Gee 98News

ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਅਧਾਰਿਤ ਬਣੀ ਫਿਲਮ “ਜੋੜੀ” ਨੂੰ ਰਿਲੀਜ਼ ਕਰਨ ‘ਤੇ ਅਦਾਲਤੀ ਰੋਕ

ਲੁਧਿਆਣਾ 2 ਮਈ ( ਜੀ98 ਨਿਊਜ਼ ਸਰਵਿਸ )-

ਮਰਹੂਮ ਪੰਜਾਬੀ ਦੋਗਾਣਾ ਗਾਇਕ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਅਧਾਰਿਤ ਪੰਜਾਬੀ ਫਿਲਮ “ਜੋੜੀ” ਨੂੰ ਰਿਲੀਜ਼ ਕਰਨ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ । ਹੁਣ ਇਹ ਫ਼ਿਲਮ OTT ਪਲੇਟਫਾਰਮ ‘ਤੇ ਵੀ ਰਿਲੀਜ਼ ਨਹੀਂ ਹੋਵੇਗੀ । ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਲੁਧਿਆਣਾ ਦੀ ਇਕ ਅਦਾਲਤ ਨੇ ਇਹ ਰੋਕ ਲਗਾਈ ਹੈ । ਪਟੀਸ਼ਨਕਰਤਾ ਨੇ ਦਾਅਵਾ ਕੀਤਾ ਹੈ ਕਿ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦੋਵਾਂ ਸ਼ਿਕਾਇਤਕਰਤਾਵਾਂ ਦੇ ਪਿਤਾ ਗੁਰਦੇਵ ਸਿੰਘ ਰੰਧਾਵਾ ਨੂੰ ਦਿੱਤੇ ਸਨ ਅਤੇ ਉਨ੍ਹਾਂ ਨੇ ਗੁਰਮੇਲ ਕੌਰ ਨੂੰ 5 ਲੱਖ ਰੁਪਏ ਵੀ ਦਿੱਤੇ ਸਨ । ਰੰਧਾਵਾ ਭਰਾਵਾਂ ਨੇ ਇਹ ਵੀ ਦਾਅਵਾ ਕੀਤਾ ਕਿ ਚਮਕੀਲਾ ਦੀ ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ । ਅਦਾਲਤ ਨੇ ਚਮਕੀਲਾ ਦੀ ਜ਼ਿੰਦਗੀ ‘ਤੇ ਅਧਾਰਿਤ ਬਣੀ ਫਿਲਮ “ਜੋੜੀ” ਦੀ ਰਿਲੀਜ਼ ‘ਤੇ ਰੋਕ ਲਗਾਉਂਦੇ ਹੋਏ ਫ਼ਿਲਮ ਦੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਿਲਜੀਤ ਦੁਸਾਂਝ ਤੇ ਪਰਿਣੀਤੀ ਚੋਪੜਾ ਅਤੇ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

error: Content is protected !!