Gee 98News

ਭਰਤਇੰਦਰ ਚਾਹਲ ਨੂੰ ਹਾਈਕੋਰਟ ਦਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ, 3 ਜੂਨ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਹਾਈਕੋਰਟ ਨੇ ਝਟਕਾ ਦਿੱਤਾ ਹੈ । ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਖੋਲੀ ਹੋਈ ਹੈ ਅਤੇ ਭਰਤਇੰਦਰ ਸਿੰਘ ਚਾਹਲ ਇਸ ਮਾਮਲੇ ‘ਚ ਜ਼ਮਾਨਤ ਲਈ ਹਾਈਕੋਰਟ ਗਏ ਸਨ । ਚਾਹਲ ਦੀ ਜ਼ਮਾਨਤ ਅਰਜ਼ੀ ਰੱਦ ਕਰਦੇ ਹੋਏ ਹਾਈਕੋਰਟ ਨੇ ਉਸ ਨੂੰ ਵਿਜੀਲੈਂਸ ਅੱਗੇ ਪੇਸ਼ ਹੋ ਕੇ ਸਾਰਾ ਰਿਕਾਰਡ ਵੀ ਸੌਂਪਣ ਦੇ ਹੁਕਮ ਦਿੱਤੇ ਹਨ । ਜ਼ਿਕਰਯੋਗ ਹੈ ਕਿ ਵਿਜੀਲੈਂਸ ਦੀ ਤਕਨੀਕੀ ਟੀਮ ਭਰਤਇੰਦਰ ਸਿੰਘ ਚਾਹਲ ਦੀਆਂ ਸਾਰੀਆਂ ਜਾਇਦਾਦਾਂ ਦੀ ਮਿਣਤੀ ਵੀ ਕਰ ਚੁੱਕੀ ਹੈ ਜਿਸ ਤੋਂ ਬਾਅਦ ਵਿਜੀਲੈਂਸ ਨੇ ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਹਨ ਪ੍ਰੰਤੂ ਚਾਹਲ ਵਿਜੀਲੈਂਸ ਅੱਗੇ ਪੇਸ਼ ਹੋਣ ਤੋਂ ਬਚਦੇ ਰਹੇ ਹਨ ਅਤੇ ਉਨ੍ਹਾਂ ਨੇ ਅਗੇਤੀ ਜ਼ਮਾਨਤ ਲਈ ਹਾਈਕੋਰਟ ਵਿੱਚ ਅਰਜ਼ੀ ਦਿੱਤੀ ਸੀ ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ। ਅਦਾਲਤ ਨੇ ਵਿਜੀਲੈਂਸ ਨੂੰ ਵੀ ਕਿਹਾ ਹੈ ਕਿ ਸਾਰੇ ਮਾਮਲੇ ਦੀ ਸਟੇਟਸ ਰਿਪੋਰਟ ਸੌਂਪੀ ਜਾਵੇ ਜਿਸ ਤੋਂ ਬਾਅਦ FIR ਦਰਜ ਕਰਨ ਸੰਬੰਧੀ ਫੈਸਲਾ ਲਿਆ ਜਾਵੇਗਾ ।

error: Content is protected !!