Gee 98News

ਸ਼੍ਰੋਮਣੀ ਅਕਾਲੀ ਦਲ ਨੇ ਨਾਥ ਸਿੰਘ ਹਮੀਦੀ ਨੂੰ ਹਲਕਾ ਮਹਿਲ ਕਲਾਂ ਦਾ ਇੰਚਾਰਜ ਲਗਾਇਆ

ਬਰਨਾਲਾ 10 ਜੂਨ (ਨਿਰਮਲ ਸਿੰਘ ਪੰਡੋਰੀ)- ਸ਼੍ਰੋਮਣੀ ਅਕਾਲੀ ਦਲ ਨੇ ਨਾਥ ਸਿੰਘ ਹਮੀਦੀ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਿੰਡ ਬਾਦਲ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸਾਰੇ ਆਗੂਆਂ ਦੀ ਹਾਜ਼ਰੀ ਵਿੱਚ ਇਹ ਮਹੱਤਵਪੂਰਨ ਐਲਾਨ ਕੀਤਾ । ਨਾਥ ਸਿੰਘ ਹਮੀਦੀ ਨੇ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਗੇ । ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂਆਂ ਨੇ ਪਾਰਟੀ ਪ੍ਰਧਾਨ ਵੱਲੋਂ ਨਾਥ ਸਿੰਘ ਹਮੀਦੀ ਨੂੰ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਧੰਨਵਾਦ ਕਰਦੇ ਹੋਏ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

error: Content is protected !!