Gee 98News

ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉਰਦੂ ਅਧਿਆਪਕ ਦੀ ਆਸਾਮੀ ਲਈ ਬਿਨੈ-ਪੱਤਰਾਂ ਦੀ ਮੰਗ

ਬਰਨਾਲਾ 14 ਜੂਨ ( ਨਿਰਮਲ ਸਿੰਘ ਪੰਡੋਰੀ )-ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਹਿਤਕ ਗਤੀਵਿਧੀਆਂ ਦੇ ਨਾਲ ਨਾਲ ਭਾਸ਼ਾਵਾਂ ਦੇ ਵਿਕਾਸ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਉਰਦੂ ਦੀ ਸਿਖਲਾਈ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ  ਮੌਜ਼ੂਦਾ ਸੈਸ਼ਨ ਤੋਂ ਉਰਦੂ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਰਦੂ ਸਿਖਲਾਈ ਦੇਣ ਲਈ ਪਾਰਟ ਟਾਈਮ ਉਰਦੂ ਅਧਿਆਪਕ ਦੀ ਜਰੂਰਤ ਹੈ। ਵਿਭਾਗੀ ਹਦਾਇਤਾਂ ਅਨੁਸਾਰ ਅਧਿਆਪਕ ਦੀ ਯੋਗਤਾ ਘੱਟੋ ਘੱਟ ਐੱਮ.ਏ.ਉਰਦੂ ਹੋਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਅਧਿਆਪਕ ਲਈ ਰੋਜ਼ਾਨਾ ਘੱਟੋ ਘੱਟ ਇੱਕ ਘੰਟੇ ਦੀ ਜਮਾਤ ਲਗਾਉਣੀ ਜ਼ਰੂਰੀ ਹੋਵੇਗੀ। ਭਾਸ਼ਾ ਅਫਸਰ ਨੇ ਅੱਗੇ ਦੱਸਿਆ ਕਿ ਉਰਦੂ ਅਧਿਆਪਕ ਦੀ ਪਾਰਟ ਟਾਈਮ ਆਸਾਮੀ ਲਈ ਪ੍ਰਾਪਤ ਅਰਜੀਆਂ ਅਗਲੇਰੀ ਕਾਰਵਾਈ ਹਿੱਤ ਡਾਇਰੈਕਟਰ ਭਾਸ਼ਾ ਵਿਭਾਗ ਨੂੰ ਭੇਜੀਆਂ ਜਾਣਗੀਆਂ ਅਤੇ ਚੋਣ ਬਾਰੇ ਅੰਤਿਮ ਫੈਸਲਾ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਲਿਆ ਜਾਵੇਗਾ। ਚਾਹਵਾਨ ਆਪਣੇ ਬਿਨੈ-ਪੱਤਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਕਮਰਾ ਨੰਬਰ 459 ਤੀਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 23 ਜੂਨ ਤੱਕ ਪਹੁੰਚਦੇ ਕਰ ਸਕਦੇ ਹਨ।

error: Content is protected !!