Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸੈਕਰਡ ਹਾਰਟ ਐਜੂਕੇਸ਼ਨ ਕਾਲਜ ਵਿਖੇ ਕਵਿਤਾ ਸਿਰਜਣ ਵਰਕਸ਼ਾਪ

Nirmal Pandori by Nirmal Pandori
05/10/2023
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸੈਕਰਡ ਹਾਰਟ ਐਜੂਕੇਸ਼ਨ ਕਾਲਜ ਵਿਖੇ ਕਵਿਤਾ ਸਿਰਜਣ ਵਰਕਸ਼ਾਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 10 ਮਈ ( ਨਿਰਮਲ ਸਿੰਘ ਪੰਡੋਰੀ )-

ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਸਾਹਿਤਕ ਵਿਧਾਵਾਂ ਦੀ ਸਿਰਜਣ ਪ੍ਰਕ੍ਰਿਆ ਬਾਰੇ ਜਾਣਕਾਰੀ ਦੇਣ ਹਿੱਤ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ ਐਜੂਕੇਸ਼ਨ ਵਿਖੇ ਕਵਿਤਾ ਸਿਰਜਣ ਪ੍ਰਕ੍ਰਿਆ ਵਰਕਸ਼ਾਪ ਕਰਵਾਈ ਗਈ। ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਕਾਲਜ ਦੀ ਪ੍ਰਬੰਧਕੀ ਕਮੇਟੀ,ਸਮੂਹ ਸਟਾਫ ਅਤੇ ਕਾਲਜ ਦੇ ਭਾਸ਼ਾ ਮੰਚ ਦੇ ਸਹਿਯੋਗ ਨਾਲ ਕਰਵਾਈ ਕਵਿਤਾ ਸਿਰਜਣ ਵਰਕਸ਼ਾਪ ਵਿੱਚ ਸ਼੍ਰੋਮਣੀ ਕਵੀ ਅਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਦਰਸ਼ਨ ਬੁੱਟਰ ਵੱਲੋਂ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਗਈ ਜਦਕਿ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਤੀਰਥ ਸਿੰਘ ਨੇ ਕੀਤੀ।ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨ ਨਾਲ ਹੋਈ। ਉਪਰੰਤ ਸੁਖਵਿੰਦਰ ਸਿੰਘ ਗੁਰਮ ਨੇ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਕਹਿਣ ਦੇ ਨਾਲ ਨਾਲ ਸਮਾਗਮ ਦਾ ਮਨੋਰਥ ਵੀ ਸਾਂਝਾ ਕੀਤਾ।ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤ ਅਤੇ ਪੁਸਤਕਾਂ ਨਾਲ ਜੋੜਨਾਂ ਭਾਸ਼ਾ ਵਿਭਾਗ ਦੀ ਪਹਿਲੀ ਤਰਜੀਹ ਰਹੀ ਹੈ।ਵਰਕਸ਼ਾਪ ਦੌਰਾਨ ਕਵਿਤਾ ਦੀ ਸਿਰਜਣ ਪ੍ਰਕ੍ਰਿਆ ਬਾਰੇ ਬੋਲਦਿਆਂ ਦਰਸ਼ਨ ਬੁੱਟਰ ਨੇ ਕਿਹਾ ਕਿ ਕਵਿਤਾ ਸੰਵੇਦਨਸ਼ੀਲਤਾ ਦੀ ਕੁੱਖ ਵਿੱਚੋਂ ਉਪਜਦੀ ਹੈ।ਆਪਣੇ ਆਲੇ ਦੁਆਲੇ ਅਤੇ ਸਮਾਜ ਪ੍ਰਤੀ ਚੇਤਨ ਇਨਸਾਨ ਹੀ ਕਵਿਤਾ ਦੀ ਸਿਰਜਣਾ ਕਰ ਸਕਦਾ ਹੈ।ਲੋਕਾਂ ਦੇ ਦੁੱਖਾਂ ਦਰਦ ਨੂੰ ਭੁਲਾ ਖੁਦ ਲਈ ਜੀਣ ਵਾਲਾ ਇਨਸਾਨ ਕਵੀ ਹੋ ਹੀ ਨਹੀਂ ਸਕਦਾ।ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਕਵਿਤਾ ਰਚਨਾ ਦਾ ਸਮਾਂ ਵੀ ਕਵਿਤਾ ਨੂੰ ਪ੍ਰਭਾਵਿਤ ਕਰਦਾ ਹੈ।ਉਹਨਾਂ ਕਵਿਤਾ ਦੀ ਸਿਰਜਣ ਪ੍ਰਕ੍ਰਿਆ ਦੇ ਨਾਲ ਨਾਲ ਆਪਣੇ ਜੀਵਨ ਬਾਰੇ ਵੀ ਗੱਲਬਾਤਾਂ ਸਾਂਝੀਆਂ ਕੀਤੀਆਂ। ਉਹਨਾਂ ਆਪਣੀਆਂ ਕਵਿਤਾਵਾਂ ਅਤੇ ਗੀਤ ਵੀ ਹਾਜ਼ਰੀਨ ਨਾਲ ਸਾਂਝੇ ਕੀਤੇ।ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਤਵੰਤ ਦਾਨੀ ਨੇ ਕਿਹਾ ਕਿ ਇਨਸਾਨ ਦੀ ਸਖਸ਼ਅਤ  ਉਸਾਰੀ ਵਿੱਚ ਪੁਸਤਕਾਂ ਦੀ ਹਮੇਸ਼ਾ ਹੀ ਅਹਿਮ ਭੂਮਿਕਾ ਰਹੀ ਹੈ।ਉਹਨਾਂ ਕਿਹਾ ਕਿ ਪੁਸਤਕਾਂ ਵਿਦਿਆਰਥੀਆਂ ਨੂੰ ਟੀਚਾ ਮਿਥਣ ਅਤੇ ਮਿਥੇ ਟੀਚੇ ਦੀ ਪ੍ਰਾਪਤੀ ਲਈ ਮਿਹਨਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ।ਕਾਲਜ ਦੇ ਪ੍ਰਿੰਸੀਪਲ ਡਾ.ਤੀਰਥ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਦੀ ਸਾਰਥਿਕਤਾ ਅਤੇ ਸਫਲਤਾ ਸਮਾਗਮ ਦੌਰਾਨ ਕੀਤੀਆਂ ਵਿਚਾਰਾਂ ‘ਤੇ ਅਮਲ ਵਿੱਚ ਹੀ ਹੈ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਆਪਣੀਆਂ ਮੌਲਿਕ ਕਵਿਤਾਵਾਂ ਵੀ ਸੁਣਾਈਆਂ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਵਾਈਸ ਚੇਅਰਮੈਨ ਤਨਵੀਰ ਸਿੰਘ ਦਾਨੀ,ਸਹਾਇਕ ਪ੍ਰੋਫੈਸਰ ਅਮਨਦੀਪ ਕੌਰ,ਬਲਵਿੰਦਰ ਕੌਰ,ਕਰਮਜੀਤ ਕੌਰ,ਰਮਨਦੀਪ ਕੌਰ,ਭਾਰਤ ਇੰਦੂ ਕੁਮਾਰੀ,ਜਸਵੀਰ ਕੌਰ ਭੋਤਨਾ,ਕਮਲਦੀਪ ਸਿੰਘ,ਅਮਨਦੀਪ ਕੌਰ,ਗੁਰਪ੍ਰੀਤ ਸਿੰਘ ਅਤੇ ਗਗਨਦੀਪ ਕੌਰ ਸਮੇਤ ਸਾਹਿਤਕਾਰ ਸੁਰਿੰਦਰਜੀਤ ਚੌਹਾਨ, ਕੁਲਵਿੰਦਰ ਕੌਸ਼ਲ,ਪਰਮ ਸਹਿਜੜਾ ਅਤੇ ਕੁਲਵੰਤ ਸਿੰਘ ਅਮਲਾ ਸਿੰਘ ਵਾਲਾ ਸਮੇਤ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।

