Skip to main content

Gee 98News

ਧੀਆਂ ਦੀਆਂ ਬੱਲੇ-ਬੱਲੇ,ਦਸਵੀਂ ‘ਚ ਵੀ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ

ਚੰਡੀਗੜ੍ਹ-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।‌ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ, ਅੱਠਵੀ ਅਤੇ ਬਾਰਵੀਂ ਕਲਾਸ ਵਾਂਗ ਦਸਵੀਂ ਕਲਾਸ ਵਿੱਚ ਵੀ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਫਰੀਦਕੋਟ ਦੀ ਗਗਨਦੀਪ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਸੂਬੇ ਭਰ ‘ਚੋਂ ਪਹਿਲਾ ਅਤੇ ਫਰੀਦਕੋਟ ਦੀ ਹੀ ਨਵਜੋਤ ਕੌਰ ਦੂਜੇ ਅਤੇ ਤੀਜੇ ਨੰਬਰ ‘ਤੇ ਮਾਨਸਾ ਦੀ ਹਰਮਨਦੀਪ ਕੌਰ ਰਹੀ ਹੈ। ਦਸਵੀਂ ਦਾ ਕੁੱਲ ਨਤੀਜਾ 97.54 ਫੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਪ੍ਰਤੀਸ਼ਤ ਤੇ ਪ੍ਰਾਈਵੇਟ ਸਕੂਲਾਂ ਦੀ 97 ਪ੍ਰਤੀਸ਼ਤ ਰਹੀ।ਬੋਰਡ ਦੇ ਬੁਲਾਰੇ ਮੁਤਾਬਕ ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.46 ਪ੍ਰਤੀਸ਼ਤ ਤੇ ਲੜਕਿਆਂ ਦੀ 96.73 ਪ੍ਰਤੀਸ਼ਤ ਹੈ। ਸਾਰੇ ਜ਼ਿਲ੍ਹਿਆਂ ਵਿੱਚੋਂ ਪਠਾਨਕੋਟ ਪਹਿਲੇ ਨੰਬਰ ’ਤੇ ਰਿਹਾ। ਸਾਰੇ ਜ਼ਿਲ੍ਹਿਆਂ ਵਿੱਚੋਂ ਪਠਾਨਕੋਟ ਪਹਿਲੇ ਨੰਬਰ ’ਤੇ ਰਿਹਾ। ਇੱਥੇ 99.19 ਫੀਸਦੀ ਵਿਦਿਆਰਥੀ ਪਾਸ ਹੋਏ। ਸੰਗੀਤ ਗਾਇਨ, ਸੰਗੀਤ ਵਾਦਨ ਤੇ ਉਰਦੂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।

error: Content is protected !!