Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

..ਉਹ ਤਾਂਤਰਿਕ ਸ਼ਕਤੀਆਂ ਦਾ ਡਰਾਵਾ ਦੇ ਕੇ ਘਰ ਦਾ ਪੂਰਾ ਭੇਤ ਲੈ ਲੈਂਦੇ ਸਨ ਅਤੇ ਫਿਰ….!

Nirmal Pandori by Nirmal Pandori
05/24/2023
in ਪੰਜਾਬ
Reading Time: 1 min read
A A
0
..ਉਹ ਤਾਂਤਰਿਕ ਸ਼ਕਤੀਆਂ ਦਾ ਡਰਾਵਾ ਦੇ ਕੇ ਘਰ ਦਾ ਪੂਰਾ ਭੇਤ ਲੈ ਲੈਂਦੇ ਸਨ ਅਤੇ ਫਿਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ-ਮੋਹਾਲੀ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਲੋਕਾਂ ਨੂੰ ਵਹਿਮਾਂ ਭਰਮਾਂ ਵਿੱਚ ਪਾ ਕੇ ਉਹਨਾਂ ਦੇ ਘਰ ਦਾ ਪੂਰਾ ਭੇਤ ਲੈ ਲੈਂਦੇ ਸਨ ਅਤੇ ਫਿਰ ਮੌਕਾ ਪਾਕੇ ਘਰ ‘ਚ ਚੋਰੀ ਕਰ ਲੈਂਦੇ ਸਨ । ਇਸ ਗਿਰੋਹ ਦੀ ਮੁਖੀ ਇੱਕ ਤਾਂਤਰਿਕ ਔਰਤ ਦੱਸੀ ਜਾ ਰਹੀ ਹੈ । ਜਾਣਕਾਰੀ ਦਿੰਦੇ ਹੋਏ ਏਐਸਪੀ ਡਾ.ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪਿੰਡ ਲਾਲੜੂ ਦੇ ਵਸਨੀਕ ਦਰਸ਼ਨ ਸਿੰਘ ਪੁੱਤਰ ਗਿਆਨ ਚੰਦ ਨੇ ਪੁਲੀਸ ਨੂੰ ਇਤਲਾਹ ਦਿੱਤੀ ਕਿ ਉਹ ਗੱਡੀਆਂ ਦਾ ਕਾਰੋਬਾਰ ਕਰਦਾ ਹੈ ਅਤੇ ਗੱਡੀਆਂ ਨਾਲ ਸਬੰਧਿਤ ਰਕਮ ਆਪਣੇ ਘਰ ਵਿੱਚ ਹੀ ਰੱਖਦਾ ਹੈ ।‌ ਪਿਛਲੇ ਦਿਨੀਂ ਉਸਨੇ ਕੁੱਝ ਰਕਮ ਆਪਣੇ ਘਰ ਦੀ ਅਲਮਾਰੀ ਵਿੱਚ ਰੱਖੀ, ਜਿਥੇ ਸੋਨੇ ਦੇ ਕੁਝ ਹੋਰ ਗਹਿਣੇ ਵੀ ਪਏ ਸਨ । ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਸ ਦਾ ਪਰਿਵਾਰ ਡੇਰਾ ਸਲਾਬਤਪੁਰਾ ਵਿਖੇ ਸਤਿਸੰਗ ‘ਤੇ ਗਿਆ ਅਤੇ ਉਹ ਆਪਣੇ ਕੰਮ ‘ਤੇ ਜਾਂਦਾ ਰਿਹਾ, ਜਦ ਉਸ ਨੇ 19 ਮਈ 2023 ਨੂੰ ਪੈਸਿਆਂ ਦੀ ਲੋੜ ਵੇਲੇ ਅਲਮਾਰੀ ਖੋਲੀ ਤਾਂ ਅਲਮਾਰੀ ਵਿੱਚ ਰੱਖੇ ਹੋਏ 275000 ਰੁਪਏ ਅਤੇ ਸੋਨੇ ਦੀਆਂ 3 ਅੰਗੂਠੀਆਂ ਗਾਇਬ ਸਨ । ਪੁਲਿਸ ਨੇ ਦਰਸ਼ਨ ਸਿੰਘ ਦੇ ਬਿਆਨ ਦਰਜ ਕਰਕੇ ਉਕਤ ਮਾਮਲੇ ‘ਚ ਮੁਕੱਦਮਾ ਦਰਜ ਕੀਤਾ ਹੈ ਅਤੇ ਪੜਤਾਲ ਸ਼ੁਰੂ ਕੀਤੀ,ਪੜਤਾਲ ਦੌਰਾਨ ਪਤਾ ਲੱਗਿਆ ਕਿ ਲਾਲੜੂ ਦੀ ਵਸਨੀਕ ਇੱਕ ਤਾਂਤ੍ਰਿਕ ਔਰਤ ਕਮਲੇਸ਼ ਕੌਰ ਆਪਣੇ ਘਰੇ ਹੀ ਤੰਤਰਪੁਣੇ ਦਾ ਕੰਮ ਕਰਦੀ ਸੀ ਜਿਸ ਕੋਲ ਦਰਸ਼ਨ ਸਿੰਘ ਦੇ ਪਰਿਵਾਰ ਦਾ ਵੀ ਆਉਣਾ ਜਾਣਾ ਸੀ । ਤਾਂਤਰਿਕ ਕਮਲੇਸ਼ ਕੌਰ ਨੇ ਦਰਸ਼ਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਝੂਠੀਆਂ ਤਾਂਤਰਿਕ ਸ਼ਕਤੀਆਂ ਦਿਖਾ ਕੇ /ਡਰਾ ਧਮਕਾ ਕੇ ਉਨ੍ਹਾਂ ਦੇ ਘਰ ਦਾ ਸਾਰਾ ਭੇਦ ਲੈ ਲਿਆ ਸੀ ਅਤੇ ਫਿਰ ਮੌਕਾ ਪਾ ਕੇ ਜਦ ਦਰਸ਼ਨ ਸਿੰਘ ਦੇ ਘਰ ਕੋਈ ਨਹੀਂ ਸੀ, ਤਾਂਤ੍ਰਿਕ ਔਰਤ ਨੇ ਆਪਣੇ ਧੀ-ਜਵਾਈ ਨਾਲ ਮਿਲ ਕੇ ਦਰਸ਼ਨ ਸਿੰਘ ਦੇ ਘਰ ਚੋਰੀ ਕੀਤੀ ਅਤੇ ਅਲਮਾਰੀ ਵਿੱਚ ਰੱਖੀ ਸਾਰੀ ਨਕਦੀ ਤੇ ਸੋਨੇ ਦੀਆਂ ਅੰਗੂਠੀਆਂ ਚੋਰੀ ਕੀਤੀਆਂ ।‌ ਚੋਰੀ ਕੀਤੇ ਪੈਸੇ ਕਮਲੇਸ਼ ਕੌਰ ਅਤੇ ਉਸਦੇ ਜਵਾਈ ਵਿਸ਼ਾਲ ਨੇ ਆਪਸ ਵਿੱਚ ਵੰਡ ਲਏ ਅਤੇ ਸੋਨੇ ਦੀਆਂ ਅੰਗੂਠੀਆਂ ਕਮਲੇਸ਼ ਕੌਰ ਦੀ ਬੇਟੀ ਨਿਸ਼ਾ ਨੇ ਆਪਣੇ ਕੋਲ ਰੱਖ ਲਈਆਂ ।‌ ਪੁਲਿਸ ਨੇ ਪੜਤਾਲ ਦੌਰਾਨ ਕਮਲੇਸ਼ ਕੌਰ ਤੋਂ 126000 ਰੁਪੈ ਵੀ ਬਰਾਮਦ ਕੀਤੇ ਹਨ ।‌ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਅਨੁਸਾਰ ਰਿਮਾਂਡ ਦੌਰਾਨ ਇਸ ਤਾਂਤਰਿਕ ਗਿਰੋਹ ਦੇ ਹੋਰ ਕਾਰਨਾਮਿਆਂ ਦਾ ਖ਼ੁਲਾਸਾ ਹੋਣ ਦੀ ਵੀ ਸੰਭਾਵਨਾ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews#punjabpolice #barnalapolice
Previous Post

 ਅੰਤਰ ਹਾਊਸ-ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਦਿੱਤੇ ਇਨਾਮ

Next Post

12ਵੀਂ ਦਾ ਨਤੀਜਾ : ਇਸ ਵਾਰ ਵੀ ਕੁੜੀਆਂ ਨੇ ਜਿੱਤੀ ਬਾਜ਼ੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
12ਵੀਂ ਦਾ ਨਤੀਜਾ : ਇਸ ਵਾਰ ਵੀ ਕੁੜੀਆਂ ਨੇ ਜਿੱਤੀ ਬਾਜ਼ੀ

12ਵੀਂ ਦਾ ਨਤੀਜਾ : ਇਸ ਵਾਰ ਵੀ ਕੁੜੀਆਂ ਨੇ ਜਿੱਤੀ ਬਾਜ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend