Gee 98News

ਮਹਿਲ ਕਲਾਂ ਪੁਲਿਸ ਵੱਲੋਂ ਅਸਲੇ ਅਤੇ ਨਸ਼ੇ ਸਮੇਤ ਤਿੰਨ ਵਿਅਕਤੀ ਕਾਬੂ

ਮਹਿਲ ਕਲਾਂ 31ਮਈ ( ਜਸਵੰਤ ਸਿੰਘ ਲਾਲੀ)-ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ ਜਿਸ ਤਹਿਤ ਮਹਿਲ ਕਲਾਂ ਦੀ ਪੁਲਿਸ ਨੇ 32 ਬੋਰ ਦੇ ਦੋ ਪਿਸਟਲ, 10 ਕਾਰਤੂਸ ਅਤੇ 140 ਗ੍ਰਾਮ ਨਸ਼ੀਲੇ ਪਾਊਡਰ ਤੇ ਸਮੇਤ ਗੱਡੀ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਇਸ ਪ੍ਰਾਪਤੀ ਸਬੰਧੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐਸਪੀ ਮਹਿਲਕਲਾਂ ਗਮਦੂਰ ਸਿੰਘ ਚਾਹਲ ਦੀ ਰਹਿਨੁਮਾਈ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਦੀ ਸਫਲਤਾ ਵਜੋਂ ਉਕਤ ਕਾਮਯਾਬੀ ਹਾਸਲ ਕੀਤੀ ਹੈ । ਉਨ੍ਹਾਂ ਦੱਸਿਆ ਕਿ ਮੁਖ਼ਬਰ ਦੀ ਇਤਲਾਹ ‘ਤੇ ਰਾਏਕੋਟ-ਕੁਤਬਾ ਸੜਕ ਉੱਪਰ ਇਕ ਗੱਡੀ ਨੂੰ ਰੋਕਿਆ ਜਿਸ ਦੀ ਤਲਾਸ਼ੀ ਲੈਣ ‘ਤੇ 140 ਗ੍ਰਾਮ ਨਸ਼ੀਲਾ ਪਾਊਡਰ ਅਤੇ ਗੱਡੀ ਵਿਚ ਸਵਾਰ ਮਨਪ੍ਰੀਤ ਸਿੰਘ ਕੁੱਕੂ ਵਾਸੀ ਬ੍ਰਹਮਪੁਰ, ਅਵਨਿੰਦਰ ਸਿੰਘ ਹਨੀ ਵਾਸੀ ਘਣਗਸ ਅਤੇ ਮੌਲੀ ਬੌਬੀ ਵਾਸੀ ਕੁਹਲੀ ਤੋਂ 2 ਪਿਸਟਲ 32 ਬੋਰ ਅਤੇ 10 ਕਾਰਤੂਸ ਵੀ ਬਰਾਮਦ ਕੀਤੇ । ਉਨ੍ਹਾਂ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਨੂੰ ਪੁਲਿਸ ਕਾਰਵਾਈ ਤਹਿਤ ਗ੍ਰਿਫਤਾਰ ਕੀਤਾ ਗਿਆ ਅਤੇ ਅਗਲੇਰੀ ਪੁਲਿਸ ਕਾਰਵਾਈ ਸ਼ੁਰੂ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਹਫ਼ਤੇ ਦੇ ਦੌਰਾਨ ਹੀ ਮਹਿਲ ਕਲਾਂ ਪੁਲਿਸ ਦੀ ਇਹ ਦੂਜੀ ਵੱਡੀ ਪ੍ਰਾਪਤੀ ਹੈ ਇਸ ਤੋਂ ਪਹਿਲਾਂ ਵੀ ਪੁਲਿਸ ਨੇ ਰਾਏਸਰ ਪੰਜਾਬ ਦੇ ਇਕ ਵਿਅਕਤੀ ਨੂੰ 1 ਕਿਲੋ 200 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਸੀ।

error: Content is protected !!