Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ ਦੀ ਮੰਗ ਨੂੰ ਪਿਆ ਬੂਰ,ਮਿਲ ਗਿਆ ਮੋਬਾਈਲ ਪੈਕੇਜ

Nirmal Pandori by Nirmal Pandori
06/02/2023
in ਪੰਜਾਬ
Reading Time: 1 min read
A A
0
ਆਂਗਣਵਾੜੀ ਵਰਕਰਾਂ ਦੀ ਮੰਗ ਨੂੰ ਪਿਆ ਬੂਰ,ਮਿਲ ਗਿਆ ਮੋਬਾਈਲ ਪੈਕੇਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡਾਟਾ ਪੈਕੇਜ

ਬਰਨਾਲਾ 2 ਜੂਨ ( ਨਿਰਮਲ ਸਿੰਘ ਪੰਡੋਰੀ )-

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡਾਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46,28000 ਦਾ ਡਾਟਾ ਪੈਕੇਜ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡਾਟਾ ਨਾ ਖ਼ਰਚਣਾ ਪਵੇ। ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡਾਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡਾਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ। 

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#punjabnews
Previous Post

ਤੇਰੀ ਕੱਲ੍ਹ ਨਾ ਵੈਰਨੇ (ਸਰਕਾਰੇ) ਆਈ…ਮਿੱਤਰਾਂ (ਬੇਰੁਜ਼ਗਾਰਾਂ) ਦੀ ਜਾਨ ‘ਤੇ ਬਣੀ…!

Next Post

ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਲਈ ਯੂ-ਟਿਊਬ ਚੈਨਲ ਦੀ ਸ਼ੁਰੂਆਤ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਲਈ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਲਈ ਯੂ-ਟਿਊਬ ਚੈਨਲ ਦੀ ਸ਼ੁਰੂਆਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend