Skip to main content

Gee 98News

ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਹੁਕਮ

ਚੰਡੀਗੜ੍ਹ-ਪੰਜਾਬ ਦੇ ਕਾਂਗਰਸੀ ਆਗੂ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਰਾਜਸਥਾਨ ਦੀ ਕੋਟਾ ਅਦਾਲਤ ਨੇ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦਾ ਹੁਕਮ ਦਿੱਤਾ ਹੈ । ਅਦਾਲਤ ਨੇ ਭਾਜਪਾ ਵਿਧਾਇਕ ਮਦਨ ਦਿਲਾਵਰ ਵੱਲੋਂ ਪੇਸ਼ ਕੀਤੇ ਇਸਤਿਗਾਸਾ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਰੰਧਾਵਾ ਖਿਲਾਫ ਲੋਕਾਂ ਨੂੰ ਭੜਕਾਉਣ, ਦੰਗੇ ਫ਼ੈਲਾਉਣ‌ ਅਤੇ ਕਤਲ ਲਈ ਉਕਸਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ । ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਵੀ ਹਨ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਖਿਲਾਫ਼ ਇਤਰਾਜ਼ਯੋਗ ਬਿਆਨ ਦਿੰਦੇ ਹੋਏ ਕਿਹਾ ਸੀ ਕਿ “ਅਡਾਨੀ ਨੂੰ ਮਾਰਨ ਨਾਲ ਕੁਝ ਨਹੀਂ ਹੋਵੇਗਾ, ਮੋਦੀ ਨੂੰ ਖ਼ਤਮ ਕਰਨਾ ਹੋਵੇਗਾ”। ਇਸ ਤੋਂ ਬਾਅਦ ਭਾਜਪਾ ਵਿਧਾਇਕ ਮਦਨ ਦਿਲਾਵਰ ਨੇ ਇਸ ਮਾਮਲੇ ‘ਚ ਰੰਧਾਵਾ ਦੇ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਕੀਤੀ ਪ੍ਰੰਤੂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਬਾਅਦ ਵਿਧਾਇਕ ਮਦਨ ਦਿਲਾਵਰ ਨੇ ਅਦਾਲਤ ਤੱਕ ਪਹੁੰਚ ਕੀਤੀ ਜਿੱਥੇ ਸੁਣਵਾਈ ਦੌਰਾਨ ਕੋਟਾ ਦੀ ਅਦਾਲਤ ਨੰਬਰ 6 ਦੇ ਜੱਜ ਨੇ ਕੋਟਾ ਸ਼ਹਿਰ ਦੇ ਮਹਾਵੀਰ ਨਗਰ ਥਾਣੇ ਨੂੰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ।

error: Content is protected !!