਟਸਰ ਸਾਹਿਬ ਨੇੜੇ ਵਾਪਰੀ ਜਿਸ ਵਿਚ 28 ਵਰ੍ਹਿਆਂ ਦਾ ਨੌਜਵਾਨ, ਇਕ ਦੁਕਾਨਦਾਰ ਅਤੇ ਉਸ ਦੀ ਦੁਕਾਨ ‘ਤੇ ਸੀਮਿੰਟ ਲਾਹੁਣ ਆਏ ਟਰਾਲਾ ਚਾਲਕ ਦੀ ਲਾਪਰਵਾਹੀ ਸਦਕਾ ਆਪਣੇ ਮਾਪਿਆਂ ਨੂੰ ਰੋਂਦੇ ਕੁਰਲਾਉਂਦੇ ਛੱਡ ਕੇ ਚਲਾ ਗਿਆ ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਮੈਂਟ ਸਟੋਰ ‘ਤੇ ਸੀਮਿੰਟ ਲਾਹੁਣ ਆਇਆ ਇਹ ਟਰਾਲਾ ਸੜਕ ‘ਤੇ ਖੜ੍ਹਾ ਸੀ ਅਤੇ ਹਾਦਸੇ ਦਾ ਸ਼ਿਕਾਰ ਹੋਇਆ ਨੌਜਵਾਨ ਈਸ਼ਵਰ ਸਿੰਘ ਬਠਿੰਡਾ ਤੋਂ ਆਪਣੇ ਇਕ ਸਾਥੀ ਨਾਲ ਮੋਟਰਸਾਈਕਲ ‘ਤੇ ਬਰਨਾਲਾ ਆ ਰਿਹਾ ਸੀ ਜੋ ਸੜਕ ‘ਤੇ ਖੜੇ ਟਰਾਲੇ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਮੌਕੇ ‘ਤੇ ਹਾਜ਼ਰ ਕੁਝ ਲੋਕਾਂ ਨੇ ਦੱਸਿਆ ਕਿ ਇਥੇ ਰੇਤੇ-ਬਜਰੀ ਦੇ ਵੱਡੇ ਢੇਰ ਅਕਸਰ ਲੱਗੇ ਹੀ ਰਹਿੰਦੇ ਹਨ । ਪਤਾ ਲੱਗਾ ਹੈ ਕਿ ਇਹ ਸੀਮੈਂਟ ਸਟੋਰ ਸ਼ਹਿਰ ਦੇ ਅਸਰ-ਰਸੂਖ਼ ਵਾਲੇ ਇੱਕ ਸਿਆਸੀ ਆਗੂ ਦੇ ਪਰਿਵਾਰ ਨਾਲ ਸੰਬੰਧਿਤ ਹੈ ਜਿਸ ਕਰਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਪੁਲਿਸ ਸਿਰਫ਼ ਟਰਾਲਾ ਚਾਲਕ ‘ਤੇ ਕਾਰਵਾਈ ਕਰਕੇ ਹੀ ਲਿਪਾਪੋਚੀ ਕਰੇਗੀ । ਬਰਨਾਲਾ ਧਨੌਲਾ ਰੋਡ ‘ਤੇ ਰਹਿਣ ਵਾਲੇ ਮ੍ਰਿਤਕ ਨੌਜਵਾਨ ਦੇ ਮਾਤਾ ਪਿਤਾ ਨੇ ਕਿਹਾ ਕਿ ਟਰਾਲਾ ਚਾਲਕ ਦੇ ਨਾਲ-ਨਾਲ, ਦੁਕਾਨ ਮਾਲਕ ਅਤੇ ਅਜਿਹੀਆਂ ਸਮੱਸਿਆਵਾਂ ਨੂੰ ਅੱਖੋਂ-ਪਰੋਖੇ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ ।

