Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ੇ ਤੋਂ ਮੁਕਤੀ ਪਾਉਣ ਆਇਆ ਸੀ ਨੌਜਵਾਨ…ਕੇਂਦਰ ਦੇ ਪ੍ਰਬੰਧਕਾਂ ਨੇ ਹੀ ਡੰਡਿਆਂ ਨਾਲ ਕੁੱਟ ਕੇ ਕਰ ਦਿੱਤਾ ਕਤਲ

Nirmal Pandori by Nirmal Pandori
06/12/2023
in ਪੰਜਾਬ
Reading Time: 1 min read
A A
0
ਨਸ਼ੇ ਤੋਂ ਮੁਕਤੀ ਪਾਉਣ ਆਇਆ ਸੀ ਨੌਜਵਾਨ…ਕੇਂਦਰ ਦੇ ਪ੍ਰਬੰਧਕਾਂ ਨੇ ਹੀ ਡੰਡਿਆਂ ਨਾਲ ਕੁੱਟ ਕੇ ਕਰ ਦਿੱਤਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਨਸ਼ਾ ਛੁਡਾਊ ਕੇਂਦਰ ਦੇ ਪੰਜ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ,12 ਜੂਨ-ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀਆਂ ਆਪਹੁਦਰੀਆਂ ਅਤੇ ਨਸ਼ਾ ਛੱਡਣ ਆਏ ਨੌਜਵਾਨਾਂ ‘ਤੇ ਸਿਤਮਜ਼ਰੀਫ਼ੀ ਦੀਆਂ ਖ਼ਬਰਾਂ ਅਕਸਰ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ, ਇਸ ਦੇ ਬਾਵਜੂਦ ਵੀ ਇਹਨਾਂ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀਆਂ ਮਨਮਾਨੀਆਂ ਖਤਮ ਨਹੀਂ ਹੋ ਰਹੀਆਂ ਅਤੇ ਨਾ ਹੀ ਸਰਕਾਰ ਇਸ ਪਾਸੇ ਵੱਲ ਧਿਆਨ ਦੇ ਰਹੀ ਹੈ । ਤਾਜ਼ਾ ਖ਼ਬਰ ਅਨੁਸਾਰ ਖੰਨਾ ਸ਼ਹਿਰ ਦੇ ਪਾਇਲ ਇਲਾਕੇ ਵਿੱਚ ਕੱਦੋਂ ਰੋਡ ‘ਤੇ ਗੈਰਕਾਨੂੰਨੀ ਤੌਰ ‘ਤੇ ਚਲਾਏ ਜਾ ਰਹੇ ਗੁਰੂ ਕ੍ਰਿਪਾ ਵਿਦਿਆਲਿਆ ਦੇ ਨਾਮ ‘ਤੇ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ੇ ਤੋਂ ਮੁਕਤੀ ਪਾਉਣ ਆਏ ਇੱਕ ਨੌਜਵਾਨ ਨੂੰ ਪ੍ਰਬੰਧਕਾਂ ਵੱਲੋਂ ਕੁੱਟ-ਕੁੱਟ ਕੇ ਜ਼ਿੰਦਗੀ ਤੋਂ ਮੁਕਤੀ ਦੇ ਦਿੱਤੀ ।‌ 21 ਅਪ੍ਰੈਲ ਨੂੰ ਇਸ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਕਾਂ ਨੇ ਨੌਜਵਾਨ ਨੂੰ ਏਨਾ ਕੁੱਟਿਆ ਕਿ ਉਸਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਅਮਨਦੀਪ ਸਿੰਘ ਕਰੀਬ ਦੋ ਕੁ ਮਹੀਨੇ ਪਹਿਲਾਂ ਇਸ ਕੇਂਦਰ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਇਆ ਸੀ, ਜਿਸ ਨੂੰ ਕਿਸੇ ਗੱਲ ਤੋਂ ਪ੍ਰਬੰਧਕਾਂ ਨੇ ਡੰਡਿਆਂ ਨਾਲ ਕੁੱਟਿਆ ਤੇ ਉਸ ਦੀ ਮੌਤ ਹੋ ਗਈ । ਅਮਨਦੀਪ ਦੀ ਮੌਤ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਨਸ਼ਾ ਛੁਡਾਊ ਕੇਂਦਰ ਵਿਚ ਰਹਿੰਦੇ ਬਾਕੀ ਨੌਜਵਾਨਾਂ ਨੂੰ ਬੰਦ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਬਾਹਰ ਲੈ ਗਏ । ਇਹ ਸਾਰੀ ਘਟਨਾ ਅੰਮ੍ਰਿਤਸਰ ਤੋਂ ਹੀ ਪੰਜ ਕੁ ਮਹੀਨੇ ਪਹਿਲਾਂ ਇਸ ਕੇਂਦਰ ਵਿਚ ਦਾਖਲ ਹੋਏ ਫਤਹਿ ਸਿੰਘ ਅਤੇ ਹੋਰ ਨੌਜਵਾਨਾਂ ਦੇ ਸਾਹਮਣੇ ਵਾਪਰੀ । ਲਾਸ਼ ਨੂੰ ਕਿਤੇ ਬਾਹਰ ਛੱਡ ਕੇ ਵਾਪਸ ਕੇਂਦਰ ਵਿੱਚ ਆਏ ਅਮਨਦੀਪ ਨੂੰ ਕੁੱਟਣ ਵਾਲੇ ਮੁਲਜ਼ਮਾਂ ਨੇ ਬਾਕੀ ਨੌਜਵਾਨਾਂ ਨੂੰ ਕਿਹਾ ਕਿ ਅਮਨਦੀਪ ਸਿੰਘ ਨੂੰ ਘਰ ਛੱਡ ਦਿੱਤਾ ਗਿਆ ਹੈ । ਇਸ ਘਟਨਾ ਨੂੰ ਵਾਪਰਨ ਤੋਂ ਕਰੀਬ ਡੇਢ ਮਹੀਨੇ ਤੱਕ ਵੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਪਤਾ ਨਹੀਂ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਨਸ਼ਾ ਕੇਂਦਰ ਦੇ ਪ੍ਰਬੰਧਕਾਂ ਵੱਲੋਂ ਹੀ ਕੁੱਟ ਕੇ ਮਾਰ ਦਿੱਤਾ ਗਿਆ ਹੈ, ਜਦੋਂ ਰੂਟੀਨ ਵਿੱਚ ਹੀ ਅਮਨਦੀਪ ਸਿੰਘ ਦਾ ਭਰਾ ਰਵਿੰਦਰ ਸਿੰਘ 9 ਜੂਨ ਨੂੰ ਨਸ਼ਾ ਛੁਡਾਊ ਕੇਂਦਰ ਅਮਨਦੀਪ ਨੂੰ ਮਿਲਣ ਆਇਆ ਤਾਂ ਫਤਿਹ ਸਿੰਘ ਅਤੇ ਹੋਰ ਨੌਜਵਾਨਾਂ ਨੇ ਉਸ ਨੂੰ ਸਾਰੀ ਘਟਨਾ ਬਾਰੇ ਦੱਸ ਦਿੱਤਾ । ਰਵਿੰਦਰ ਸਿੰਘ ਨੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ । ਜਾਂਚ ਦੌਰਾਨ ਫ਼ਤਹਿ ਸਿੰਘ ਅਤੇ ਹੋਰ ਨੌਜਵਾਨਾਂ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦੇ ਸਾਹਮਣੇ ਪ੍ਰਬੰਧਕਾਂ ਨੇ ਅਮਨਦੀਪ ਸਿੰਘ ਨੂੰ ਡੰਡਿਆਂ ਨਾਲ ਕੁੱਟਿਆ ਸੀ ਜਿਸ ਨਾਲ ਉਸ ਦੀ ਮੌਤ ਹੋ ਗਈ ਸੀ ਅਤੇ ਪ੍ਰਬੰਧਕਾਂ ਉਸਦੀ ਲਾਸ਼ ਨੂੰ ਬਾਹਰ ਕਿਤੇ ਟਿਕਾਣੇ ਲਗਾ ਆਏ ।‌ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਹੋਰ ਨੌਜਵਾਨਾਂ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਕੇਂਦਰ ‘ਚ ਨੌਜਵਾਨਾਂ ‘ਤੇ ਥਰਡ ਡਿਗਰੀ ਤਸ਼ੱਦਦ ਕੀਤਾ ਜਾਂਦਾ ਸੀ। ਇੱਥੇ ਗੁਪਤ ਅੰਗਾਂ ‘ਤੇ ਡੰਡੇ ਮਾਰੇ ਜਾਂਦੇ ਸੀ। ਉਨ੍ਹਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਜਾਂਦਾ ਸੀ। ਨਸ਼ਾ ਛੁਡਾਉਣ ਵਾਲੇ ਖੁਦ ਵੀ ਨਸ਼ੇ ਵਿਚ ਆ ਕੇ ਅੱਤਿਆਚਾਰ ਕਰਦੇ ਸਨ।ਪਾਇਲ ਥਾਣੇ ਦੇ ਐਸ ਐਚ ਓ ਵਿਨੋਦ ਕੁਮਾਰ ਦੇ ਦੱਸਣ ਅਨੁਸਾਰ ਉਕਤ ਮਾਮਲੇ ਵਿੱਚ ਪੰਜ ਮੁਲਜ਼ਮਾਂ ਪਰਨੀਤ ਸਿੰਘ, ਹਰਮਨਪ੍ਰੀਤ ਸਿੰਘ, ਵਿਕਰਮ ਸਿੰਘ ਵਿੱਕੀ, ਗੁਰਵਿੰਦਰ ਸਿੰਘ ਗਿੰਦਾ ਅਤੇ ਪ੍ਰਦੀਪ ਸਿੰਘ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ । ਫਿਲਹਾਲ ! ਸਾਰੇ ਮੁਲਜ਼ਮ ਫਰਾਰ ਹਨ ਪੁਲਿਸ ਦਾ ਦਾਅਵਾ ਹੈ ਕਿ ਸਾਰੇ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#punjabnews
Previous Post

12 ਜੂਨ ਦੇ ਪੰਜਾਬ ਬੰਦ ਸੰਬੰਧੀ ਤਾਜ਼ਾ ਖ਼ਬਰ

Next Post

ਦਾਅਵੇ ਫੁਰਰ : ਸਰਕਾਰ ਦੇ 14 ਮਹੀਨੇ…ਚਾਹ-ਪਕੌੜਿਆਂ ਦੇ 31 ਲੱਖ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਦਾਅਵੇ ਫੁਰਰ : ਸਰਕਾਰ ਦੇ 14 ਮਹੀਨੇ…ਚਾਹ-ਪਕੌੜਿਆਂ ਦੇ 31 ਲੱਖ

ਦਾਅਵੇ ਫੁਰਰ : ਸਰਕਾਰ ਦੇ 14 ਮਹੀਨੇ…ਚਾਹ-ਪਕੌੜਿਆਂ ਦੇ 31 ਲੱਖ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend