Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਆਸਤ ਦੀ ਮੋਰੀ ਵਿੱਚ ਫਸਦਾ ਜਾ ਰਿਹੈ ਹੰਢਿਆਇਆ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਦਾ ਪੇਚ

Nirmal Pandori by Nirmal Pandori
05/24/2023
in ਪੰਜਾਬ
Reading Time: 1 min read
A A
0
ਸਿਆਸਤ ਦੀ ਮੋਰੀ ਵਿੱਚ ਫਸਦਾ ਜਾ ਰਿਹੈ ਹੰਢਿਆਇਆ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਦਾ ਪੇਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਾਪਿਆਂ ਨੇ ਬੱਚੇ ਹਟਾਉਣ ਦੀ ਦਿੱਤੀ ਚਿਤਾਵਨੀ, ਕੀਤੀ ਨਾਅਰੇਬਾਜ਼ੀ

ਬਰਨਾਲਾ 24 ਮਈ (ਨਿਰਮਲ ਸਿੰਘ ਪੰਡੋਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਮੈਨੇਜਮੈਂਟ ਕਮੇਟੀ ਦੀ ਚੋਣ ਦਾ ਪੇਚ ਸਿਆਸਤ ਦੀ ਮੋਰੀ ਵਿਚ ਫਸਦਾ ਜਾਪਦਾ ਹੈ । ਜੀ98 ਨਿਊਜ਼ ਸਰਵਿਸ ਨਾਲ ਗੱਲਬਾਤ ਕਰਦੇ ਹੋਏ ਕੁੱਝ ਮਾਪਿਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਕੁਝ ਆਗੂ ਵਿੱਦਿਆ ਦੇ ਮੰਦਰ ਦੇ ਵਿਹੜੇ ਸਿਆਸਤ ਦੀਆਂ ਪੈੜਾਂ ਪਾ ਰਹੇ ਹਨ । ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਵਿੱਚ ਸਿਆਸੀ ਦਖ਼ਲਅੰਦਾਜ਼ੀ ਦਾ ਮਾਮਲਾ ਇਥੋਂ ਤੱਕ ਪੁੱਜ ਚੁੱਕਾ ਹੈ ਕਿ ਨਰਾਜ਼ ਹੋ ਕੇ ਕੁਝ ਮਾਪਿਆਂ ਨੇ ਆਪਣੇ ਬੱਚੇ ਸਕੂਲ ਵਿੱਚੋਂ ਹਟਾਉਣ ਦਾ ਫੈਸਲਾ ਵੀ ਕੀਤਾ ਹੈ । ਕੁਝ ਬੱਚਿਆਂ ਦੇ ਮਾਪਿਆਂ ਨੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਦੌਰਾਨ ਪ੍ਰਿੰਸੀਪਲ ਅਤੇ ਜ਼ਿਲਾ ਸਿੱਖਿਆ ਅਫ਼ਸਰ ਦੇ ਰਵੱਈਏ ‘ਤੇ ਵੀ ਨਾਰਾਜ਼ਗੀ ਪ੍ਰਗਟ ਕੀਤੀ ਹੈ । ਜ਼ਿਕਰਯੋਗ ਹੈ ਕਿ ਪਿਛਲੀ ਸਕੂਲ ਮੈਨੇਜਮੈਂਟ ਕਮੇਟੀ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਜਦ ਨਵੀਂ ਕਮੇਟੀ ਦੀ ਚੋਣ ਹੋਈ ਤਾਂ ਚੋਣ ਪ੍ਰਕਿਰਿਆ ਵਿੱਚ ਕੁਝ ਮਾਪਿਆਂ ਨੇ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਗਾਉਂਦੇ ਹੋਏ ਇਤਰਾਜ਼ ਪ੍ਰਗਟ ਕੀਤਾ ਸੀ ਕਿ ਇੱਕ ਮਾਪੇ ਨੂੰ ਚੇਅਰਮੈਨ ਬਣਾ ਦਿੱਤਾ ਗਿਆ ਜਿਸ ਦਾ ਬੱਚਾ ਬਾਰਵੀਂ ਕਲਾਸ ਦਾ ਵਿਦਿਆਰਥੀ ਹੈ ਜਦ ਕਿ ਨਿਯਮਾਂ ਮੁਤਾਬਕ ਚੇਅਰਮੈਨ ਦਾ ਬੱਚਾ ਘੱਟੋ-ਘੱਟ ਤਿੰਨ ਸਾਲ ਹੋਰ ਸਕੂਲ ਵਿੱਚ ਪੜ੍ਹਨਾ ਚਾਹੀਦਾ ਹੈ । ਬੱਚਿਆਂ ਦੇ ਮਾਪਿਆਂ ਦੇ ਇਤਰਾਜ਼ ਤੋਂ ਬਾਅਦ ਇਸ ਕਮੇਟੀ ਦੀ ਚੋਣ ਰੱਦ ਕੀਤੀ ਗਈ ਅਤੇ ਦੁਬਾਰਾ 24 ਮਈ ਨੂੰ ਚੋਣ ਰੱਖੀ ਗਈ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੱਚਿਆਂ ਦੇ ਮਾਪੇ ਚਮਕੌਰ ਸਿੰਘ, ਗੁਲਜ਼ਾਰ ਸਿੰਘ, ਜਗਦੀਸ਼ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ ਅਤੇ ਸਮਾਜਸੇਵੀ ਕੁਲਦੀਪ ਤਾਜਪੁਰੀਆ ਨੇ ਦੱਸਿਆ ਕਿ 24 ਮਈ ਨੂੰ ਸਕੂਲ ‘ਚ ਚੋਣ ਮੌਕੇ ਇਕੱਠੇ ਹੋਏ ਬੱਚਿਆਂ ਦੇ ਮਾਪਿਆਂ ਨੇ ਸਰਬਸੰਮਤੀ ਨਾਲ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਕੀਤੀ ਪ੍ਰੰਤੂ ਸਕੂਲ ਪ੍ਰਿੰਸੀਪਲ ਨੇ ਮੌਕੇ ‘ਤੇ ਇਸ ਕਮੇਟੀ ਦੀ ਚੋਣ ਸੰਬੰਧੀ ਅਗਲੇਰੀ ਕਾਰਵਾਈ ਦੇ ਆਨਾਕਾਨੀ ਤੋਂ ਬਾਅਦ ਮਾਪਿਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨਾਲ ਫੋਨ ‘ਤੇ ਸੰਪਰਕ ਕੀਤਾ ।