ਦੂਜੇ ਪਾਸੇ ਥਾਣਾ ਸਿਟੀ-2 ਦੇ SHO ਗੁਰਮੇਲ ਸਿੰਘ ਨੇ ਕਿਹਾ ਕਿ ਜ਼ਿੰਮੇਵਾਰ ਭਾਵੇਂ ਕੋਈ ਵੀ ਹੋਵੇ ਸਭ ਦੇ ਖ਼ਿਲਾਫ਼ ਬਣਦੀ ਕਾਨੁੰਨੀ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Gee98 Ads

ਘਟਨਾ ਸਥਾਨ ‘ਤੇ ਮ੍ਰਿਤਕ ਨੌਜਵਾਨ ਦੀ ਮਾਤਾ ਵਿਰਲਾਪ ਕਰ ਕੇ ਕਹਿ ਰਹੀ ਸੀ ਕਿ “ਜੇਕਰ ਸੜਕਾਂ ‘ਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਅਧਿਕਾਰੀ ਸਮੇਂ ਸਮੇਂ ‘ਤੇ ਧਿਆਨ ਦਿੰਦੇ ਰਹਿਣ ਤਾਂ ਮੇਰਾ ਸੋਨੇ ਵਰਗਾ ਪੁੱਤ ਮੇਰੀ ਬੁੱਕਲ ਦੇ ਵਿੱਚ ਹੁੰਦਾ । ਮਾਂ ਹਰਦੀਪ ਕੌਰ ਧਾਹਾਂ ਮਾਰ ਮਾਰ ਕੇ ਦੱਸ ਰਹੀ ਸੀ ਕਿ “ਉਸ ਦੇ ਪੁੱਤਰ ਦਾ ਘਟਨਾ ਤੋਂ ਕੁਝ ਸਮਾਂ ਪਹਿਲਾਂ ਆਇਆ ਸੀ ਅਤੇ ਉਸ ਨੇ ਫੋਨ ‘ਤੇ ਕਿਹਾ ਸੀ ਕਿ ਮੈਂ ਥੋੜ੍ਹੇ ਸਮੇਂ ‘ਚ ਘਰ ਆ ਜਾਵਾਂਗਾ ਪਰ ਉਹ ਹੁਣ ਕਦੇ ਨਹੀਂ ਆਵੇਗਾ”। ਇਹੋ ਜਿਹੇ ਮਸਲੇ ਸਮੇਂ-ਸਮੇਂ ‘ਤੇ ਉੱਠਦੇ ਰਹੇ ਹਨ ਕਿ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਨੂੰ ਪ੍ਰਸ਼ਾਸਨਿਕ ਅਧਿਕਾਰੀ ਗੰਭੀਰਤਾ ਨਾਲ ਨਹੀਂ ਲੈਂਦੇ। ਸਿੱਟੇ ਵਜੋਂ ਲੋਕਾਂ ਦੇ ਕੱਲੇ-ਕੱਲੇ ਪੁੱਤਰ ਵੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਪਰ ਅਸਲੀਅਤ ਇਹੀ ਹੈ ਕਿ “ਕੋਈ ਮਰੇ ਕੋਈ ਜੀਵੇ…ਸੁਥਰਾ ਘੋਲ ਪਤਾਸੇ ਪੀਵੇ…!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਟੀ. ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ

Next Post

ਐਸਡੀਐਮ ਨੇ ਦਿੱਤੇ ਸਕੂਲ਼ੀ ਵਾਹਨਾਂ ਦੀ ਚੈਕਿੰਗ ਦੇ ਹੁਕਮ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਐਸਡੀਐਮ ਨੇ ਦਿੱਤੇ ਸਕੂਲ਼ੀ ਵਾਹਨਾਂ ਦੀ ਚੈਕਿੰਗ ਦੇ ਹੁਕਮ

ਐਸਡੀਐਮ ਨੇ ਦਿੱਤੇ ਸਕੂਲ਼ੀ ਵਾਹਨਾਂ ਦੀ ਚੈਕਿੰਗ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend