Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਐਸਸੀ ਕਮਿਸ਼ਨ ਦੇ ਮੈਂਬਰ ਨੇ ਲਗਾਇਆ ਲੋਕ ਦਰਬਾਰ

Nirmal Pandori by Nirmal Pandori
05/04/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਐਸਸੀ ਕਮਿਸ਼ਨ ਦੇ ਮੈਂਬਰ ਨੇ ਲਗਾਇਆ ਲੋਕ ਦਰਬਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਐਸ ਸੀ ਵਰਗ ਦੇ ਲੋਕਾਂ ਦੇ ਪਹਿਲ ਦੇ ਆਧਾਰ ਤੇ ਮਸਲੇ ਹੱਲ ਕਰਨ ਅਧਿਕਾਰੀ: ਪੂਨਮ ਕਾਂਗੜਾ

ਬਰਨਾਲਾ 4 ਮਈ ( ਨਿਰਮਲ ਸਿੰਘ ਪੰਡੋਰੀ )-

ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਵਿਖੇ ਪਹੁੰਚੇ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਡੀਸੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਐਸ ਸੀ ਵਰਗ ਦੇ ਲੋਕਾਂ ਦੀਆਂ ਸ਼ਿਕਾਇਤਾ ਸੁਣੀਆਂ । ਇਸ ਮੌਕੇ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ, ਲਵਜੀਤ ਕਲਸੀ ਵਧੀਕ ਡਿਪਟੀ ਕਮਿਸ਼ਨਰ, ਗੋਪਾਲ ਸਿੰਘ ਐਸ ਡੀ ਐਮ ਬਰਨਾਲਾ ਵੀ ਹਾਜ਼ਰ ਸਨ । ਮੈਡਮ ਪੂਨਮ ਕਾਂਗੜਾ ਨੂੰ ਆਪਣੀ ਸਮਸਿਆ ਦੱਸਦਿਆਂ ਬਿਨੈਕਰਤਾ ਸ਼ੈਲੇਂਦਰ ਕੁਮਾਰ ਨੇ ਦੱਸਿਆ ਆਰੋਪ ਲਗਾਏ ਕਿ ਕਰੀਬ 6-7 ਮਹੀਨੇ ਪਹਿਲਾਂ ਕੁੱਝ ਵਿਅਕਤੀਆਂ ਵੱਲੋਂ ਜਾਤੀ ਸੂਚਕ ਸ਼ਬਦ ਬੋਲ ਦਿਆਂ ਉਸ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਸੀ । ਮੌਕੇ ਤੇ ਹਾਜ਼ਰ ਕੁਲਵੰਤ ਸਿੰਘ ਡੀ ਐਸ ਪੀ ਨੇ ਮੈਡਮ ਪੂਨਮ ਕਾਂਗੜਾ ਨੂੰ ਦੱਸਿਆ ਕਿ ਇਸ ਸਬੰਧੀ ਮਾਨਯੋਗ ਕਮਿਸ਼ਨ ਦੇ ਹੁਕਮਾਂ ਅਨੁਸਾਰ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤਾਂ ਮੌਕੇ ਤੇ ਮੈਡਮ ਪੂਨਮ ਕਾਂਗੜਾ ਨੇ ਡੀ ਐਸ ਪੀ ਨੂੰ ਹੁਕਮ ਦਿੱਤੇ ਕਿ ਇਸ ਮਾਮਲੇ ਚ ਐਸ ਸੀ/ਐਸ ਟੀ ਐਕਟ ਦੇ ਸੈਕਸ਼ਨ 18 ਏ ਦੇ ਤਹਿਤ ਵਾਧਾ ਕਰ ਕੇ 17 ਮਈ ਨੂੰ ਰਿਪੋਰਟ ਪੇਸ਼ ਕਰਨ । ਇਸੇ ਤਰ੍ਹਾਂ ਇੱਕ ਸ਼ਿਕਾਇਤ ਕਰਤਾ ਨੇ ਦੱਸਿਆ ਆਰੋਪ ਲਗਾਇਆ ਕਿ ਨਕਲੀ ਏਜੰਟ ਬਣਕੇ 90,000 ਦੀ ਠੱਗੀ ਮਾਰਨ ਵਾਲੀ ਮਹਿਲਾ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ । ਹੰਡਿਆਇਆ ਦੇ ਵਾਸੀਆਂ ਨੇ ਆਰੋਪ ਲਗਾਇਆ ਕਿ ਇੱਕ ਜ਼ਿਮੀਂਦਾਰ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਉਨ੍ਹਾਂ ਦੇ ਹਿੱਸੇ ਦੀ ਜ਼ਮੀਨ ਉਪਰ ਕਬਜ਼ਾ ਕਰ ਰਿਹਾ ਹੈ । ਇਸੇ ਤਰ੍ਹਾਂ ਬਡਬਰ ਵਾਸੀ ਨੇ ਦੱਸਿਆ ਕਿ ਪੰਚਾਇਤ ਕੋਲੋਂ ਉਨ੍ਹਾਂ ਦੇ ਹਿੱਸੇ ਦੀ ਜ਼ਮੀਨ ਦਿਵਾਉਣ ਅਤੇ ਲੈਟਰੀਨਾ ਵਾਲੀ ਜਗ੍ਹਾ ਦਾ ਰਸਤਾ ਦਿਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਉਹ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ। ਇਸ ਤੋਂ ਇਲਾਵਾ ਹੋਰ ਵੀ ਦਰਜਨਾਂ ਸ਼ਿਕਾਇਤ ਕਰਤਾਵਾਂ ਨੇ ਇੰਨਸਾਫ ਦੀ ਗੁਹਾਰ ਲਗਾਈ । ਸਾਰੀਆਂ ਸ਼ਿਕਾਇਤਾਂ ਸੁਣਨ ਉਪਰੰਤ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਐਸ ਸੀ ਵਰਗ ਨੂੰ ਇਨਸਾਫ਼ ਦਿਵਾਉਣ ਲਈ ਐਸ ਸੀ ਕਮਿਸ਼ਨ ਹਮੇਸ਼ਾ ਤਤਪਰ ਹੈ । ਉਨ੍ਹਾਂ ਇੰਨਸਾਫ ਦੇਣ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਸ਼ਿਕਾਇਤਾ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ । ਉਨ੍ਹਾਂ ਨੇ ਤਾੜਨਾ ਕਰਦਿਆਂ ਕਿਹਾ ਕਿ ਐਸ ਸੀ ਵਰਗ ਪ੍ਰਤੀ ਅਪਣੀ ਜ਼ਿਮੇਵਾਰੀ ਸਹੀ ਢੰਗ ਨਾਲ ਨਾ ਨਿਭਾਉਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਤੇ ਵੀ ਉਹ ਕੋਈ ਗੁਰੇਜ਼ ਨਹੀਂ ਕਰਨਗੇ । ਇਸ ਮੌਕੇ ਗੁਰਿੰਦਰਜੀਤ ਸਿੰਘ ਜ਼ਿਲ੍ਹਾ ਭਲਾਈ ਅਫਸਰ ਬਰਨਾਲਾ, ਪ੍ਰਵੇਸ਼ ਗੋਇਲ ਬੀਡੀਪੀਓ ਬਰਨਾਲਾ, ਕੁਲਵੰਤ ਸਿੰਘ ਡੀ ਐਸ ਪੀ, ਮੇਘਾ ਮਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਰਨਾਲਾ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਣੇ ਐਸ ਸੀ ਵਰਗ ਨਾਲ ਸਬੰਧਤ ਵਿਅਕਤੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#punjabnews
Previous Post

ਉਂਝ ਤਾਂ ਭਾਂਵੇ “ਨੌਕਰੀ ਕੀ ਤੇ ਨਖ਼ਰਾ ਕੀ” ਪਰ ਮੁਲਾਜ਼ਮ ਹੈਗੇ ਔਖੇ ਨੇ…!

Next Post

ਮਹਿਲਾ SHO ਨੂੰ ਲੱਗੀ ਗੋਲੀ,ਹਾਲਤ ਗੰਭੀਰ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਮਹਿਲਾ SHO ਨੂੰ ਲੱਗੀ ਗੋਲੀ,ਹਾਲਤ ਗੰਭੀਰ

ਮਹਿਲਾ SHO ਨੂੰ ਲੱਗੀ ਗੋਲੀ,ਹਾਲਤ ਗੰਭੀਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend