Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਨੀਵੀਆਂ ਥਾਵਾਂ ਦੀਆਂ ਸੂਚੀਆਂ ਦੇਣ ਦੇ ਆਦੇਸ਼

Nirmal Pandori by Nirmal Pandori
06/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਨੀਵੀਆਂ ਥਾਵਾਂ ਦੀਆਂ ਸੂਚੀਆਂ ਦੇਣ ਦੇ ਆਦੇਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਡਿਪਟੀ ਕਮਿਸ਼ਨਰ ਨੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਬੈਠਕ 

ਬਰਨਾਲਾ 1 ਜੂਨ ( ਨਿਰਮਲ ਸਿੰਘ ਪੰਡੋਰੀ )-

 ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅਗਾਊਂ ਬਾਰਸ਼ਾਂ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਬੈਠਕ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਣਾ – ਆਪਣਾ ਕੰਮ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਰਨਾਲਾ ਵਿਖੇ ਸਥਿਤ ਨੀਵੀਆਂ ਥਾਵਾਂ ਦੀ ਲਿਸਟ ਦਫਤਰ ਡਿਪਟੀ ਕਮਿਸ਼ਨਰ ਵਿਖੇ ਜਮਾਂ ਕਰਵਾਉਣ। ਸਬੰਧਿਤ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਇਨ੍ਹਾਂ ਨੀਵੀਆਂ ਥਾਵਾਂ ਦਾ ਦੌਰਾ ਕਰਕੇ ਚੈਕਿੰਗ ਕੀਤੀ ਜਾਵੇਗੀ ਅਤੇ ਇਨ੍ਹਾਂ ਥਾਵਾਂ ਉੱਤੇ ਹੜ੍ਹਾਂ ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ। ਉਹਨਾਂ ਸਿਵਲ ਸਰਜਨ, ਪਸ਼ੂ ਪਾਲਣ, ਪੁਲਿਸ ਅਤੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਣੇ – ਆਪਣੇ ਦਫਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕਰਨਗੇ ਅਤੇ ਇਹ ਸਾਰੇ ਕੰਟਰੋਲ ਰੂਮ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨਾਲ ਤਾਲਮੇਲ ਰੱਖਣਗੇ। ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਹੜ੍ਹਾਂ ਦੀ ਸਥਿਤੀ ਵਿੱਚ ਇਸਤੇਮਾਲ ਹੋਣ ਵਾਲੀਆਂ ਦਵਾਈਆਂ ਅਤੇ ਸਿਹਤ ਟੀਮਾਂ ਤਿਆਰ ਰੱਖੀਆਂ ਜਾਣ। ਇਸੇ ਤਰ੍ਹਾਂ ਫੂਡ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਹੜ੍ਹਾਂ ਦੀ ਸਥਿਤੀ ਵਿੱਚ ਪੈਟਰੋਲ, ਡੀਜ਼ਲ ਆਦਿ ਦੇ ਸਟਾਕ ਅਤੇ ਬੋਰੀਆਂ ਦੇ ਸਟਾਕ ਮੁਕੰਮਲ ਤੌਰ ਉੱਤੇ ਤਿਆਰ ਰੱਖੇ ਜਾਣ। ਪਬਲਿਕ ਹੈਲਥ ਅਤੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਪੀਣ ਵਾਲੇ ਪਾਣੀ ਦਾ ਪ੍ਰਬੰਧ ਰੱਖਣਗੇ। ਇਸੇ ਤਰ੍ਹਾਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਹੜ੍ਹਾਂ ਵਾਲੇ ਇਲਾਕਿਆਂ ਵਿਚ ਕਿਸੇ ਵੀ ਪ੍ਰਕਾਰ ਦੀ ਨੰਗੀ ਤਾਰ ਨਾ ਹੋਣਾ ਯਕੀਨੀ ਬਣਾਇਆ ਜਾਵੇ। ਪੁਲਿਸ ਨੂੰ ਹਦਾਇਤ ਕੀਤੀ ਗਈ ਕਿਹੜੇ ਪੀੜਤ ਖੇਤਰਾਂ ਵਿਚ ਲੋਕਾਂ ਨੂੰ ਇਕੱਠਾ ਨਾ ਹੋਣ ਦਿੱਤਾ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ । ਬੈਠਕ ਦੌਰਾਨ ਜ਼ਿਲ੍ਹਾ ਮਾਲ ਅਧਿਕਾਰੀ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਪਾ ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸਤਵੰਤ ਸਿੰਘ ਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
Load More
Tags: #barnalanews#punjabnews
Previous Post

ਬਰਨਾਲਾ ‘ਚ ਛੇਤੀ ਹੀ ਬਣੇਗਾ ਕ੍ਰਿਟੀਕਲ ਕੇਅਰ ਸੈਂਟਰ-ਕੇਂਦਰੀ ਸਿਹਤ ਮੰਤਰੀ

Next Post

EX CM ਬੇਅੰਤ ਸਿੰਘ ਕਤਲ ਦੇ ਦੋਸ਼ੀ ਨੂੰ ਮਿਲੀ ਜ਼ਮਾਨਤ

Nirmal Pandori

Nirmal Pandori

Related Posts

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
Load More
Next Post
EX CM ਬੇਅੰਤ ਸਿੰਘ ਕਤਲ ਦੇ ਦੋਸ਼ੀ ਨੂੰ ਮਿਲੀ ਜ਼ਮਾਨਤ

EX CM ਬੇਅੰਤ ਸਿੰਘ ਕਤਲ ਦੇ ਦੋਸ਼ੀ ਨੂੰ ਮਿਲੀ ਜ਼ਮਾਨਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend