ਚੰਡੀਗੜ੍ਹ -ਸੁਪਰੀਮ ਕੋਰਟ ਨੇ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿੱਚ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ । ਸੁਪਰੀਮ ਕੋਰਟ ਨੇ ਕਿਹਾ ਹੈ ਕਿ “ਜ਼ਮੀਨ ਐਕਵਾਇਰ ਕਰਨ ਨੂੰ ਚੁਣੌਤੀ ਦੇਣ ਦਾ ਅਧਿਕਾਰ ਸਿਰਫ਼ ਜ਼ਮੀਨ ਦੇ ਮਾਲਕ ਨੂੰ ਹੀ ਹੈ” । ਸਰਬ-ਉੱਚ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਸ ਵਿਅਕਤੀ ਨੇ ਬਾਅਦ ਵਿੱਚ ਜ਼ਮੀਨ ਖਰੀਦੀ ਹੈ ਉਸ ਨੂੰ ਜ਼ਮੀਨ ਐਕਵਾਇਰ ਕਰਨ ਨੂੰ ਚੁਣੌਤੀ ਦੇਣ ਦਾ ਕੋਈ ਅਧਿਕਾਰ ਨਹੀਂ ਹੈ । ਸੁਪਰੀਮਕੋਰਟ ਨੇ ਦਿੱਲੀ ਵਿਕਾਸ ਅਥਾਰਟੀ ਵੱਲੋਂ ਇਸ ਮਾਮਲੇ ਵਿੱਚ ਹਾਈਕੋਰਟ ਦੇ ਫੈਸਲੇ ਖ਼ਿਲਾਫ਼ ਅਪੀਲ ਨੂੰ ਸਵੀਕਾਰ ਕਰਦੇ ਹੋਏ ਇਹ ਫੈਸਲਾ ਦਿੱਤਾ । ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫ਼ੈਸਲੇ ‘ਤੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਹਾਈਕੋਰਟ ਨੇ ਭੂਮੀ ਗ੍ਰਹਿਣ ਅਧਿਕਾਰੀ ਵੱਲੋਂ ਪੇਸ਼ ਕੀਤੇ ਗਏ ਤੱਥਾਂ ਨੂੰ ਨਜ਼ਰਅੰਦਾਜ ਕੀਤਾ ਹੈ । ਸੁਪਰੀਮ ਕੋਰਟ ਦੇ ਜੱਜਾਂ ਨੇ ਕਿਹਾ ਕਿ ਕਾਨੂੰਨ ਅਨੁਸਾਰ ਸਿਰਫ਼ ਜ਼ਮੀਨ ਦੇ ਅਸਲ ਮਾਲਕ ਨੂੰ ਵੀ ਐਕਵਾਇਰ ਨੂੰ ਚੁਣੌਤੀ ਦੇਣ ਦਾ ਅਧਿਕਾਰ ਹੈ ।