ਅੰਮ੍ਰਿਤਸਰ-ਬੀਤੀ ਰਾਤ ਅੰਮ੍ਰਿਤਸਰ ‘ਚ 2 ਬਾਈਕ ਸਵਾਰ ਅਣਪਛਾਤੇ ਲੁਟੇਰਿਆਂ ਨੇ ਇੱਕ ਦੁਕਾਨਦਾਰ ਤੋਂ 90 ਹਜ਼ਾਰ ਰੁਪਏ ਦੀ ਲੁੱਟ ਕੀਤੀ ਅਤੇ ਲੁਟੇਰੇ ਜਾਂਦੇ ਹੋਏ ਦੁਕਾਨਦਾਰ ਦੀ ਸਕੂਟੀ ਵੀ ਲੈ ਗਏ । ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਬਟਾਲਾ-ਬਿਆਸ ਮੁੱਖ ਸੜਕ ‘ਤੇ ਕਬਾੜ ਦਾ ਕੰਮ ਕਰਦਾ ਹੈ, ਦੁਕਾਨ ਬੰਦ ਕਰਕੇ ਉਹ ਬਾਬਾ ਬਕਾਲਾ ਸਾਹਿਬ ਗੁਰੂ ਘਰ ਮੱਥਾ ਟੇਕਣ ਲਈ ਗਿਆ ਜਦੋ ਉਹ ਰਾਤ ਕਰੀਬ 9 ਵਜੇ ਆਪਣੇ ਘਰ ਲਈ ਰਵਾਨਾ ਹੋਇਆ । ਇਸ ਦੌਰਾਨ ਲੁਟੇਰਿਆਂ ਨੇ ਗੁਰਦੁਆਰਾ ਸਾਹਿਬ ਤੋਂ ਹੀ ਉਸਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਰਸਤੇ ਵਿਚ ਸੁੰਨਸਾਨ ਜਗ੍ਹਾ ‘ਤੇ ਉਸ ਨੂੰ ਘੇਰ ਕੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ 90000 ਦੀ ਲੁੱਟ ਕੀਤੀ ਅਤੇ ਜਾਂਦੇ ਹੋਏ ਸਕੂਟੀ ਵੀ ਲੈ ਗਏ। ਰਸਤੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਪਤਾ ਲੱਗਿਆ ਕਿ ਲੁਟੇਰਿਆਂ ਨੇ ਕਰੀਬ ਪੰਜ ਕਿਲੋਮੀਟਰ ਤੱਕ ਦੁਕਾਨਦਾਰ ਦਾ ਪਿੱਛਾ ਕੀਤਾ।









