Gee 98News

ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮਨਾਇਆ ਜਾਵੇਗਾ ਮਜ਼ਦੂਰ ਦਿਹਾੜਾ

ਬਰਨਾਲਾ 28 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-ਬਰਨਾਲਾ ਜ਼ਿਲ੍ਹੇ ਦੀਆਂ ਮਜ਼ਦੂਰ ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਮਈ ਦਿਹਾੜਾ ਇੱਕ ਮਈ ਨੂੰ ਪੁਰਾਣੇ ਬੱਸ ਅੱਡੇ ਨਾਲ ਮੁੱਖ ਵਾਟਰ ਵਰਕਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਮਨਾਇਆ ਜਾਵੇਗਾ।ਇਸ ਸਬੰਧੀ ਚਿੰਟੂ ਪਾਰਕ ਵਿਖੇ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਦਰਸ਼ਨ ਚੀਮਾ ਅਤੇ ਤੇਜਿੰਦਰ ਤੇਜੀ ਜਨਰਲ ਸਕੱਤਰ ਨੇ ਦੱਸਿਆ ਕਿ ਸਵੇਰੇ 10 ਵਜੇ ਲਾਲ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਬੁਲਾਰੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੇਂ ਵਿਚਾਰ ਸਮੂਹ ਸਾਥੀਆਂ ਨਾਲ਼ ਸਾਂਝਾ ਕਰਨਗੇ।ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਮੁਲਜ਼ਮਾਂ ਵਲੋਂ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਦੋ ਗੱਡੀਆਂ 30 ਅਪ੍ਰੈਲ ਅਤੇ 7 ਮਈ ਨੂੰ ਸ਼ਾਮਲ ਹੋਣਗੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਅਨਿਲ ਕੁਮਾਰ, ਕਰਮਜੀਤ ਸਿੰਘ ਬੀਹਲਾ, ਸੁਰਿੰਦਰ ਸ਼ਰਮਾਂ, ਬਿੰਦਰ ਸਿੰਘ, ਮਨਜੀਤ ਸਿੰਘ ਸ਼ਹਿਣਾ, ਮਲਕੀਤ ਸਿੰਘ, ਗੁਰਮੇਲ ਸਿੰਘ ਧਨੇਰ,ਗਿਆਨੀ ਅਵਤਾਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਮਾਨ, ਈਸ਼ਰ ਸਿੰਘ, ਬੇਅੰਤ ਸਿੰਘ,ਓਮ ਪ੍ਰਕਾਸ਼ ਅਤੇ ਮਹਿਲਾ ਆਗੂ ਸੰਦੀਪ ਪੱਤੀ ਹਾਜ਼ਰ ਸਨ।

error: Content is protected !!