ਉਨ੍ਹਾਂ ਦੱਸਿਆ ਕਿ ਜਦ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਗੱਲ ਕਰਨ ਤੋਂ ਬਾਅਦ ਵੀ ਮਾਪਿਆਂ ਦੀ ਸੰਤੁਸ਼ਟੀ ਨਾ ਹੋਈ ਤਾਂ ਸਾਰੇ ਮਾਪੇ ਡੀਈਓ ਨਾਲ ਮੁਲਾਕਾਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪੁੱਜੇ । ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੁਲਾਕਾਤ ਦੌਰਾਨ ਵੀ ਉਨ੍ਹਾਂ ਨੇ ਮਾਪਿਆਂ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ । ਸਮਾਜਸੇਵੀ ਕੁਲਦੀਪ ਤਾਜਪੁਰੀਆ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਚਿਹਰੇ ਦੇ ਹਾਵ ਭਾਵ ਤੋਂ ਸਪੱਸ਼ਟ ਦਿਸ ਰਿਹਾ ਸੀ ਕਿ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸੰਬੰਧੀ ਸਿੱਖਿਆ ਅਧਿਕਾਰੀਆਂ ਉਪਰ ਕੋਈ ਦਬਾਅ ਜ਼ਰੂਰ ਹੈ । ਮਾਪਿਆਂ ਨੇ ਜਦ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਸਰਬਸੰਮਤੀ ਨਾਲ ਚੁਣੀ ਕਮੇਟੀ ਸੰਬੰਧੀ ਗੱਲ ਕੀਤੀ ਤਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਿੱਧਾ ਹੀ ਆਖ ਦਿੱਤਾ ਕਿ “ਪਹਿਲਾਂ ਰੱਦ ਹੋਈ ਕਮੇਟੀ ਦੇ ਮੈਂਬਰ ਹਾਜ਼ਰ ਨਹੀਂ ਸਨ ਇਸ ਕਰਕੇ ਉਹ ਦੁਬਾਰਾ ਚੋਣ ਕਰਾਂਗੇ” । ਇਸ ਮੌਕੇ ਹਾਜ਼ਰ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਵੇਲੇ ਰਾਜਨੀਤੀ ਦੀ ਬਦਬੂ ਆ ਰਹੀ ਹੈ, ਜੋ ਠੀਕ ਨਹੀਂ ਹੈ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰ ਹੋਏ ਬੱਚਿਆਂ ਦੇ ਮਾਪਿਆਂ ਨੇ ਸਿੱਖਿਆ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਵਿੱਦਿਆ ਦੇ ਮੰਦਰ ਵਿੱਚ ਰਾਜਨੀਤਕ ਕਲਾਬਾਜ਼ੀਆਂ ਬਰਦਾਸ਼ਤ ਨਹੀ ਕੀਤੀਆਂ ਜਾਣਗੀਆਂ ।‌ ਹੈਰਾਨੀ ਦੀ ਗੱਲ ਹੈ ਕਿ ਇਕ ਪਾਸੇ ਪੰਜਾਬ ਸਰਕਾਰ, ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖਲ ਕਰਵਾਉਣ ਸਬੰਧੀ ਅਪੀਲਾਂ ‘ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰ ਦੂਜੇ ਪਾਸੇ ਹੰਢਿਆਇਆ ਵਿਖੇ ਇੱਕ ਸਕੂਲ ਅਜਿਹਾ ਵੀ ਹੈ ਜਿਥੇ ਬੱਚਿਆਂ ਦੇ ਮਾਪੇ ਲਿਖਤੀ ਤੌਰ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਪਣੇ ਬੱਚੇ ਹਟਾਉਣ ਸਬੰਧੀ ਪੱਤਰ ਦੇ ਰਹੇ ਹਨ ।

Gee98 Ads

ਮੌਕੇ ‘ਤੇ ਹਾਜ਼ਰ ਕੁਝ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਸ਼ਲਾਘਾਯੋਗ ਕੰਮ ਕਰ ਰਹੇ ਹਨ ਪ੍ਰੰਤੂ ਹੇਠਲੇ ਪੱਧਰ ਦੇ ਆਗੂ ਬਦਨਾਮੀ ਦਾ ਕਾਰਨ ਬਣ ਰਹੇ ਹਨ । ਇਸ ਮੌਕੇ ਸਮਾਜਸੇਵੀ ਕੁਲਦੀਪ ਤਾਜਪੁਰੀਆ ਨੇ ਮੰਗ ਕੀਤੀ ਕਿ ਪਹਿਲੀ ਚੋਣ ਸਮੇਂ ਨਿਯਮਾਂ ਦੀ ਉਲੰਘਣਾ ਕਰਨ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਹੋਣੀ ਚਾਹੀਦੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#education department#punjabnews
Previous Post

12ਵੀਂ ਦਾ ਨਤੀਜਾ : ਇਸ ਵਾਰ ਵੀ ਕੁੜੀਆਂ ਨੇ ਜਿੱਤੀ ਬਾਜ਼ੀ

Next Post

ਸਰਕਾਰ ਤੁਹਾਡੇ ਦੁਆਰ-ਪਿੰਡ ਝਲੂਰ ਵਿਖੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਸਰਕਾਰ ਤੁਹਾਡੇ ਦੁਆਰ-ਪਿੰਡ ਝਲੂਰ ਵਿਖੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸਰਕਾਰ ਤੁਹਾਡੇ ਦੁਆਰ-ਪਿੰਡ ਝਲੂਰ ਵਿਖੇ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend