ਚੰਡੀਗੜ੍ਹ -ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ‘ਚ ਝੂਠ ਫੜਨ ਵਾਲਾ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਖੇਡ ਮੰਤਰੀ ਸੰਦੀਪ ਸਿੰਘ ਦੇ ਖਿਲਾਫ 31 ਦਸੰਬਰ 2022 ਤੋਂ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ‘ਤੇ ਛੇੜਛਾੜ ਦਾ ਮਾਮਲਾ ਦਰਜ ਕੀਤਾ ਗਿਆ ਸੀ । ਮਾਮਲੇ ਦੀ ਪੜਤਾਲ ਦੌਰਾਨ ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਕਿਹਾ ਸੀ ਕਿ ਸੱਚ ਸਾਹਮਣੇ ਲਿਆਉਣ ਲਈ ਮੰਤਰੀ ਦਾ ਪੋਲੀਗ੍ਰਾਫ ਟੈਸਟ ਕਰਨ ਦੀ ਲੋੜ ਹੈ । ਪੁਲਿਸ ਵੱਲੋਂ ਪੋਲੀਗ੍ਰਾਫ ਟੈਸਟ ਦੀ ਇਜ਼ਾਜ਼ਤ ਸਬੰਧੀ ਦਾਇਰ ਕੀਤੀ ਅਰਜ਼ੀ ਦਾ ਜਵਾਬ ਦਿੰਦੇ ਹੋਏ ਮੰਤਰੀ ਸੰਦੀਪ ਸਿੰਘ ਨੇ ਝੂਠ ਫੜਨ ਵਾਲਾ ਟੈਸਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।