Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਸਰਕਾਰ ਨੇ ਮੌਜੂਦਾ ਵਿਧਾਇਕਾਂ ਦੀ ਜਾਇਦਾਦ ਦੇ ਵੇਰਵੇ ਦੇਣ ਤੋਂ ਕੀਤਾ ਇਨਕਾਰ

Nirmal Pandori by Nirmal Pandori
04/24/2023
in ਪੰਜਾਬ
Reading Time: 1 min read
A A
0
ਭਗਵੰਤ ਮਾਨ ਸਰਕਾਰ ਨੇ ਮੌਜੂਦਾ ਵਿਧਾਇਕਾਂ ਦੀ ਜਾਇਦਾਦ ਦੇ ਵੇਰਵੇ ਦੇਣ ਤੋਂ ਕੀਤਾ ਇਨਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਆਰ ਟੀ ਆਈ ਤਹਿਤ ਮੰਗੀ ਗਈ ਜਾਣਕਾਰੀ

ਬਰਨਾਲਾ 24 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-ਪੰਜਾਬ ਦੀ “ਕੱਟੜ ਇਮਾਨਦਾਰ” ਹੋਣ ਦਾ ਢੰਡੋਰਾ ਪਿੱਟਣ ਵਾਲੀ ਸਰਕਾਰ ਨੇ ਆਪਣੇ ਵਿਧਾਇਕਾਂ ਵੱਲੋਂ ਇੱਕ ਸਾਲ ਵਿੱਚ ਬਣਾਈ ਜਾਇਦਾਦ ਦਾ ਵੇਰਵਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ । ਇਹ ਵੇਰਵਾ ਆਰਟੀਆਈ ਐਕਟੀਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਸੂਚਨਾ ਅਧਿਕਾਰ ਕਾਨੂੰਨ ਤਹਿਤ ਮੰਗਿਆ ਸੀ । ਆਰਟੀਆਈ ਐਕਟੀਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਸੂਚਨਾ ਅਧਿਕਾਰ ਐਕਟ ਤਹਿਤ ਮੌਜੂਦਾ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਦੀ ਪ੍ਰਾਪਰਟੀ ਸਬੰਧੀ ਉਕਤ ਜਾਣਕਾਰੀ ਮੰਗੀ ਸੀ ਅਤੇ ਹੁਣ ਤੱਕ ਰਿਟਰਨਾਂ ਜਮ੍ਹਾਂ ਕਰਵਾਉਣ ਵਾਲੇ ਅਤੇ ਨਾ ਜਮਾਂ ਕਰਵਾਉਣ ਵਾਲੇ ਵਿਧਾਇਕਾਂ ਦੀ ਸੂਚੀ ਵੀ ਮੰਗੀ ਸੀ ।‌ ਪੰਜਾਬ ਵਿਧਾਨ ਸਭਾ ਦੇ ਪਬਲਿਕ ਇਨਫਾਰਮੇਸ਼ਨ ਅਫਸਰ ਨੇ ਵਿਧਾਇਕਾਂ ਵੱਲੋਂ ਇੱਕ ਸਾਲ ਵਿੱਚ ਬਣਾਈ ਪ੍ਰਾਪਰਟੀ ਸਬੰਧੀ ਸੂਚਨਾ ਦੇਣ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਇਹ “ਨਿੱਜੀ” ਹੈ ।‌ ਸੂਚਨਾ ਮੰਗਣ ਵਾਲੇ ਪਰਵਿੰਦਰ ਸਿੰਘ ਨੇ ਸਵਾਲ ਖੜੇ ਕੀਤੇ ਹਨ ਕਿ ਜਨਤਾ ਦੇ ਨੁਮਾਇੰਦਿਆਂ ਵੱਲੋਂ ਬਣਾਈਆਂ ਜਾਇਦਾਦਾਂ ਦੇ ਵੇਰਵੇ ਜਨਤਾ ਨੂੰ ਹੀ ਨਹੀਂ ਦੱਸੇ ਜਾ ਰਹੇ । ਉਨ੍ਹਾਂ ਕਿਹਾ ਕਿ ਚੋਣ ਲੜਨ ਵਾਲੇ ਹਰ ਉਮੀਦਵਾਰ ਨੂੰ ਆਪਣੀ ਪ੍ਰਾਪਰਟੀ, ਆਮਦਨ ਅਤੇ ਹੋਰ ਵੇਰਵੇ ਜਾਰੀ ਕਰਨੇ ਜ਼ਰੂਰੀ ਹੁੰਦੇ ਹਨ , ਜੇਕਰ ਪੰਜ ਸਾਲ ਬਾਅਦ ਇਹ ਵੇਰਵੇ ਜਨਤਕ ਹੁੰਦੇ ਹਨ ਤਾਂ ਹਰ ਸਾਲ ਬਾਅਦ ਲੋਕਾਂ ਨੂੰ ਆਪਣੇ ਵਿਧਾਇਕਾਂ ਦੀ ਜਾਇਦਾਦ ਬਾਰੇ ਜਾਣਕਾਰੀ ਕਿਉਂ ਨਹੀਂ ਹੋਣੀ ਚਾਹੀਦੀ । ਪਰਵਿੰਦਰ ਸਿੰਘ ਕਿੱਤਣਾ ਨੇ ਕਿਹਾ ਕਿ ਆਰਆਈਟੀ ਕਾਨੂੰਨ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ ਜਿਹੜੀ ਸੂਚਨਾ ਤੋਂ ਦੇਸ਼ ਦੀ ਪਾਰਲੀਮੈਂਟ ਜਾਂ ਰਾਜ ਦੀ ਵਿਧਾਨਪਾਲਿਕਾ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ, ਉਸ ਤੋਂ ਆਰਟੀਆਈ ਤਹਿਤ ਕਿਸੇ ਨਾਗਰਿਕ ਨੂੰ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਕੱਟੜ ਇਮਾਨਦਾਰ ਅਖਵਾਉਣ ਵਾਲੀ ਸਰਕਾਰ ਨੇ ਇਹ ਵੇਰਵੇ ਜਨਤਕ ਕਰਨ ਤੋਂ ਨਾਂਹ ਕਰ ਦਿੱਤੀ ਹੈ । ਸਵਾਲ ਇਹ ਵੀ ਉੱਠਦੇ ਹਨ ਕਿ ਜੇਕਰ ਮੌਜੂਦਾ ਸਰਕਾਰ ਦੇ ਵਿਧਾਇਕ ਦੁੱਧ-ਧੋਤੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਦੇ ਪ੍ਰਾਪਰਟੀ ਸਬੰਧੀ ਜਾਣਕਾਰੀ ਦੇਣ ਤੋਂ ਗੁਰੇਜ਼ ਕਿਉ ਹੈ ।‌ ਆਰਟੀਆਈ ਐਕਟੀਵਿਸਟ ਪਰਵਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਦੇ ਜਨ ਸੂਚਨਾ ਅਧਿਕਾਰੀ ਦੇ ਫੈਸਲੇ ਖ਼ਿਲਾਫ਼ ਅਪੀਲ ਕੀਤੀ ਜਾਵੇਗੀ ਅਤੇ ਮੌਜੂਦਾ ਵਿਧਾਇਕਾਂ ਦੀ ਜਾਇਦਾਦ ਦੇ ਵੇਰਵੇ ਜਨਤਕ ਕਰਵਾਉਣ ਤੱਕ ਕਾਨੂੰਨੀ ਲੜਾਈ ਜਾਰੀ ਰੱਖੀ ਜਾਵੇਗੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਅਕਸਰ ਇਹ ਚਰਚਾ ਹੁੰਦੀ ਰਹਿੰਦੀ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਜਿਹੜੇ ਆਮ ਆਦਮੀ ਨੂੰ ਟਿਕਟ ਦਿੱਤੀ ਸੀ ਉਹ ਵਿਧਾਇਕ ਬਣਨ ਤੋਂ ਬਾਅਦ ਇੱਕ ਸਾਲ ਵਿੱਚ ਹੀ ਖਾਸ ਆਦਮੀ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਰਹਿਣ ਸਹਿਣ ਅਤੇ ਤੌਰ-ਤਰੀਕਿਆਂ ਵਿੱਚ ਰਾਜੇ-ਮਹਾਰਾਜੇ ਵਾਲੀਆਂ ਤਬਦੀਲੀਆਂ ਮਹਿਸੂਸ ਕੀਤੀਆਂ ਜਾ ਸਕਦੀਆਂ ਹਨ । ਜਿਹੜੇ ਵਿਧਾਇਕਾਂ ਨੇ ਚੋਣ ਲੜਨ ਵੇਲੇ ਆਪਣੇ ਕੁੱਲ ਜਾਇਦਾਦ ਦੋ- ਚਾਰ ਲੱਖ ਰੁਪਏ ਹੀ ਦੱਸੀ ਸੀ ਹੁਣ ਉਨ੍ਹਾਂ ਦੀ ਚੱਲ-ਅਚੱਲ ਜਾਇਦਾਦ ਅਮਰਵੇਲ ਵਾਂਗ ਵਧ ਰਹੀ ਹੈ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਬਰਨਾਲਾ ਵਿਖੇ ਲੱਗੇਗੀ ਪੈਕਿੰਗ ਮੈਟੀਰੀਅਲ ਬਣਾਉਣ ਵਾਲੀ ਇਕਾਈ

Next Post

ਪਿੰਡ ਢਿੱਲਵਾਂ ਦੀਆਂ ਔਰਤਾਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਪਿੰਡ ਢਿੱਲਵਾਂ ਦੀਆਂ ਔਰਤਾਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ

ਪਿੰਡ ਢਿੱਲਵਾਂ ਦੀਆਂ ਔਰਤਾਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend