Skip to main content

Gee 98News

ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦੀ ਚੈਕਿੰਗ

ਬਰਨਾਲਾ 26 ਮਈ ( ਨਿਰਮਲ ਸਿੰਘ ਪੰਡੋਰੀ)-

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਤਹਿਸੀਲ ਦਫਤਰ, ਫਰਦ ਕੇਂਦਰ, ਸੇਵਾ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਮੁਹੱਈਆ ਕਰਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦਾ ਦੌਰਾ ਕਰਕੇ ਆਮ ਲੋਕਾਂ ਤੋਂ ਫੀਡਬੈਕ ਲਈ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕਾਂ ਨੂੰ ਸੇਵਾਵਾਂ ਲੈਣ ਵਿੱਚ ਕੋਈ ਖੱਜਲ-ਖੁਆਰੀ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਫਰਦ ਕੇਂਦਰ, ਪਟਵਾਰਖਾਨੇ, ਤਹਿਸੀਲਦਾਰ ਦਫਤਰ ਦਾ ਵੀ ਦੌਰਾ ਕੀਤਾ ਅਤੇ ਉਥੇ ਸੇਵਾਵਾਂ ਲੈਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਪਾਰਦਰਸ਼ੀ ਸੇਵਾਵਾਂ ਮਿਲਣ ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਦੀ ਪੈਂਡੈਂਸੀ ਘਟਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਅਰਜ਼ੀਆਂ ਦਾ ਸਮਾਂਬੱਧ ਨਿਪਟਾਰਾ ਹੋਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਸਾਫ-ਸੁਥਰੀਆਂ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ,ਤਹਿਸੀਲਦਾਰ ਦਿਵਿਆ ਸਿੰਗਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

error: Content is protected !!