 ਕੈਪਸ਼ਨ:ਦਰਸ਼ਨ ਬੁੱਟਰ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਅਤੇ ਮੰਚ ‘ਤੇ ਬਿਰਾਜਮਾਨ ਪ੍ਰਧਾਨਗੀ ਮੰਡਲ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#punjabnews
Previous Post

ਪੁਲਿਸ ਪ੍ਰਾਪਤੀ : ਅਗਵਾ ਹੋਇਆ ਬੱਚਾ 18 ਘੰਟਿਆਂ ‘ਚ ਲੱਭਿਆ, ਦੋਸ਼ੀ ਗ੍ਰਿਫ਼ਤਾਰ

Next Post

ਨਾੜ ਨੂੰ ਲਗਾਈ ਅੱਗ ਨਾਲ ਮੋਟਰਸਾਈਕਲ ਸਵਾਰ ਦੀ ਸੜ ਕੇ ਹੋਈ ਮੌਤ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਨਾੜ ਨੂੰ ਲਗਾਈ ਅੱਗ ਨਾਲ ਮੋਟਰਸਾਈਕਲ ਸਵਾਰ ਦੀ ਸੜ ਕੇ ਹੋਈ ਮੌਤ

ਨਾੜ ਨੂੰ ਲਗਾਈ ਅੱਗ ਨਾਲ ਮੋਟਰਸਾਈਕਲ ਸਵਾਰ ਦੀ ਸੜ ਕੇ ਹੋਈ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend