Skip to main content

Gee 98News

ਸ਼ਾਮ 5 ਵਜੇ ਤੋਂ ਬਾਅਦ ਡੀਜੇ ਵਜਾਉਣ ‘ਤੇ ਪਾਬੰਦੀ

ਚੰਡੀਗੜ੍ਹ-ਨਸ਼ਾ ਤਸਕਰੀ ਅਤੇ ਡਰੋਨ ਗਤੀਵਿਧੀਆਂ ‘ਚ ਵਾਧੇ ਦੇ ਮੱਦੇਨਜ਼ਰ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਦੇ ਨਾਲ-ਨਾਲ ਸ਼ਾਮ 5 ਵਜੇ ਤੋਂ ਬਾਅਦ ਡੀਜੇ ਵਜਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ।‌ ਜ਼ਿਲਾ ਮੈਜਿਸਟਰੇਟ ਰਾਜੇਸ ਧੀਮਾਨ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਅਤੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਕਨੂੰਨੀ ਕਾਰਵਾਈ ਦੀ ਚੇਤਾਵਨੀ ਦਿਤੀ ਗਈ ਹੈ । ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਹੱਦੀ ਖੇਤਰਾਂ ‘ਚ ਨਸ਼ਾ ਤਸਕਰੀ ਅਤੇ ਡਰੋਨ ਗਤੀਵਿਧੀਆਂ ‘ਚ ਕਾਫੀ ਵਾਧਾ ਹੋਇਆ ਹੈ । ਸਰਹੱਦੀ ਖੇਤਰਾਂ ਦੇ ਪਿੰਡਾਂ ਵਿੱਚ ਡੀਜੇ, ਲਾਊਡ ਸਪੀਕਰ ਦੀ ਉੱਚੀ ਆਵਾਜ਼ ਕਾਰਨ ਡਿਊਟੀ ‘ਤੇ ਤਾਇਨਾਤ ਮੁਲਾਜ਼ਮ ਡਰੋਨ ਦੀ ਆਵਾਜ਼ ਨਹੀਂ ਸੁਣ ਸਕਦੇ, ਇਸ ਲਈ ਉਕਤ ਹੁਕਮ ਪਾਸ ਕੀਤੇ ਗਏ ਹਨ । ਸਰਹੱਦ ਤੋਂ ਲੈ ਕੇ 25 ਕਿਲੋਮੀਟਰ ਦੇ ਘੇਰੇ ਅੰਦਰ ਵੱਖ-ਵੱਖ ਥਾਵਾਂ ‘ਤੇ ਡਰੋਨ ਉਡਾਉਣ ‘ਤੇ ਵੀ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਤੋਂ ਇਲਾਵਾ ਸਰਹੱਦ ਦੇ ਨੇੜੇ ਜ਼ਿਆਦਾ ਉਚਾਈ ਵਾਲੀਆਂ ਫ਼ਸਲਾਂ ਦੀ ਬਿਜਾਈ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ ।

error: Content is protected !!