Gee 98News

ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ ‘ਚ ਹੋਇਆ ਵੱਡਾ ਫੈਸਲਾ

-ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਸੰਬੰਧੀ ਮਾਲ ਰਿਕਾਰਡ ‘ਚ ਰੈੱਡ ਐਂਟਰੀ ਹੋਵੇਗੀ-ਭਗਵੰਤ ਮਾਨ

-ਪੜ੍ਹੋ.. ਮਾਨਸਾ ਵਿਖੇ ਕੈਬਨਿਟ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

ਚੰਡੀਗੜ੍ਹ,10 ਜੂਨ-ਪੰਜਾਬ ਸਰਕਾਰ ਨੇ 19 ਅਤੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਲਿਆ ਹੈ । ਮਾਨਸਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ 19-20 ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਹੋਵੇਗਾ ਜਿਸ ਵਿੱਚ ਕੈਬਨਿਟ ਦੀ ਮੀਟਿੰਗ ਵਿੱਚ ਹੋਏ ਫੈਸਲੇ ਸਬੰਧੀ ਅਗਲੇਰੀ ਕਾਰਵਾਈ ਨੂੰ ਮੁਕੰਮਲ ਕੀਤਾ ਜਾਵੇਗਾ । ਮੁੱਖ ਮੰਤਰੀ ਨੇ ਸੰਕੇਤ ਦਿੱਤਾ ਕਿ ਸੈਸ਼ਨ ਦੌਰਾਨ ਮੌਕੇ ‘ਤੇ ਕੁਝ ਹੋਰ ਚਲੰਤ ਮਾਮਲਿਆਂ ‘ਤੇ ਵੀ ਚਰਚਾ ਹੋ ਸਕਦੀ ਹੈ । ਮੁੱਖ ਮੰਤਰੀ ਦਾ ਸੰਕੇਤ ਕੇਂਦਰ ਵੱਲੋਂ ਪੰਜਾਬ ਦੇ ਫੰਡ ਰੋਕਣ ਸਬੰਧੀ ਸੀ । ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ RDF ਸਮੇਤ ਪੰਜਾਬ ਦੇ ਕੁਝ ਫੰਡ ਰੋਕੇ ਗਏ ਹਨ ਜਿਨ੍ਹਾਂ ਸਬੰਧੀ ਪੰਜਾਬ ਵਿਧਾਨ ਸਭਾ ‘ਚ ਨਿੰਦਾ ਮਤਾ ਪੇਸ਼ ਕਰਨ ਦੀ ਚਰਚਾ ਵੀ ਕੁਝ ਦਿਨਾਂ ਤੋਂ ਹੋ ਰਹੀ ਹੈ । ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਕੈਬਨਿਟ ਦੀ ਮੀਟਿੰਗ ਦੇ ਹੋਰ ਮੁੱਦਿਆਂ ‘ਤੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ 14239 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਗਿਆ ਹੈ । ਇਸ ਤੋਂ ਇਲਾਵਾ ਹਾਊਸ ਜੌਬ ਦੇ ਅਧਾਰ ‘ਤੇ 435 ਐਮਬੀਬੀਐਸ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਕੋਲ 1880 ਡਾਕਟਰਾਂ ਅਤੇ ਨਰਸਾਂ ਦੀ ਭਰਤੀ ਕੀਤੀ ਜਾਵੇਗੀ । ਇਕ ਮਹੱਤਵਪੂਰਨ ਫੈਸਲੇ ਵਿੱਚ ਪੰਜਾਬ ਦੀਆਂ ਸੜਕਾਂ ‘ਤੇ ਅਵਾਰਾ ਪਸ਼ੂਆਂ ਨਾਲ ਐਕਸੀਡੈਂਟ ‘ਚ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ । ਸੂਬੇ ਦੇ ਲੋਕਾਂ ਨਾਲ ਆਰਥਿਕ ਠੱਗੀ ਮਾਰ ਕੇ ਤਕੜਾ ਝਟਕਾ ਦੇਣ ਵਾਲੀ ਪਰਲ ਗਰੁੱਪ ਸਬੰਧੀ ਮਾਨਸਾ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਪਰਲਜ਼ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਸੰਬੰਧੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ ਤਾਂ ਜੋ ਅਜਿਹੀ ਕਿਸੇ ਜਾਇਦਾਦ ਨੂੰ ਵੇਚਿਆ/ਖਰੀਦਿਆ ਨਾ ਜਾ ਸਕੇ । ਉਨ੍ਹਾਂ ਕਿਹਾ ਕਿ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਇਸ ਸਬੰਧੀ ਲੋਢਾ ਕਮਿਸ਼ਨ ਨੂੰ ਲਿਖਿਆ ਜਾਵੇਗਾ ਤਾਂ ਜੋ ਇਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਪੀੜਤਾਂ ਦਾ ਪੈਸਾ ਵਾਪਸ ਕੀਤਾ ਜਾ ਸਕੇ । ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਬਾਹਰ ਪੰਜਾਬ ਕੈਬਨਿਟ ਦੀ ਮੀਟਿੰਗ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੇ ਫੈਸਲੇ ਤਹਿਤ ਇਸ ਵਾਰ ਦੀ ਮੀਟਿੰਗ ਮਾਨਸਾ ਵਿਖੇ ਹੋਈ।

Gee98 Ads
error: Content is protected !!