Skip to main content

Gee 98News

ਜ਼ੋਰ ਕਾ ਝਟਕਾ…ਹੌਲੀ-ਹੌਲੀ ਲੱਗਿਆ ਕਰੰਟ…!

ਚੰਡੀਗੜ੍ਹ 11 ਜੂਨ-ਪੰਜਾਬ ਸਰਕਾਰ ਨੇ ਚੁੱਪ ਚੁਪੀਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੱਕ ਰੁਪਏ ਤੱਕ ਵਧਾ ਦਿੱਤੀਆਂ ਹਨ , ਵਧੀਆਂ ਹੋਈਆਂ ਇਹ ਕੀਮਤਾਂ ਰਾਤ 12 ਵਜੇ ਤੋਂ ਲਾਗੂ ਵੀ ਹੋ ਗਈਆਂ ਹਨ । ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਬਾਰੇ ਸਰਕਾਰ ਨੇ ਕਿਸੇ ਨੂੰ ਭਿਣਕ ਤੱਕ ਵੀ ਨਹੀਂ ਲੱਗਣ ਦਿੱਤੀ ਅਤੇ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਿਆ । ਬੀਤੇ ਕੱਲ੍ਹ ਮਾਨਸਾ ਵਿਖੇ ਕੈਬਨਿਟ ਦੀ ਮੀਟਿੰਗ ਦੌਰਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦਰਾਂ ‘ਚ ਵਾਧਾ ਕਰਨ ਦਾ ਫੈਸਲਾ ਲਿਆ । ਭਾਵੇਂ ਕਿ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਕੈਬਨਿਟ ਵਿੱਚ ਹੋਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਪ੍ਰੰਤੂ ਪੈਟਰੋਲ ਤੇ ਡੀਜ਼ਲ ‘ਤੇ ਵਧੀਆਂ ਵੈਟ ਦਰਾਂ ‌ਬਾਰੇ ਨਹੀਂ ਦੱਸਿਆ ਗਿਆ ਹੈ । ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਫਰਵਰੀ ਵਿੱਚ ਪੈਟਰੋਲ ਤੇ ਡੀਜ਼ਲ ਉਪਰ ਵੈਟ ਦਰਾਂ ਵਧਾਈਆ ਸਨ ਜਿਸ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ । ਆਪਣੇ ਸਵਾ ਕੁ ਸਾਲ ਦੇ ਕਾਰਜਕਾਲ ਦੌਰਾਨ ਭਗਵੰਤ ਮਾਨ ਸਰਕਾਰ ਨੇ ਦੋ ਵਾਰ ਡੀਜ਼ਲ ਅਤੇ ਪੈਟਰੋਲ ‘ਤੇ‌ ਵੈਟ ਦਰਾਂ ਵਿੱਚ ਵਾਧਾ ਕੀਤਾ ਹੈ।

error: Content is protected !!