Skip to main content

Gee 98News

ਰਿਜ਼ਰਵੇਸ਼ਨ ਚੋਰਾਂ ਖ਼ਿਲਾਫ਼ ਜ਼ਿਲ੍ਹਾ ਭਲਾਈ ਅਫ਼ਸਰ ਦੇ ਦਫ਼ਤਰ ਸਾਹਮਣੇ ਧਰਨਾ

ਬਰਨਾਲਾ 29 ਮਈ ( ਸੋਨੀ ਧਨੌਲਾ )-
ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਦੇ ਸੱਦੇ ‘ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਜ਼ਿਲ੍ਹਾ ਭਲਾਈ ਅਫ਼ਸਰ ਬਰਨਾਲਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ, ਜਿਸ ਨੂੰ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਹਜ਼ਾਰਾਂ ਜਨਰਲ ਕੈਟਾਗਰੀ ਦੇ ਲੋਕਾਂ ਵੱਲੋਂ ਸ਼ਡਿਊਲਡ ਕਾਸਟ (ਐਸ ਸੀ) ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਕੇ ਨੌਕਰੀਆਂ ਪ੍ਰਾਪਤ ਕਰ ਲਈਆਂ ਹਨ ਅਤੇ ਐਸੀ ਸੀ ਜਾਤੀ ਨਾਲ ਸਬੰਧਿਤ ਨੌਜਵਾਨ ਨੌਕਰੀਆਂ ਲੈਣ ਤੋਂ ਵਾਂਝੇ ਰਹਿ ਗਏ ਹਨ। ਐਸੀ ਸੀ ਭਾਈਚਾਰੇ ਦੇ ਪੜ੍ਹੇ ਲਿਖੇ ਲੋਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਸਦੇ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਇੱਕ ਮਹੀਨੇ ਤੋਂ ਮੋਹਾਲੀ ਵਿਖੇ ਇਸਦੇ ਖਿਲਾਫ਼ ਪੱਕਾ ਮੋਰਚਾ ਲਾਕੇ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੇ ਲੋਕਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਮੰਗ ਕੀਤੀ ਹੈ ਕਿ ਜੇਕਰ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਵਿੱਚ ਅੰਦੋਲਨ ਤਿੱਖਾ ਕੀਤਾ ਜਾਵੇਗਾ। ਅੱਜ ਦੇ ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਇੰਪਲਾਈਜ਼ ਫੈਡਰੇਸ਼ਨ ਦੇ ਆਗੂ ਹਰਬੰਸ ਰਵੀ, ਨਛੱਤਰ ਸਿੰਘ ਰਾਮਨਗਰ, ਜਗਰਾਜ ਤਾਜੋਕੇ, ਕ੍ਰਿਸ਼ਨਾ ਰਾਣੀ ਤਪਾ, ਨਾਨਕ ਤਪਾ, ਗੁਰਜੰਟ ਢਿੱਲਵਾਂ ਆਦਿ ਆਗੂਆਂ ਨੇ ਸੰਬੋਧਨ ਕੀਤਾ।

error: Content is protected !!