ਬਰਨਾਲਾ 17 ਮਈ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੀ ਨਿਯੁਕਤੀ ਕੀਤੀ ਗਈ ਹੈ । ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ IAS ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਬਜੀਤ ਸਿੰਘ ਤੂਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸ) ਨਿਯੁਕਤ ਕੀਤਾ ਗਿਆ ਹੈ । ਸ. ਤੂਰ ਪਹਿਲਾਂ ਬਰਨਾਲਾ ਵਿਖੇ ਹੀ ਜ਼ਿਲ੍ਹਾ ਸਿੱਖਿਆ ਅਫਸਰ ( ਐ.ਸਿ.) ਵਜੋਂ ਸੇਵਾਵਾਂ ਨਿਭਾ ਰਹੇ ਹਨ, ਜਿਨ੍ਹਾਂ ਦੀ ਡੀਈਓ (ਸ) ਵਜੋਂ ਨਿਯੁਕਤੀ ਕੀਤੀ ਗਈ ਹੈ । ਚੇਤੇ ਰਹੇ ਕਿ ਡੀਈਓ (ਸ) ਦੀ ਅਸਾਮੀ ਪਿਛਲੇ ਕੁਝ ਸਮੇਂ ਤੋਂ ਖਾਲੀ ਸੀ । ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਦੇ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ ਨੂੰ ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸ) ਨਿਯੁਕਤ ਕੀਤਾ ਗਿਆ ਹੈ ।








