Skip to main content

Gee 98News

ਬਰਨਾਲਾ ਜ਼ਿਲ੍ਹੇ ‘ਚ ਨਹਿਰੀ ਪ੍ਰਾਜੈਕਟਾਂ ’ਤੇ ਖ਼ਰਚੇ ਜਾ ਰਹੇ ਹਨ ਕਰੋੜਾਂ ਰੁਪਏ : ਮੀਤ ਹੇਅਰ

ਬਰਨਾਲਾ 21 ਮਈ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸਹੂਲਤ ਲਈ 2600 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚੋਂ ਕਰੀਬ 80 ਕਰੋੜ ਦੇ ਕੰਮ ਜ਼ਿਲ੍ਹਾ ਬਰਨਾਲਾ ਵਿੱਚ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਠੀਕਰੀਵਾਲਾ ਰੋਡ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ ਪਾਈਪਲਾਈਨ ਦੇ ਕਰੀਬ 23.34 ਲੱਖ ਦੇ ਪ੍ਰਜੈਕਟ ਦਾ ਕੰਮ ਸ਼ੁਰੂ ਕਰਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 1090 ਮੀਟਰ ਲੰਬੀ ਪਾਈਪਲਾਈਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ, ਪੰਜਾਬ ਜਲ ਸਰੋਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਹਿਰੀ ਖਾਲਾਂ ਨੂੰ ਪੱਕਾ ਕਰਨ ਅਤੇ ਪਾਈਪਲਾਈਨ ਪਾਉਣ ਦੇ ਕਰੋੜਾਂ ਦੇ ਕੰਮ ਕਰਾਏ ਜਾ ਰਹੇ ਹਨ। ਇਨ੍ਹਾਂ ਹੀ ਪ੍ਰਾਜੈਕਟਾਂ ਤਹਿਤ ਪਿੰਡ ਭੂਰੇ ਵਿੱਚ ਨਹਿਰੀ ਮੋਘੇ ਦੀ ਸਹੂਲਤ ਦੇ ਕੇ ਪਿੰਡ ਦੇ ਖੇਤਾਂ ਵਿੱਚ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਹੈ, ਜੋ ਪਹਿਲਾਂ ਉਥੇ ਨਹਿਰੀ ਪਾਣੀ ਦੀ ਕਾਫੀ ਵੱਡੀ ਸਮੱਸਿਆ ਸੀ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਵਾਲਾ ਕੋਈ ਖੇਤ ਪਾਈਪਲਾਈਨ ਤੋਂ ਵਾਂਝਾ ਨਹੀਂ ਛੱਡਿਆ ਜਾਵੇਗਾ। ਇਸੇ ਤਰ੍ਹਾਂ ਕੈਬਨਿਟ ਮੰਤਰੀ ਵੱਲੋਂ ਪਿੰਡ ਝਲੂਰ ਵਿੱਚ ਨਹਿਰੀ ਖਾਲਾਂ- ਪਾਈਪਾਲਾਈਨ ਦੇ ਕੰਮ ਦਾ ਉਦਘਾਦਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਸੁਧਾਰਨ ਵਾਸਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਉਦੇਸ਼ ਨਾਲ ਪਿੰਡ-ਪਿੰਡ ਨਹਿਰੀ ਪਾਣੀ ਪੁੱਜਦਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਹਰਸ਼ਾਂਤ ਵਰਮਾ  ਮੰਡਲ ਇੰਜਨੀਅਰ (ਲਾਈਨਿੰਗ ਮੰਡਲ 10), ਕੌਂਸਲਰ ਰੁਪਿੰਦਰ ਸਿੰਘ ਸੀਤਲ, ਪਰਮਜੀਤ ਸਿੰਘ ਜੌਂਟੀ ਮਾਨ, ਓਐਸਡੀ ਹਸਨਪ੍ਰੀਤ ਭਾਰਦਵਾਜ, ਪਰਮਿੰਦਰ ਸਿੰਘ ਭੰਗੂ ਤੇ ਹੋਰ ਪਤਵੰਤੇ ਹਾਜ਼ਰ ਸਨ।

error: Content is protected !!