Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉਂਝ ਤਾਂ ਭਾਂਵੇ “ਨੌਕਰੀ ਕੀ ਤੇ ਨਖ਼ਰਾ ਕੀ” ਪਰ ਮੁਲਾਜ਼ਮ ਹੈਗੇ ਔਖੇ ਨੇ…!

Nirmal Pandori by Nirmal Pandori
05/04/2023
in ਪੰਜਾਬ
Reading Time: 1 min read
A A
0
ਉਂਝ ਤਾਂ ਭਾਂਵੇ “ਨੌਕਰੀ ਕੀ ਤੇ ਨਖ਼ਰਾ ਕੀ” ਪਰ ਮੁਲਾਜ਼ਮ ਹੈਗੇ ਔਖੇ ਨੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਮਾਮਲਾ ਸਰਕਾਰੀ ਦਫਤਰਾਂ ਦੇ ਬਦਲੇ ਸਮੇਂ ਦਾ

ਬਰਨਾਲਾ 4 ਮਈ ( ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦੇ ਟਾਈਮਟੇਬਲ ਵਿੱਚ ਕੀਤੀ ਤਬਦੀਲੀ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਨੂੰ ਵੀ ਰਾਸ ਨਹੀਂ ਆ ਰਹੀ । ਸਰਕਾਰ ਨੇ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਖਪਤ ਦੇ ਮੱਦੇਨਜ਼ਰ ਸਰਕਾਰੀ ਦਫ਼ਤਰਾਂ ਦਾ ਸਮਾਂ 7.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਹੈ । ਉਂਝ ਭਾਂਵੇ “ਨੌਕਰੀ ਕੀ.. ਤੇ ਨਖ਼ਰਾ ਕੀ” ਕਹਾਵਤ ਦੇ ਮੱਦੇਨਜ਼ਰ ਖੁੱਲ੍ਹ ਕੇ ਤਾਂ ਕੋਈ ਮੁਲਾਜ਼ਮ ਬੋਲ ਨਹੀਂ ਰਿਹਾ ਪ੍ਰੰਤੂ ਰਸਮੀਂ ਗੱਲਬਾਤ ਦੌਰਾਨ ਮੁਲਾਜ਼ਮ ਸਰਕਾਰ ਦੇ ਇਸ ਫੈਸਲੇ ਤੋਂ ਖ਼ਾਸ ਤਕਲੀਫ਼ ਮੰਨ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬਿਜਲੀ ਦੀ ਖਪਤ ਘਟਾਉਣ ਦੇ ਲਈ ਲਿਆ ਗਿਆ ਸਰਕਾਰ ਦਾ ਇਹ ਫ਼ੈਸਲਾ ਤਰਕਸੰਗਤ ਨਹੀਂ ਹੈ ਕਿਉਂਕਿ ਸਰਕਾਰੀ ਦਫ਼ਤਰਾਂ ਵਿੱਚ ਉੱਚ ਅਧਿਕਾਰੀਆਂ ਦੇ ਕਮਰਿਆਂ ਵਿਚ ਹੀ AC ਲੱਗੇ ਹੋਏ ਹਨ ਜਦਕਿ ਛੋਟੇ ਮੁਲਾਜ਼ਮਾਂ ਦੇ ਕਮਰਿਆਂ ਵਿੱਚ ਸਿਰਫ਼ ਪੱਖੇ ਹੀ ਚੱਲ ਰਹੇ ਹਨ । ਸਰਕਾਰੀ ਮੁਲਾਜ਼ਮਾਂ ਨੇ ਸਰਕਾਰ ਨੂੰ ਚੈਲਿੰਜ ਕੀਤਾ ਕਿ ਜੇਕਰ ਦਫਤਰਾਂ ਵਿਚ ਬਿਜਲੀ ਦੀ ਖਪਤ ਘਟਾਉਣੀ ਹੀ ਹੈ ਤਾਂ ਸਰਕਾਰੀ ਦਫ਼ਤਰਾਂ ਦੇ AC ਮੁਕੰਮਲ ਤੌਰ ‘ਤੇ ਬੰਦ ਕੀਤੇ ਜਾਣ । ਜਿਨ੍ਹਾਂ ਮਹਿਲਾ ਮੁਲਾਜ਼ਮਾਂ ਦੇ ਬੱਚੇ ਛੋਟੇ ਹਨ ਅਤੇ ਉਨ੍ਹਾਂ ਨੂੰ ਖ਼ੁਦ ਸਕੂਲ ਤਿਆਰ ਕਰ ਕੇ ਭੇਜਣਾ ਪੈਂਦਾ ਹੈ ਅਜਿਹੇ ਕੇਸਾਂ ਵਿਚ ਮਹਿਲਾ ਮੁਲਾਜ਼ਮਾਂ ਨੂੰ ਸਰਕਾਰ ਦੇ ਇਸ ਫ਼ੈਸਲੇ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਰਨਾਲਾ ਜ਼ਿਲ੍ਹੇ ਦੇ ਇਕ ਸਰਕਾਰੀ ਦਫ਼ਤਰ ਦੀ ਮਹਿਲਾ ਮੁਲਾਜ਼ਮਾਂ ਨੇ ਟਿੱਪਣੀ ਕੀਤੀ ਕਿ ਮੁੱਖ ਮੰਤਰੀ ਸਾਹਿਬ ਤਾਂ ਸੱਤ ਵਜੇ ਵੀ ਦਫ਼ਤਰ ਪੁੱਜ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਅਜੇ “ਜੁਆਕ” ਨਹੀਂ ਹਨ । ਦੂਜੇ ਪਾਸੇ ਆਮ ਲੋਕਾਂ ਨੂੰ ਵੀ ਸਰਕਾਰੀ ਦਫ਼ਤਰਾਂ ਦੇ ਬਦਲੇ ਸਮੇਂ ਦਾ ਬਹੁਤ ਫਾਇਦਾ ਨਹੀਂ ਹੋ ਰਿਹਾ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਕੰਮਕਾਰ ਲਈ ਆਏ ਵਿਅਕਤੀਆਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਖੇਤੀਬਾੜੀ ਨਾਲ ਸਬੰਧਤ ਕੰਮ ਅਤੇ ਹੋਰ ਰੁਝੇਵੇਂ ਨਿਬੇੜ ਕੇ 9 ਵਜੇ ਤਾਂ ਘਰੋਂ ਹੀ ਨਿਕਲਦੇ ਹਨ । ਕੁਝ ਵਿਅਕਤੀਆਂ ਨੇ ਕਿਹਾ ਕਿ ਜੇਕਰ ਸਾਢੇ ਸੱਤ ਵਜੇ ਦਫ਼ਤਰ ਪੁੱਜਣਾ ਹੈ ਤਾਂ ਸਾਢੇ ਛੇ ਵਜੇ ਘਰੋਂ ਤੁਰਨਾ ਪਵੇਗਾ ਜੋ ਕਿਸੇ ਵੀ ਹਾਲਤ ਵਿੱਚ ਸੰਭਵ ਨਹੀਂ ਹੈ ਕਿਉਂਕਿ ਰੋਜ਼ਾਨਾ ਦੇ ਕੰਮ ਕਾਰ ਏਨੇ ਸਵੱਖਤੇ ਨਹੀਂ ਕੀਤੇ ਜਾ ਸਕਦੇ । ਸਰਕਾਰੀ ਮੁਲਾਜ਼ਮਾਂ ਨੇ ਦੱਸਿਆ ਕਿ ਸਾਢੇ ਸੱਤ ਤੋਂ 10 ਵਜੇ ਦੇ ਸਮੇਂ ਦੌਰਾਨ ਬਹੁਤ ਘੱਟ ਲੋਕ ਕੰਮ ਕਾਰ ਲਈ ਦਫ਼ਤਰਾਂ ਵਿੱਚ ਆਉਂਦੇ ਹਨ ਜਦਕਿ 10 ਵਜੇ ਤੋਂ ਬਾਅਦ ਜ਼ਿਆਦਾ ਗਿਣਤੀ ਵਿੱਚ ਲੋਕ ਆਉਣ ਕਾਰਨ ਕੰਮ ਦਾ ਬੋਝ ਤੋਂ ਵੱਧ ਜਾਂਦਾ ਹੈ । ਸਰਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਿਰਫ਼ ਬਿਜਲੀ ਦੀ ਖਪਤ ਘਟਾਉਣ ਲਈ ਇਹ ਫ਼ੈਸਲਾ ਕੀਤਾ ਹੈ ਤਾਂ ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ਕਿਉਂਕਿ ਬਿਜਲੀ ਦੀ ਖਪਤ ਸਾਰੇ ਸੂਬੇ ਦੇ ਸਰਕਾਰੀ ਦਫਤਰਾਂ ‘ਚ ਲੱਗੇ ਏਸੀ ਬੰਦ ਕਰਕੇ ਹੀ ਘਟਾਈ ਜਾ ਸਕਦੀ ਹੈ । ਇਹ ਵੀ ਪਤਾ ਲੱਗਿਆ ਹੈ ਕਿ ਪੰਜਾਬ ਦੇ ਕੁਝ ਵਿਭਾਗਾਂ ਨੇ ਸਰਕਾਰ ਤੋਂ ਪਹਿਲਾਂ ਵਾਲੇ ਸਮੇਂ ‘ਤੇ ਹੀ ਦਫ਼ਤਰ ਖੋਲਣ ਦੀ ਇਜਾਜ਼ਤ ਮੰਗੀ ਹੈ । ਕੁੱਲ ਮਿਲਾ ਕੇ ਸੂਬੇ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਲੋਕਾਂ ਦੇ ਗਲੇ ਤੋਂ ਹੇਠਾਂ ਨਹੀਂ ਉੱਤਰ ਰਿਹਾ ।‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਅਮਰੀਕਾ : ਪੰਜਾਬੀ ਨੇ ਦੋ ਪੰਜਾਬੀ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

Next Post

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਐਸਸੀ ਕਮਿਸ਼ਨ ਦੇ ਮੈਂਬਰ ਨੇ ਲਗਾਇਆ ਲੋਕ ਦਰਬਾਰ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਐਸਸੀ ਕਮਿਸ਼ਨ ਦੇ ਮੈਂਬਰ ਨੇ ਲਗਾਇਆ ਲੋਕ ਦਰਬਾਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਐਸਸੀ ਕਮਿਸ਼ਨ ਦੇ ਮੈਂਬਰ ਨੇ ਲਗਾਇਆ ਲੋਕ ਦਰਬਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend